September 6, 2026, 11:49 am
----------- Advertisement -----------
HomeNewsEntertainmentਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਨੂੰ ਪੂਰੇ ਹੋਏ 5 ਮਹੀਨੇ,ਅਦਾਕਾਰਾ...

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਨੂੰ ਪੂਰੇ ਹੋਏ 5 ਮਹੀਨੇ,ਅਦਾਕਾਰਾ ਨੇ ਇੰਝ ਜਤਾਈ ਖੁਸ਼ੀ

Published on

----------- Advertisement -----------

ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਦਾ ਆਨੰਦ ਮਾਣ ਰਹੀ ਹੈ। ਉਹ ਪਤੀ ਵਿੱਕੀ ਕੌਸ਼ਲ ਨਾਲ ਬਿਤਾਏ ਬਿਹਤਰੀਨ ਪਲਾਂ ਦੀਆਂ ਝਲਕੀਆਂ ਵੀ ਪ੍ਰਸ਼ੰਸਕਾਂ ਨੂੰ ਦਿਖਾਉਂਦੀ ਰਹਿੰਦੀ ਹੈ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਇੰਡਸਟਰੀ ਦਾ ਪਾਵਰ ਕਪਲ ਕਿਹਾ ਜਾਂਦਾ ਹੈ। ਦੋਵੇਂ ਬਾਲੀਵੁੱਡ ਸਿਤਾਰੇ ਆਪਣੇ ਕਰੀਅਰ ਦੇ ਸਿਖਰ ‘ਤੇ ਹਨ ਅਤੇ ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ ‘ਚ ਰਹਿਣ ਤੋਂ ਬਾਅਦ ਦੋਵੇਂ ਪਿਛਲੇ ਸਾਲ 9 ਦਸੰਬਰ ਨੂੰ ਵਿਆਹ ਦੇ ਬੰਧਨ ‘ਚ ਬੱਝ ਗਏ ਸਨ। ਵਿੱਕੀ ਕੈਟਰੀਨਾ ਦੇ ਵਿਆਹ ਨੂੰ ਅੱਜ 5 ਮਹੀਨੇ ਪੂਰੇ ਹੋ ਗਏ ਹਨ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੋਵਾਂ ਕੋਲ ਪ੍ਰੋਜੈਕਟਾਂ ਦੀ ਕੋਈ ਕਮੀ ਨਹੀਂ ਹੈ ਪਰ ਇਸ ਦੇ ਬਾਵਜੂਦ ਦੋਵੇਂ ਅਕਸਰ ਆਪਣੇ ਬਿਜ਼ੀ ਸ਼ੈਡਿਊਲ ‘ਚੋਂ ਸਮਾਂ ਕੱਢ ਕੇ ਇਕ-ਦੂਜੇ ਨਾਲ ਕੁਆਲਿਟੀ ਟਾਈਮ ਬਤੀਤ ਕਰਦੇ ਹਨ।

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀਆਂ ਕੁਝ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ, ਜਿਸ ਵਿੱਚ ਤੁਸੀਂ ਇਸ ਸੈਲੀਬ੍ਰਿਟੀ ਜੋੜੇ ਨੂੰ ਇਕੱਠੇ ਖੂਬਸੂਰਤ ਸਮਾਂ ਬਿਤਾਉਂਦੇ ਹੋਏ ਦੇਖ ਸਕਦੇ ਹੋ। ਹਾਲਾਂਕਿ ਦੋਵਾਂ ਵੱਲੋਂ ਲੋਕੇਸ਼ਨ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਕੈਟਰੀਨਾ ਕੈਫ ਨੇ ਆਪਣੇ ਕੈਪਸ਼ਨ ‘ਚ ਇੰਨਾ ਹਿੰਟ ਜ਼ਰੂਰ ਦਿੱਤਾ ਹੈ ਕਿ ਉਹ ਆਪਣੀ ਪਸੰਦੀਦਾ ਜਗ੍ਹਾ ‘ਤੇ ਮੌਜੂਦ ਹੈ। ਕੈਟਰੀਨਾ ਕੈਫ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਉਹ ਬਡੀਜ਼ ਰੈਸਟੋਰੈਂਟ ਦੀ ਖਿੜਕੀ ਕੋਲ ਬੈਠੀ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ‘ਚ ਉਹ ਅਤੇ ਵਿੱਕੀ ਕੌਸ਼ਲ ਇਕੱਠੇ ਨਜ਼ਰ ਆ ਰਹੇ ਹਨ ਅਤੇ ਤੀਜੀ ਤਸਵੀਰ ‘ਚ ਉਹ ਪਕਵਾਨ ਦਿਖਾਈ ਦੇ ਰਹੇ ਹਨ, ਜਿਸ ਦਾ ਦੋਵਾਂ ਨੇ ਇੱਥੇ ਆਨੰਦ ਮਾਣਿਆ। ਇਨ੍ਹਾਂ ਤਸਵੀਰਾਂ ‘ਤੇ ਅਨੁਸ਼ਕਾ ਸ਼ਰਮਾ ਸਮੇਤ ਸਾਰੀਆਂ ਮਸ਼ਹੂਰ ਹਸਤੀਆਂ ਨੇ ਕਮੈਂਟ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...