July 26, 2026, 11:57 pm
----------- Advertisement -----------
HomeNewsBreaking Newsਦੇਸ਼-ਧ੍ਰੋਹ ਕਾਨੂੰਨ 'ਤੇ ਸੁਪਰੀਮ ਕੋਰਟ ਨੇ ਲਾਈ ਰੋਕ, ਕਿਹਾ- ਸਰਕਾਰ ਆਈਪੀਸੀ ਦੀ...

ਦੇਸ਼-ਧ੍ਰੋਹ ਕਾਨੂੰਨ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ, ਕਿਹਾ- ਸਰਕਾਰ ਆਈਪੀਸੀ ਦੀ ਧਾਰਾ 124ਏ ‘ਤੇ ਕਰੇ ਵਿਚਾਰ

Published on

----------- Advertisement -----------

ਨਵੀਂ ਦਿੱਲੀ, 11 ਮਈ 2022 – ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਦੇਸ਼ਧ੍ਰੋਹ ਐਕਟ ਦੀ ਆਈਪੀਸੀ ਦੀ ਧਾਰਾ 124ਏ ਤਹਿਤ ਕੋਈ ਕੇਸ ਦਰਜ ਨਾ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਰਕਾਰ ਨੂੰ ਆਈਪੀਸੀ ਦੀ ਧਾਰਾ 124ਏ ਦੇ ਉਪਬੰਧਾਂ ਦੀ ਸਮੀਖਿਆ ਕਰਨ ਦੀ ਇਜਾਜ਼ਤ ਵੀ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਕਿਹਾ ਕਿ ਜਦੋਂ ਤੱਕ ਦੇਸ਼ਧ੍ਰੋਹ ਕਾਨੂੰਨ ਦੀ ਸਮੀਖਿਆ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸਰਕਾਰਾਂ ਨੂੰ ਧਾਰਾ 124ਏ ਤਹਿਤ ਕੋਈ ਕੇਸ ਦਰਜ ਨਹੀਂ ਕਰਨਾ ਚਾਹੀਦਾ ਜਾਂ ਇਸ ਵਿੱਚ ਕੋਈ ਜਾਂਚ ਨਹੀਂ ਕਰਨੀ ਚਾਹੀਦੀ।

ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਦੇਸ਼ਧ੍ਰੋਹ ਦੇ ਮਾਮਲੇ ਦਰਜ ਹੁੰਦੇ ਹਨ ਤਾਂ ਉਹ ਧਿਰਾਂ ਰਾਹਤ ਲਈ ਅਦਾਲਤ ਤੱਕ ਪਹੁੰਚ ਕਰਨ ਲਈ ਆਜ਼ਾਦ ਹਨ। ਅਦਾਲਤਾਂ ਨੂੰ ਅਜਿਹੇ ਮਾਮਲਿਆਂ ਵਿੱਚ ਤੇਜ਼ੀ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਦੇਸ਼ਧ੍ਰੋਹ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅਗਲੀ ਸੁਣਵਾਈ ਜੁਲਾਈ ‘ਚ ਹੋਵੇਗੀ।

ਧਿਆਨ ਯੋਗ ਹੈ ਕਿ ਬੁੱਧਵਾਰ ਨੂੰ ਸੁਣਵਾਈ ਦੌਰਾਨ ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਦਾਲਤ ਵਿੱਚ ਪੇਸ਼ ਹੋਏ। ਤੁਸ਼ਾਰ ਮਹਿਤਾ ਨੇ ਕਿਹਾ ਕਿ ਗੰਭੀਰ ਅਪਰਾਧਾਂ ਨੂੰ ਦਰਜ ਹੋਣ ਤੋਂ ਰੋਕਿਆ ਨਹੀਂ ਜਾ ਸਕਦਾ। ਇਸ ਨੂੰ ਰੋਕਣਾ ਸਹੀ ਨਹੀਂ ਹੋ ਸਕਦਾ ਹੈ। ਇਸ ਲਈ, ਜਾਂਚ ਲਈ ਇੱਕ ਜ਼ਿੰਮੇਵਾਰ ਅਧਿਕਾਰੀ ਹੋਣਾ ਚਾਹੀਦਾ ਹੈ । ਉਨ੍ਹਾਂ ਅੱਗੇ ਕਿਹਾ ਕਿ ਦੇਸ਼ਧ੍ਰੋਹ ਦੇ ਕੇਸ ਦਰਜ ਕਰਨ ਲਈ ਐਸਪੀ ਰੈਂਕ ਦੇ ਅਧਿਕਾਰੀ ਨੂੰ ਜ਼ਿੰਮੇਵਾਰ ਬਣਾਇਆ ਜਾ ਸਕਦਾ ਹੈ।

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ‘ਤੇ ਪਹਿਲਾਂ ਹੀ ਦੇਸ਼ਧ੍ਰੋਹ ਦੀ ਧਾਰਾ 124ਏ ਤਹਿਤ ਮਾਮਲਾ ਦਰਜ ਹੈ ਅਤੇ ਉਹ ਜੇਲ੍ਹ ਵਿੱਚ ਹਨ, ਉਹ ਰਾਹਤ ਲਈ ਅਦਾਲਤ ਤੱਕ ਪਹੁੰਚ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...