June 11, 2026, 10:27 pm
----------- Advertisement -----------
HomeNewsBreaking Newsਸੀ.ਡੀ.ਐਸ. ਰਾਵਤ ਦੇ ਨਾਲ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ

ਸੀ.ਡੀ.ਐਸ. ਰਾਵਤ ਦੇ ਨਾਲ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ

Published on

----------- Advertisement -----------

ਤਰਨਤਾਰਨ, 9 ਦਸੰਬਰ, 2021 – ਬੁੱਧਵਾਰ ਦੁਪਹਿਰ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀ.ਡੀ.ਐਸ.) ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਵਿਚ ਪੰਜਾਬ ਦੇ ਤਰਨਤਾਰਨ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲਾ ਸ਼ਹੀਦ ਨਾਇਕ ਗੁਰਸੇਵਕ ਸਿੰਘ ਸੀ ਜੋ ਕੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਦਾ ਰਹਿਣ ਵਾਲਾ ਸੀ।

ਗੁਰਸੇਵਕ ਸਿੰਘ ਵੀ ਬਿਪਿਨ ਰਾਵਤ ਦੇ ਸੁਰੱਖਿਆ ਦਸਤੇ ਦਾ ਮੈਂਬਰ ਸੀ। ਗੁਰਸੇਵਕ ਸਿੰਘ ਫੌਜ ਦੀ 9 ਪੈਰਾ ਸਪੈਸ਼ਲ ਫੋਰਸ ਯੂਨਿਟ ਵਿਚ ਤਾਇਨਾਤ ਸੀ। ਹੈਲੀਕਾਪਟਰ ਹਾਦਸੇ ਤੋਂ ਬਾਅਦ ਤਾਮਿਲਨਾਡੂ ਤੋਂ ਫੌਜ ਦੇ ਅਧਿਕਾਰੀਆਂ ਨੇ ਦੇਰ ਸ਼ਾਮ ਤਰਨਤਾਰਨ ਜ਼ਿਲ੍ਹੇ ਦੇ ਖਾਲਦਾ ਥਾਣੇ ਦੇ ਐਸ.ਐਚ.ਓ. ਨੂੰ ਫੋਨ ਕਰਕੇ ਗੁਰਸੇਵਕ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ।

ਸੀਡੀਐਸ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਸਮੇਤ 14 ਫੌਜੀ ਕਰਮਚਾਰੀ ਫੌਜ ਦੇ ਹੈਲੀਕਾਪਟਰ ਵਿੱਚ ਸਵਾਰ ਸਨ ਜੋ ਬੁੱਧਵਾਰ ਦੁਪਹਿਰ ਨੂੰ ਤਾਮਿਲਨਾਡੂ ਦੇ ਕੂਨੂਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਨ੍ਹਾਂ ‘ਚੋਂ 13 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਗੁਰਸੇਵਕ ਸਿੰਘ ਦੇ ਪਰਿਵਾਰ ਵਿੱਚ ਦੋ ਭਰਾ ਗੁਰਬਖਸ਼ ਸਿੰਘ ਅਤੇ ਜਸਵਿੰਦਰ ਸਿੰਘ ਵੀ ਹਨ ਜੋ ਖੇਤੀਬਾੜੀ ਕਰਦੇ ਹਨ। ਉਸਦੀ ਮਾਂ ਦਾ ਦੇਹਾਂਤ ਹੋ ਗਿਆ ਹੈ ਜਦੋਂ ਕਿ ਪਿਤਾ ਘਰ ਵਿੱਚ ਹੀ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...