ਜਿਲ਼ਾ ਮਲੇਰਕੋਟਲਾ ਦੇ ਪਿੰਡ ਮਿੱਠੇਵਾਲ ਤੋਂ ਚੌਥੀ ਕਲਾਸ ਵਿੱਚ ਪੜਦੀ ਬੱਚੀ ਨਾਲ ਉਸ ਦੇ ਅਧਿਆਪਕ ਵੱਲੋਂ ਬੇਰਿਹਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚੀ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਬੱਚੀ ਦੇ ਕੰਨ ਦੀ ਹਾਲਤ ਨਾਜੁਕ ਬਣੀ ਹੋਈ ਹੈ। ਉੱਥੇ ਹੀ ਮਾਪਿਆਂ ਦਾ ਕਹਿਣਾ ਹੈ ਕਿ ਅਧਿਆਪਕ ਵੱਲੋਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।













