November 12, 2026, 3:04 pm
----------- Advertisement -----------
HomeNewsLatest Newsਬੀਬਾ ਜੈ ਇੰਦਰ ਕੌਰ ਨੇ ਘੇਰ ਸੋਢੀਆਂ ਮਾਰਕੀਟ ਦਾ ਕੀਤਾ ਦੌਰਾ, ਦੁਕਾਨ...

ਬੀਬਾ ਜੈ ਇੰਦਰ ਕੌਰ ਨੇ ਘੇਰ ਸੋਢੀਆਂ ਮਾਰਕੀਟ ਦਾ ਕੀਤਾ ਦੌਰਾ, ਦੁਕਾਨ ਨੂੰ ਲੱਗ ਗਈ ਸੀ ਅੱਗ

Published on

----------- Advertisement -----------

ਬੀਬਾ ਜੈ ਇੰਦਰ ਕੌਰ ਨੇ ਨੁਕਸਾਨ ਦਾ ਮੁਆਇਨਾ ਕੀਤਾ ਅਤੇ ਪੀੜਤ ਪਰਿਵਾਰ ਨੂੰ ਆਪਣੇ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਮੁੱਖ ਮੰਤਰੀ ਨੂੰ ਮਨੁੱਖੀ ਆਧਾਰ ‘ਤੇ ਪਰਿਵਾਰ ਨੂੰ ਵਿਸ਼ੇਸ਼ ਮੁਆਵਜ਼ਾ ਦੇਣ ਦੀ ਅਪੀਲ ਕੀਤੀ

ਪਟਿਆਲਾ 8 ਮਈ : ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਘੇਰ ਸੋਢੀਆਂ ਵਿੱਚ ਸਥਿਤ ਡੀਲਕਸ ਫੈਸ਼ਨ ਸਟੋਰ ਵਿੱਚ ਐਤਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਅਤੇ ਜਾਟ ਮਹਾਸਭਾ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ।

ਅੱਜ ਸਵੇਰੇ ਗਹਿਰ ਸੋਢੀਆਂ ਇਲਾਕੇ ਵਿੱਚ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ ਪਰ ਅੱਗ ਬੁਝਾਊ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ ’ਤੇ ਕਾਬੂ ਪਾ ਲਿਆ, ਜਿਸ ਨਾਲ ਆਸਪਾਸ ਲੱਗਦੀਆਂ ਹੋਰ ਦੁਕਾਨਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

ਦਮਕਲ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਵਿਭਾਗ ਨੇ ਪਹਿਲਾਂ ਅੱਗ ‘ਤੇ ਕਾਬੂ ਪਾਉਣ ਅਤੇ ਫਿਰ ਪੂਰੀ ਤਰ੍ਹਾਂ ਨਾਲ ਬੁਝਾਉਣ ਦਾ ਬਹੁਤ ਵਧੀਆ ਕੰਮ ਕੀਤਾ, ਕਿਉਂਕਿ ਜੇਕਰ ਉਨ੍ਹਾਂ ਨੇ ਜਲਦੀ ਕਾਰਵਾਈ ਨਾ ਕੀਤੀ ਹੁੰਦੀ ਤਾਂ ਸਥਿਤੀ ਅਸਲ ਵਿੱਚ ਹੱਥੋਂ ਬਾਹਰ ਹੋ ਸਕਦੀ ਸੀ। 60 ਲੋਕਾਂ ਦੀ ਟੀਮ ਨੇ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਲਿਆਉਣ ਲਈ 12 ਘੰਟਿਆਂ ਤੋਂ ਵੱਧ ਮੁਸ਼ਕਲ ਹਾਲਾਤਾਂ ਵਿਚ ਅਣਥੱਕ ਮਿਹਨਤ ਕੀਤੀ, ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ।

ਪਰਿਵਾਰ ਨੂੰ ਭਰੋਸਾ ਦਿੰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਉਨ੍ਹਾਂ ਰਾਹਤ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਪਰਿਵਾਰ ਨੂੰ ਮਨੁੱਖੀ ਆਧਾਰ ‘ਤੇ ਵਿਸ਼ੇਸ਼ ਮੁਆਵਜ਼ਾ ਦਿੱਤਾ ਜਾਵੇ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆਂਦਾ ਗਿਆ ਸਿੰਗਲ ਤਾਰ ਪ੍ਰਾਜੈਕਟ ਹੁਣ ਲਟਕ ਰਿਹਾ ਹੈ ਅਤੇ ਉਨ੍ਹਾਂ ਨੂੰ ਇਹ ਭਰੋਸਾ ਦਿਵਾਉਣ ਲਈ ਬੇਨਤੀ ਕੀਤੀ ਕਿ ਇਹ ਪ੍ਰਾਜੈਕਟ ਜਲਦੀ ਤੋਂ ਜਲਦੀ ਮੁਕੰਮਲ ਹੋ ਜਾਵੇਗਾ ਤਾਂ ਜੋ ਅੰਦਰੂਨੀ ਸ਼ਹਿਰ ਦੇ ਲੋਕਾਂ ਨੂੰ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਤੋਂ ਰਾਹਤ ਦਿੱਤੀ ਜਾ ਸਕੇ।

ਉਨ੍ਹਾਂ ਦੇ ਨਾਲ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੀਐੱਲਸੀ ਪਟਿਆਲਾ ਦੇ ਪ੍ਰਧਾਨ ਕੇ ਕੇ ਮਲਹੋਤਰਾ, ਕੌਂਸਲਰ ਅਤੁਲ ਜੋਸ਼ੀ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...