ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਵਿਖੇ ਸੋਮਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ ।ਨਵਜੋਤ ਸਿੱਧੂ ਨੇ ਆਪਣੇ ਟਵਿਟਰ ਹੈਂਡਲ ’ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ

ਸਿੱਧੂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਕੱਲ੍ਹ ਸ਼ਾਮ 5:15 ਵਜੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ । ਇਸ ਦੌਰਾਨ ਪੰਜਾਬ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦੇ ਮਾਮਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਪੁਨਰ-ਉਥਾਨ ਕੇਵਲ ਇਕ ਇਮਾਨਦਾਰ ਸਮੂਹਿਕ ਯਤਨ ਨਾਲ ਹੀ ਸੰਭਵ ਹੈ।












