November 23, 2026, 11:36 am
----------- Advertisement -----------
HomeNewsLatest Newsਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ : ਨਿਖਤ, ਪਰਵੀਨ ਅਤੇ ਮਨੀਸ਼ਾ ਕਰ ਰਹੀਆਂ ਜ਼ਬਰਦਸਤ ਪ੍ਰਦਰਸ਼ਨ

ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ : ਨਿਖਤ, ਪਰਵੀਨ ਅਤੇ ਮਨੀਸ਼ਾ ਕਰ ਰਹੀਆਂ ਜ਼ਬਰਦਸਤ ਪ੍ਰਦਰਸ਼ਨ

Published on

----------- Advertisement -----------

ਇਸਤਾਂਬੁਲ ‘ਚ ਚੱਲ ਰਹੀ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਭਾਰਤੀ ਮਹਿਲਾਵਾਂ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਨਿਖਤ ਜ਼ਰੀਨ (52 ਕਿਲੋ), ਪਰਵੀਨ (63 ਕਿਲੋ) ਅਤੇ ਮਨੀਸ਼ਾ (57 ਕਿਲੋ) ਨੇ ਬੁੱਧਵਾਰ ਨੂੰ ਮੁਕਾਬਲਾ ਜਿੱਤ ਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਦੱਸ ਦਈਏ ਕਿ ਜ਼ਰੀਨ ਨੇ ਸ਼ੁਰੂਆਤੀ ਮੈਚ ‘ਚ ਮੈਕਸੀਕੋ ਦੀ ਹੇਰੇਰਾ ਅਲਵਾਰੇਜ਼ ਨੂੰ 5-0 ਨਾਲ ਹਰਾਇਆ, ਜਦਕਿ ਪਰਵੀਨ ਨੇ ਇਕਤਰਫਾ ਮੈਚ ‘ਚ ਯੂਕਰੇਨ ਦੀ ਮਾਰੀਆ ਬੋਵਾ ਨੂੰ ਹਰਾ ਕੇ ਦੂਜੇ ਦੌਰ ‘ਚ ਪ੍ਰਵੇਸ਼ ਕੀਤਾ। 57 ਕਿਲੋਗ੍ਰਾਮ ਭਾਰ ਵਿੱਚ ਮਨੀਸ਼ਾ ਨੇਪਾਲ ਦੀ ਕਾਲਾ ਥਾਪਾ ਨੂੰ ਹਰਾ ਕੇ ਤੀਜੇ ਦੌਰ ਵਿੱਚ ਪਹੁੰਚ ਗਈ।
ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਸਟ੍ਰਾਂਜਾ ਮੈਮੋਰੀਅਲ ਵਿੱਚ ਸੋਨ ਤਮਗਾ ਜਿੱਤਣ ਵਾਲੀ ਨਿਖਤ ਜ਼ਰੀਨ ਨੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਅਤੇ ਪਹਿਲੇ ਦੌਰ ਵਿੱਚ ਆਸਾਨੀ ਨਾਲ ਅਲਵਾਰੇਜ਼ ਨੂੰ ਬਾਹਰ ਕਰ ਦਿੱਤਾ। ਤੇਲੰਗਾਨਾ ਦੇ 25 ਸਾਲਾ ਖਿਡਾਰੀ ਦਾ ਸਾਹਮਣਾ 2021 ਏਸ਼ੀਅਨ ਚੈਂਪੀਅਨਸ਼ਿਪ ਦੇ ਕਾਂਸੀ ਤਮਗਾ ਜੇਤੂ ਮੰਗੋਲੀਆ ਦੇ ਲੁਤਸਾਈਖਾਨੀ ਅਲਟੰਤਸੇਤਸੇਗ ਨਾਲ ਹੋਵੇਗਾ। ਪਰਵੀਨ ਐਤਵਾਰ ਨੂੰ ਪ੍ਰੀ-ਕੁਆਰਟਰ ਫਾਈਨਲ ਵਿੱਚ ਅਮਰੀਕਾ ਦੀ ਸਾਬਕਾ ਯੁਵਾ ਓਲੰਪਿਕ ਚੈਂਪੀਅਨ ਜਜ਼ਾਇਰਾ ਗੋਂਜਾਲੇਜ਼ ਨਾਲ ਭਿੜੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...