November 25, 2026, 2:42 am
----------- Advertisement -----------
HomeNewsLatest Newsਉਦਯੋਗਾਂ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ...

ਉਦਯੋਗਾਂ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵਾਂਗੇ: ਹਰਪਾਲ ਚੀਮਾ

Published on

----------- Advertisement -----------

ਜਲੰਧਰ, 09 ਮਈ : – ਅੱਜ ਬਜਟ ‘ਤੇ ਰਾਏ ਲਈ ਜ਼ਮੀਨੀ ਪੱਧਰ ‘ਤੇ ਆਮ ਲੋਕਾਂ ਦੀ ਰਾਏ ਅਤੇ ਸੁਝਾਅ ਲੈਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਸ਼ਮੂਲੀਅਤ ਕੀਤੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਇਥੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਉਦਯੋਗਾਂ ਨੂੰ ਹੁਲਾਰਾ ਦੇ ਕੇ ਸੂਬੇ ਦੀ ਡਾਵਾਂਡੋਲ ਆਰਥਿਕ ਹਾਲਤ ਨੂੰ ਮੁੜ ਮਜਬੂਤ ਕਰਕੇ ਲੀਹ ’ਤੇ ਪਾਵੇਗੀ ਤਾਂ ਜੋ ਰਾਜ ਅੰਦਰ ਹਰ ਖੇਤਰ ਦਾ ਲੋੜੀਂਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਆਮ ਲੋਕ ਨਜ਼ਰ ਨਹੀਂ ਆਏ ਪਰ ਸਾਰਾ ਹਾਲ ਸਨਅਤਕਾਰਾਂ, ਵਪਾਰੀਆਂ ਤੇ ਮਜ਼ਦੂਰਾਂ ਨਾਲ ਭਰਿਆ ਹੋਇਆ ਸੀ।

ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜਨਤਾ ਬਜਟ ਸਬੰਧੀ ਅਹਿਮ ਵਿਚਾਰਾਂ ਕਰਨ ਪੁੱਜੇ ਵਿੱਤ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਹਰਪਾਲ ਚੀਮਾ ਦਾ ਜਲੰਧਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਤੋਂ ਆਏ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਬਣਾਉਣ ਲਈ ਹਰ ਇਕ ਤਬਕੇ ਦੇ ਸੁਝਾਅ ਮੰਗਣਾ ਇਤਿਹਾਸਿਕ ਫ਼ੈਸਲੇ ਦੇ ਨਾਲ-ਨਾਲ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਰਾਹੀਂ ਸੂਬੇ ਦੇ ਲੋਕ ਜਨਤਾ ਬਜਟ ਵਿੱਚ ਭਾਈਵਾਲ ਬਣਨਗੇ। ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਉਦਯੋਗਾਂ ਨਾਲ ਜੁੜੇ ਨੁਮਾਇੰਦਿਆਂ ਵਲੋਂ ਦਿੱਤੇ ਸੁਝਾਵਾਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਜਨਤਾ ਬਜਟ ਲਈ ਹਰ ਇਕ ਵਿਅਕਤੀ ਦੇ ਸੁਝਾਅ ਨੂੰ ਪੂਰੀ ਸੁਹਿਰਦਤਾ ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਜਿਸ ਉਪਰੰਤ ਉਸ ’ਤੇ ਢੁਕਵਾਂ ਫ਼ੈਸਲਾ ਲੈ ਕੇ ਲੋਕਾਂ ਦੀ ਰਾਇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਉਦਯੋਗਾਂ ਨੂੰ ਰੀੜ ਦੀ ਹੱਡੀ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਵਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੂਰੀ ਸ਼ਿੱਦਤ ਨਾਲ ਵਿਚਾਰ ਕੇ ਆਉਂਦੇ ਸਮੇਂ ਵਿੱਚ ਬਣਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਉਦਯੋਗਾਂ ਦੀ ਬਾਤ ਨਹੀਂ ਪੁੱਛੀ ਅਤੇ ਉਦਯੋਗਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਫੋਕਲ ਪੁਆਇੰਟ ਆਦਿ ਦੀ ਵੀ ਸਾਰ ਨਹੀਂ ਲਈ ।
‘ਜਨਤਾ ਬਜਟ’ ਸਬੰਧੀ ਹਰਪਾਲ ਚੀਮਾ ਨੇ ਕਿਹਾ ਕਿ ਲੋਕ ਆਪੋ-ਆਪਣੇ ਸੁਝਾਅ ਲਿਖਤ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ ਅਤੇ finance.punjab.gov.in ਜਾਂ punjabdabudget0gmail.com ’ਤੇ ਭੇਜਣ ਦੇ ਨਾਲ-ਨਾਲ ਆਪਣੇ ਹਲਕੇ ਦੇ ਵਿਧਾਇਕ ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਸਕਦੇ ਹਨ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਵੱਖ-ਵੱਖ ਥਾਵਾਂ ‘ਤੇ ਜਾ ਕੇ ਆਪਣੇ ਤੌਰ ‘ਤੇ ਬਜਟ ‘ਤੇ ਰਾਏ ਲੈ ਰਹੇ ਹਨ। ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਇਕ ਲੋਕ ਪੱਖੀ ਬਜਟ ਤਿਆਰ ਕੀਤਾ ਜਾ ਸਕੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਜੀਅ-ਜਾਨ ਨਾਲ ਕੰਮ ਕਰ ਰਹੀ ਹੈ ਅਤੇ ਆਉਂਦੇ ਸਮੇਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਉਦਯੋਗਾਂ ਨਾਲ ਸਬੰਧਿਤ ਉਦਯੋਗਪਤੀਆਂ ਗੁਰਸ਼ਰਨ ਸਿੰਘ, ਨਰਿੰਦਰ ਸਿੰਘ ਸੱਗੂ, ਤੇਜਿੰਦਰ ਸਿੰਘ ਭਾਸੀਨ, ਸ਼ਾਮ ਕੁਮਾਰ ਗੁਪਤਾ, ਜੇ.ਐਸ.ਚੌਹਾਨ ਆਦਿ ਨੇ ਵੀ ਆਪੋ-ਆਪਣੇ ਵਿਚਾਰ ਵਿੱਤ ਮੰਤਰੀ ਦੇ ਸਨਮੁੱਖ ਰੱਖੇ।
ਸਨਅਤਕਾਰਾਂ ਦਾ ਕਹਿਣਾ ਹੈ ਕਿ ਮਹਿੰਗੀ ਬਿਜਲੀ ਅਤੇ ਉੱਚ ਟੈਕਸਾਂ ਕਾਰਨ ਕਈ ਉਦਯੋਗ ਇੱਥੋਂ ਦੇ ਗੁਆਂਢੀ ਰਾਜਾਂ ਹਿਮਾਚਲ ਅਤੇ ਉਤਰਾਖੰਡ ਵਿੱਚ ਚਲੇ ਗਏ ਹਨ। ਇਸ ਨੂੰ ਰੋਕਣ ਲਈ ਸਰਕਾਰ ਨੂੰ ਸਹੂਲਤਾਂ ਦੇਣੀਆਂ ਪੈਣਗੀਆਂ। ਸਨਅਤਕਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਟਰਾਂਸਪੋਰਟ ਬਹੁਤ ਮਹਿੰਗੀ ਲੱਗਦੀ ਹੈ, ਜਲੰਧਰ ਦੇ ਆਸ-ਪਾਸ ਇੱਕ ਡਰਾਈ ਪੋਰਟ ਅਤੇ ਉਦਯੋਗ ਵਿੱਚ ਹੁਨਰਮੰਦ ਮਜ਼ਦੂਰ ਪੈਦਾ ਕਰਨ ਲਈ ਇੱਕ ਹੁਨਰ ਵਿਕਾਸ ਕੇਂਦਰ ਵੀ ਬਣਾਇਆ ਜਾਣਾ ਚਾਹੀਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ.ਰਵਜੋਤ, ਟਾਂਡਾ ਤੋਂ ਵਿਧਾਇਕ ਜਸਬੀਰ ਸਿੰਘ ਰਾਜਾ, ਦਸੂਹਾ ਤੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ, ਨਵਾਂ ਸ਼ਹਿਰ ਤੋਂ ਵਿਧਾਇਕ ਨਛੱਤਰ ਪਾਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਤੋਂ ਇਲਾਵਾ ਆਪ ਆਗੂ ਰਾਜਵਿੰਦਰ ਕੌਰ, ਸੁਰਿੰਦਰ ਪਾਲ ਸਿੰਘ ਸੋਢੀ, ਮੰਗਲ ਸਿੰਘ, ਦਿਨੇਸ਼ ਢੱਲ, ਆਦਿ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...