June 28, 2026, 10:09 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਨੇ ਮਾਨ...

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਨੇ ਮਾਨ ਦੀ ਕੀਤੀ ਤਾਰੀਫ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਸਕੱਤਰੇਤ ਪੁੱਜੇ। ਸੀਐਮ ਅਤੇ ਸਿੱਧੂ ਵਿਚਾਲੇ ਕਰੀਬ 50 ਮਿੰਟ ਤੱਕ ਗੱਲਬਾਤ ਚੱਲੀ। CM ਨੂੰ ਮਿਲਣ ਤੋਂ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਦੀ ਕੀਤੀ ਤਾਰੀਫ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਕੋਈ ਫੁੱਲਾਂ ਦਾ ਗੁਲਦਸਤਾ ਨਹੀਂ ਲੈ ਕੇ ਆਏ ਹਨ ਕਿਉਂਕਿ ਉਹ ਪਹਿਲਾਂ ਹੀ ਮਾਨ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦੇ ਚੁੱਕੇ ਹਨ। ਮੁੱਖ ਮੰਤਰੀ ਵਿੱਚ ਕੋਈ ਹੰਕਾਰ ਨਹੀਂ ਹੈ। ਮੈਨੂੰ ਲੱਗਦਾ ਹੈ ਕਿ ਮੁੱਖ ਮੰਤਰੀ ਦਾ ਸੁਭਾਅ ਪਹਿਲਾਂ ਨਾਲੋਂ ਨਰਮ ਹੋ ਗਿਆ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਆਰਥਿਕ ਮੰਦਹਾਲੀ ‘ਚੋਂ ਕੱਢਣ ਦਾ ਮੁੱਦਾ ਮੁੱਖ ਮੰਤਰੀ ਨਾਲ ਵਿਚਾਰਿਆ ਗਿਆ ਹੈ ਕਿਉਂਕਿ ਪੰਜਾਬ ਦਾ ਵਿਕਾਸ ਵਿੱਤੀ ਵਸੀਲੇ ਵਧਾਉਣ ਨਾਲ ਹੀ ਹੋਵੇਗਾ। ਇਹ ਗੱਲਾਂ ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦੱਸੀਆਂ ਸਨ, ਪਰ ਉਨ੍ਹਾਂ ਨੇ ਨਹੀਂ ਸੁਣੀ। ਸਿੱਧੂ ਨੇ ਕਿਹਾ ਕਿ ਜੇ ਸੀ.ਐਮ ਮਾਨ ਨੇ ਕੰਮ ਕੀਤਾ ਤਾਂ ਮੈਂ ਜੈ ਜੈ ਕਾਰ ਕਰਾਂਗਾ।


ਸਿੱਧੂ ਨੇ ਕਿਹਾ, “ਮੁੱਖ ਮੰਤਰੀ ਮਾਨ ਵਿੱਚ ਕੋਈ ਹਉਮੈ ਨਹੀਂ ਹੈ। ਉਹ ਪਹਿਲਾਂ ਵਾਂਗ ਹੀ ਧਰਤੀ ਦੇ ਇਨਸਾਨ ਹਨ। ਮੈਂ ਕੋਈ ਨਵਾਂ ਮੁੱਦਾ ਨਹੀਂ ਲਿਆਇਆ।”
“ਮੈਂ ਕਦੇ ਵੀ ਨਿੱਜੀ ਹਮਲੇ ਨਹੀਂ ਕੀਤੇ। ਮੈਂ ਕਿਹਾ ਕਿ ਜਿਸ ਦਿਨ ਅਸੀਂ ਰੇਤ ਅਤੇ ਸ਼ਰਾਬ ਵਿੱਚ ਠੇਕੇਦਾਰੀ ਸਿਸਟਮ ਨੂੰ ਖਤਮ ਕਰ ਕੇ ਨਿਗਮ ਦੇ ਅਧੀਨ ਲਿਆਵਾਂਗੇ, ਸਭ ਕੁਝ ਠੀਕ ਹੋ ਜਾਵੇਗਾ। ਪੰਜਾਬ ਵਿੱਚ ਦਿੱਲੀ ਦਾ ਫਾਰਮੂਲਾ ਕੰਮ ਨਹੀਂ ਕਰੇਗਾ। , ”ਸਿੱਧੂ ਨੇ ਅੱਗੇ ਕਿਹਾ।
ਸਿੱਧੂ ਨੇ ਕਿਹਾ ਕਿ ਅਸੀਂ ਸ਼ਰਾਬ ਤੋਂ 25 ਹਜ਼ਾਰ ਕਰੋੜ ਕਮਾ ਸਕਦੇ ਹਾਂ। ਸਰਕਾਰ ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਐਲ1 ਲਾਇਸੈਂਸ ਕਿਸ ਕੋਲ ਹੈ। ਇਸ ਲਾਇਸੈਂਸ ਤੋਂ ਹੀ ਸਰਕਾਰ 10 ਹਜ਼ਾਰ ਕਰੋੜ ਕਮਾ ਸਕਦੀ ਹੈ। ਸਿੱਧੂ ਨੇ ਕਿਹਾ ਕਿ ਮੈਂ ਸੀਐਮ ਨੂੰ ਕੇਬਲ ਦਾ ਏਕਾਧਿਕਾਰ ਤੋੜਨ ਲਈ ਕਿਹਾ ਹੈ। ਮਰਜ਼ੀ ਨਾਲ ਕਿਤੇ ਵੀ ਤਾਰਾਂ ਪਾਈਆਂ ਜਾ ਰਹੀਆਂ ਹਨ। ਕੇਬਲ ਨਾਲ ਕੀ ਹੋ ਰਿਹਾ ਹੈ? ਇਸ ਲਈ ਮਨਮਰਜ਼ੀ ਕੀਤੀ ਜਾ ਰਹੀ ਹੈ। ਇਹ ਸਭ ਬੰਦ ਹੋਣਾ ਚਾਹੀਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...