November 23, 2026, 12:51 am
----------- Advertisement -----------
HomeNewsLatest Newsਜ਼ਿਲ੍ਹਾ SAS ਨਗਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਪੂਰਾ ਕੀਤਾ...

ਜ਼ਿਲ੍ਹਾ SAS ਨਗਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਪੂਰਾ ਕੀਤਾ ਜਾਵੇਗਾ: ਅਮਿਤ ਤਲਵਾੜ

Published on

----------- Advertisement -----------

ਐਸ.ਏ.ਐਸ. ਨਗਰ 9 ਮਈ : – ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ , ਜਿਲ੍ਹਾ ਸਿੱਖਿਆ ਅਫਸਰ ਅਤੇ ਸਮੂਹ ਖੇਤੀਬਾੜੀ ਅਧਿਕਾਰੀਆਂ ਨੇ ਅਮਿਤ ਤਲਵਾੜ, ਡਿਪਟੀ ਕਮਿਸ਼ਨਰ , ਐਸ.ਏ.ਐਸ ਨਗਰ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਤੋ ਜ਼ਿਲ੍ਹਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਉਪਲਬੱਧ ਮਸ਼ੀਨਰੀ ਦਾ ਜਾਇਜਾ ਲਿਆ।
ਰਾਜੇਸ਼ ਕੁਮਾਰ ਰਹੇਜਾ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕੇ ਜ਼ਿਲ੍ਹਾ ਵਿੱਚ ਇਕ ਲੱਕੀ ਸੀਡ ਡਰਿੱਲ, 21 ਸਿੱਧੀ ਬਿਜਾਈ ਵਾਲੀ ਮਸ਼ੀਨਾਂ ਉਪਲਬੱਧ ਹਨ ਪ੍ਰੰਤੂ ਹਰੇਕ ਸੋਸਾਇਟੀ ਵਿੱਚ ਲਗਭੱਗ ਜੀਰੋ ਟਿੱਲ ਡਰਿੱਲ ਮਸ਼ੀਨ ਉਪਲਬੱਧ ਹੈ ਜਿਸ ਦੀ ਥੋੜੀ ਜਿਹੀ ਤਬਦੀਲੀ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਵਰਤਿਆ ਜਾ ਸਕਦਾ ਹੈ।


ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕੇ ਪਿੰਡਵਾਰ ਅਸਲ ਮਸ਼ੀਨਾਂ ਦੀ ਗਿਣਤੀ ਕਰਕੇ ਜਲਦ ਹੀ ਰੋਡ ਮੈਪ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇ। ਉਹਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਤਕਨੀਕੀ ਪੱਖੋਂ ਮੁਕੰਮਲ ਜਾਣਕਾਰੀ ਦਿੱਤੀ ਜਾਵੇ। ਡੀ.ਡੀ.ਪੀ.ਓ ਵੱਲੋਂ ਭਰੋਸਾ ਦੁਆਇਆ ਕਿ ਉਹਨਾਂ ਕੋਲ ਉਪਲਬੱਧ ਸ਼ਾਮਲਾਟ ਜਮੀਨ ਜਿਥੇ ਝੋਨਾ ਹੁੰਦਾ ਹੈ ਉਸ ਵਿੱਚ ਝੋਨੇ ਦੀ ਸਿੱਧੀ ਬਿਜਾਈ ਖੇਤੀਬਾੜੀ ਮਹਿਕਮੇ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆ ਰਾਂਹੀ ਕਿਸਾਨਾਂ ਤੱਕ ਝੋਨੇ ਦੀ ਸਿੱਧੀ ਬਿਜਾਈ ਦੇ ਸੰਦੇਸ਼ ਦੇਣ ਲਈ ਇੱਕ ਲੱਖ ਇਸ਼ਤਿਹਾਰ ਛਾਪੇ ਜਾਣ ਅਤੇ ਇਸੇ ਤਰਾਂ ਇੱਕ ਲੱਖ ਇਸ਼ਤਿਆਰ ਪੰਚਾਇਤਾਂ ਨੂੰ ਵੰਡਣ ਲਈ ਡੀ.ਡੀ.ਪੀ.ਓ ਦੇ ਹਵਾਲੇ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਝੋਨੇ ਦੀ ਸਿੱਧੀ ਬਿਜਾਈ ਵਰਗੇ ਸਰਕਾਰ ਦੇ ਸ਼ਲਾਘਾਯੋਗ ਉਪਰਾਲੇ ਨੂੰ ਕਾਮਯਾਬ ਬਣਾਉਣ ਲਈ ਕਿਸਾਨਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ, ਅਜਿਹਾ ਕਰਨ ਨਾਲ ਕਿਸਾਨ ਸਮਾਜ ਵੱਲੋਂ ਆਉਦਿਆਂ ਪੀੜਿਆਂ ਲਈ ਵੱਡਮੁੱਲਾਂ ਪਾਣੀ ਬਚਾਇਆ ਜਾ ਸਕੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...