October 26, 2026, 12:38 am
----------- Advertisement -----------
HomeNewsEntertainment100 ਦਿਨਾਂ ਬਾਅਦ ਹਸਪਤਾਲ ਤੋਂ ਘਰ ਆਈ ਪ੍ਰਿਅੰਕਾ ਚੋਪੜਾ ਦੀ ਧੀ, ਅਦਾਕਾਰਾ...

100 ਦਿਨਾਂ ਬਾਅਦ ਹਸਪਤਾਲ ਤੋਂ ਘਰ ਆਈ ਪ੍ਰਿਅੰਕਾ ਚੋਪੜਾ ਦੀ ਧੀ, ਅਦਾਕਾਰਾ ਨੇ ਦਿਖਾਈ ਬੇਟੀ ਦੀ ਪਹਿਲੀ ਝਲਕ

Published on

----------- Advertisement -----------

ਭਾਵੇਂ ‘ਮਦਰਜ਼ ਡੇ’ ਦਾ ਦਿਨ ਸਾਰੀਆਂ ਮਾਵਾਂ ਲਈ ਬਹੁਤ ਖਾਸ ਸੀ ਪਰ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਲਈ ਇਹ ਦਿਨ ਬਹੁਤ ਹੀ ਯਾਦਗਾਰ ਸਾਬਤ ਹੋਇਆ। ਪ੍ਰਿਅੰਕਾ ਅਤੇ ਨਿਕ ਨੇ ਪਹਿਲੀ ਵਾਰ ਆਪਣੀ ਬੇਟੀ ਨੂੰ ਗਲੇ ਲਗਾਇਆ। ਐਤਵਾਰ ਨੂੰ ਜਦੋਂ ਦੁਨੀਆ ਭਰ ‘ਚ ਮਦਰਜ਼ ਡੇ ਮਨਾਇਆ ਜਾ ਰਿਹਾ ਸੀ ਤਾਂ ਨਿਕ ਜੋਨਸ ਅਤੇ ਪ੍ਰਿਅੰਕਾ ਚੋਪੜਾ ਘਰ ‘ਚ ਆਪਣੀ ਬੇਟੀ ਦਾ ਸਵਾਗਤ ਕਰ ਰਹੇ ਸਨ। ਤੁਹਾਨੂੰ ਦੱਸ ਦੇਈਏ ਕਿ ਐਤਵਾਰ ਦੇਰ ਰਾਤ ਪ੍ਰਿਯੰਕਾ ਅਤੇ ਨਿਕ ਜੋਨਸ ਨੇ ਪਹਿਲੀ ਵਾਰ ਸੋਸ਼ਲ ਮੀਡੀਆ ‘ਤੇ ਆਪਣੀ ਬੇਟੀ ਨਾਲ ਤਸਵੀਰ ਸ਼ੇਅਰ ਕੀਤੀ ਸੀ। ਇਸ ਤਸਵੀਰ ‘ਚ ਨਿਕ ਅਤੇ ਪ੍ਰਿਅੰਕਾ ਇਕੱਠੇ ਬੈਠੇ ਹਨ। ਉਨ੍ਹਾਂ ਦੀ ਬੇਟੀ ਪ੍ਰਿਅੰਕਾ ਦੀ ਗੋਦ ‘ਚ ਨਜ਼ਰ ਆ ਰਹੀ ਹੈ, ਜਿਸ ਨੂੰ ਉਹ ਜੱਫੀ ਪਾ ਰਹੀ ਹੈ।

ਮਾਲਤੀ ਮੈਰੀ ਚੋਪੜਾ ਜੋਨਸ ਦੀ ਪਹਿਲੀ ਝਲਕ ਨੂੰ ਸਾਂਝਾ ਕਰਦੇ ਹੋਏ, ਪ੍ਰਿਯੰਕਾ ਨੇ ਲਿਖਿਆ, “ਇਸ ਮਦਰਜ਼ ਡੇ ‘ਤੇ ਅਸੀਂ ਪਿਛਲੇ ਕੁਝ ਮਹੀਨਿਆਂ ਤੋਂ ਰੋਲਰਕੋਸਟਰ ਵਰਗੇ ਉਤਰਾਅ-ਚੜ੍ਹਾਅ ਵਿੱਚੋਂ ਲੰਘਣ ਦੀ ਉਡੀਕ ਕਰ ਰਹੇ ਸੀ। ਅਸੀਂ ਜਾਣਦੇ ਹਾਂ ਕਿ ਸਿਰਫ਼ ਅਸੀਂ ਹੀ ਨਹੀਂ, ਸਗੋਂ ਕਈਆਂ ਨੇ ਵੀ ਅਜਿਹਾ ਅਨੁਭਵ ਕੀਤਾ ਹੋਵੇਗਾ। NICU ਵਿੱਚ 100 ਤੋਂ ਵੱਧ ਦਿਨ ਬਿਤਾਉਣ ਤੋਂ ਬਾਅਦ, ਆਖਰਕਾਰ ਸਾਡੀ ਨੰਨੀ ਪਰੀ ਘਰ ਆ ਗਈ ਹੈ। ਹਰ ਪਰਿਵਾਰ ਦੀ ਯਾਤਰਾ ਵੱਖਰੀ ਹੁੰਦੀ ਹੈ ਅਤੇ ਇਸ ਲਈ ਵਿਸ਼ਵਾਸ ਦੀ ਲੋੜ ਹੁੰਦੀ ਹੈ। ਪਿਛਲੇ ਕੁਝ ਮਹੀਨੇ ਸਾਡੇ ਲਈ ਚੁਣੌਤੀਪੂਰਨ ਰਹੇ ਹਨ। ਪਿੱਛੇ ਮੁੜ ਕੇ ਦੇਖਦਿਆਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਹਰ ਪਲ ਕਿੰਨਾ ਕੀਮਤੀ ਅਤੇ ਸੰਪੂਰਨ ਹੈ। ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਛੋਟੀ ਕੁੜੀ ਆਖਰਕਾਰ ਘਰ ਆ ਗਈ ਹੈ। ਅਸੀਂ ਲਾਸ ਏਂਜਲਸ ਦੇ ਰੈਡੀ ਚਿਲਡਰਨਜ਼ ਲਾ ਜੋਲਾ ਅਤੇ ਸੀਡਰਸ ਸਿਨਾਈ ਹਸਪਤਾਲ ਦੇ ਹਰ ਡਾਕਟਰ, ਨਰਸ ਅਤੇ ਮਾਹਰ ਦਾ ਹਰ ਕਦਮ ‘ਤੇ ਉਨ੍ਹਾਂ ਦੇ ਨਿਰਸਵਾਰਥ ਸਮਰਥਨ ਲਈ ਧੰਨਵਾਦ ਕਰਨਾ ਚਾਹੁੰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...