November 25, 2026, 8:33 pm
----------- Advertisement -----------
HomeNewsLatest Newsਪਟਿਆਲਾ ਜੇਲ੍ਹ ਮੁੜ ਵਿਵਾਦਾਂ 'ਚ: ਮੁਲਾਜ਼ਮ ਨਾਲ ਕੁੱਟਮਾਰ ਕਰਨ ਵਾਲੇ ਜੇਲ੍ਹ ਸੁਪਰਡੈਂਟ...

ਪਟਿਆਲਾ ਜੇਲ੍ਹ ਮੁੜ ਵਿਵਾਦਾਂ ‘ਚ: ਮੁਲਾਜ਼ਮ ਨਾਲ ਕੁੱਟਮਾਰ ਕਰਨ ਵਾਲੇ ਜੇਲ੍ਹ ਸੁਪਰਡੈਂਟ ਦਾ ਤਬਾਦਲਾ

Published on

----------- Advertisement -----------

ਪਟਿਆਲਾ ਜੇਲ ਦੇ ਸੁਪਰਡੈਂਟ ਸੁੱਚਾ ਸਿੰਘ ਖਿਲਾਫ ਜੇਲ ਕਰਮਚਾਰੀ ਦੀ ਕੁੱਟਮਾਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸਐਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਕਾਰਵਾਈ ਤੋਂ ਬਾਅਦ ਸੁੱਚਾ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜੇਲ੍ਹ ਦਾ ਹੋਮਗਾਰਡ ਗੁਰਪ੍ਰੀਤ ਜੇਲ੍ਹ ਵਿੱਚ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਨੂੰ ਘਬਰਾਹਟ ਅਤੇ ਚੱਕਰ ਆਉਣ ਲੱਗੇ, ਜਿਸ ਕਾਰਨ ਉਹ ਆਪਣੇ ਬੂਟ ਲਾਹ ਕੇ ਬੈਠ ਗਿਆ। ਇਸ ਦੌਰਾਨ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਉੱਥੇ ਪਹੁੰਚ ਗਿਆ ਅਤੇ ਬਿਨਾਂ ਕੁਝ ਬੋਲੇ ​​ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਦੋਸ਼ ਹੈ ਕਿ ਸੁੱਚਾ ਸਿੰਘ ਨੇ ਉਸ ਦੇ ਸਿਰ ‘ਤੇ ਡੰਡਿਆਂ ਨਾਲ ਕਈ ਵਾਰ ਕੀਤੇ। ਇਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਸ ਮਾਮਲੇ ਦੀ ਸੂਚਨਾ ਪੁਲਿਸ ਕੋਲ ਪੁੱਜੀ ਤਾਂ ਉਕਤ ਹੋਮ ਗਾਰਡ ਜਵਾਨ ਦੇ ਬਿਆਨਾਂ ‘ਤੇ ਜੇਲ੍ਹ ਸੁਪਰਡੈਂਟ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਇਸ ਮਾਮਲੇ ਵਿੱਚ ਸਖ਼ਤੀ ਲੈਂਦਿਆਂ ਪ੍ਰਸ਼ਾਸਨ ਨੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਮਨਜੀਤ ਸਿੰਘ ਟਿਵਾਣਾ ਨੂੰ ਪਟਿਆਲਾ ਜੇਲ੍ਹ ਦਾ ਸੁਪਰਡੈਂਟ ਲਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...