ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਅੱਜ ਲੋਕਮਤ ਮੀਡੀਆ ਸਮੂਹ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ ਇਸ ਮੌਕੇ ਆਪ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਗੋਲਡਨ ਜੁਬਲੀ ਸਮਾਗਮ ਵਿੱਚ ਸ਼ਾਮਲ ਹੋਏ।

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਆਪਣੇ ਟਵਿਟਰ ਹੈਂਡਲ ਤੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਗਿਆ ਕਿ ਉਨ੍ਹਾਂ ਵੱਲੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕਮਤ ਮੀਡੀਆ ਸਮੂਹ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ ਇਸ ਮੌਕੇ ਉਨ੍ਹਾਂ ਪੱਤਰਕਾਰੀ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ, ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਭਾਰਤ ਨੂੰ ਵਿਸ਼ਵ ਦਾ ਸਭ ਤੋਂ ਮਹਾਨ ਰਾਸ਼ਟਰ ਬਣਾਉਣ ਲਈ ਸਮੂਹਿਕ ਯਤਨਾਂ ਦੀ ਲੋੜ ਹੈ।ਇਸ ਤੋਂ ਇਲਾਵਾ ‘ਆਪ’ ਸਰਕਾਰ ਦੀਆਂ 50 ਦਿਨਾਂ ਦੀਆਂ ਪ੍ਰਾਪਤੀਆਂ ਨੂੰ ਵੀ ਸੂਚੀਬੱਧ ਕੀਤਾ ਗਿਆ।














