June 9, 2026, 10:32 am
----------- Advertisement -----------
HomeNewsEntertainmentਜਾਹਨਵੀ ਕਪੂਰ ਅਤੇ ਰਾਜਕੁਮਾਰ ਰਾਓ ਨੇ ਸ਼ੁਰੂ ਕੀਤੀ 'ਮਿਸਟਰ ਐਂਡ ਮਿਸਿਜ਼ ਮਾਹੀ'...

ਜਾਹਨਵੀ ਕਪੂਰ ਅਤੇ ਰਾਜਕੁਮਾਰ ਰਾਓ ਨੇ ਸ਼ੁਰੂ ਕੀਤੀ ‘ਮਿਸਟਰ ਐਂਡ ਮਿਸਿਜ਼ ਮਾਹੀ’ ਦੀ ਸ਼ੂਟਿੰਗ, ਵੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਆਪਣੀ ਦਮਦਾਰ ਐਕਟਿੰਗ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਿੱਚ ਕਾਮਯਾਬ ਰਹਿੰਦੇ ਹਨ। ਫਿਲਮ ਬਧਾਈ ਦੋ ਤੋਂ ਬਾਅਦ ਰਾਜਕੁਾਰ ਰਾਓ ਜਲਦ ਹੀ ਆਪਣੀ ਫਿਲਮ ‘ਮਿਸਟਰ ਐਂਡ ਮਿਸਜ਼ ਮਾਹੀ’ ਨਾਲ ਜਲਦ ਹੀ ਦਰਸ਼ਕਾਂ ਦੇ ਰੁਬਰੂ ਹੋਣਗੇ। ਇਸ ਫਿਲਮ ਵਿੱਚ ਉਨ੍ਹਾਂ ਦੇ ਨਾਲ ਜਾਹਨਵੀ ਕਪੂਰ ਵੀ ਲੀਡਿੰਗ ਰੋਲ ‘ਚ ਨਜ਼ਰ ਆਵੇਗੀ। ਰਾਜਕੁਮਾਰ ਰਾਓ ਅਤੇ ਜਾਹਨਵੀ ਕਪੂਰ ਨੇ ਫਿਲਮ ‘ਮਿਸਟਰ ਐਂਡ ਮਿਸਜ਼ ਮਾਹੀ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।

ਫਿਲਮ ਦੀ ਸ਼ੂਟਿੰਗ ਅੱਜ ਤੋਂ ਹੀ ਯਾਨੀ ਕਿ 9 ਮਈ ਤੋਂ ਸ਼ੁਰੂ ਹੋ ਗਈ ਹੈ। ਰਾਜਕੁਮਾਰ ਰਾਓ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕਰ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵੀਡੀਓ ਨੂੰ ਕਰਨ ਜੌਹਰ ਤੇ ਧਰਮਾ ਪ੍ਰੋਡਕਸ਼ਨ ਨੇ ਵੀ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ ਸ਼ੂਟਿੰਗ ਸ਼ੁਰੂ ਹੋਣ ਦੇ ਪਹਿਲੇ ਦਿਨ ਫਿਲਮ ਦੇ ਸੈੱਟ ਤੋਂ ਕਲੈਪਬੋਰਡ ਦੀ ਤਸਵੀਰ ਸ਼ੇਅਰ ਕਰਦੇ ਹੋਏ, ਧਰਮਾ ਪ੍ਰੋਡਕਸ਼ਨ ਨੇ ਕੈਪਸ਼ਨ ਵਿੱਚ ਲਿਖਿਆ – “ਮੈਦਾਨ ਤਿਆਰ ਹੈ ਅਤੇ ਟੀਮ #Mr & MrsMahi ਪੂਰੀ ਤਰ੍ਹਾਂ ਤਿਆਰ ਹੈ… ਸ਼ੂਟਿੰਗ ਦਾ ਪਹਿਲਾ ਦਿਨ ਸ਼ੁਰੂ ਹੋ ਗਿਆ ਹੈ।”

ਇਸ ਫਿਲਮ ‘ਚ ਰਾਜਕੁਮਾਰ ਰਾਓ ਮਹਿੰਦਰਾ ਅਤੇ ਜਾਹਨਵੀ ਕਪੂਰ ਮਹਿਲਾ ਕ੍ਰਿਕਟਰ ਦੇ ਰੂਪ ‘ਚ ਨਜ਼ਰ ਆਉਣ ਵਾਲੇ ਹਨ। ਦੱਸਣਯੋਗ ਹੈ ਕਿ ਨਵੰਬਰ 2021 ਵਿੱਚ, ਫਿਲਮ ਨਿਰਮਾਤਾ ਕਰਨ ਜੌਹਰ ਨੇ ਜਾਹਨਵੀ ਕਪੂਰ ਅਤੇ ਰਾਜਕੁਮਾਰ ਰਾਓ ਦੀ ਨਵੀਂ ਫਿਲਮ ਮਿਸਟਰ ਐਂਡ ਮਿਸਿਜ਼ ਮਾਹੀ ਦਾ ਐਲਾਨ ਕੀਤਾ ਸੀ। ਕਰਨ ਨੇ ਫਿਲਮ ਦਾ ਐਲਾਨ ਕਰਦੇ ਹੋਏ ਲਿਖਿਆ, “ਇੱਕ ਸੁਫਨਾ ਜਿਸ ਦਾ ਪਿਛਾ ਦੋ ਦਿਲਾਂ ਨੇ ਕੀਤਾ ਹੈ। ਪੇਸ਼ ਕਰਦੇ ਹਾਂ #Mr and Mrs Mahi, ਇਸ ਦਾ ਨਿਰਦੇਸ਼ਨ ਸ਼ਰਨ ਸ਼ਰਮਾ ਕਰ ਰਹੇ ਹਨ। ਰਾਜਕੁਮਾਰ ਰਾਓ ਅਤੇ ਜਾਹਨਵੀ ਕਪੂਰ ਸਟਾਰਰ, ਇਹ ਫਿਲਮ 7 ਅਕਤੂਬਰ 2022 ਨੂੰ ਸਿਨੇਮਾਘਰਾਂ ਵਿੱਚ ਆਵੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...