August 1, 2026, 12:58 pm
----------- Advertisement -----------
HomeNewsLatest Newsਚੱਕਰਵਾਤ 'ਆਸਾਨੀ': ਓਡੀਸ਼ਾ ਅਤੇ ਪੱਛਮੀ ਬੰਗਾਲ 'ਚ ਭਾਰੀ ਮੀਂਹ ਜਾਰੀ

ਚੱਕਰਵਾਤ ‘ਆਸਾਨੀ’: ਓਡੀਸ਼ਾ ਅਤੇ ਪੱਛਮੀ ਬੰਗਾਲ ‘ਚ ਭਾਰੀ ਮੀਂਹ ਜਾਰੀ

Published on

----------- Advertisement -----------

ਪਿਛਲੇ 5 ਦਿਨਾਂ ਤੋਂ ਚੱਲ ਰਿਹਾ ਚੱਕਰਵਾਤੀ ਤੂਫਾਨ ‘ਅਸਾਨੀ’ ਹੁਣ ਕਮਜ਼ੋਰ ਪੈਣਾ ਸ਼ੁਰੂ ਹੋ ਗਿਆ ਹੈ। ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਵੀਰਵਾਰ ਨੂੰ ਇਹ ਹੌਲੀ-ਹੌਲੀ ਬੰਗਾਲ ਦੀ ਖਾੜੀ ਵੱਲ ਵਧ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਕਿ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਵਿੱਚ ਵੀਰਵਾਰ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਤੱਟਵਰਤੀ ਆਂਧਰਾ ਪ੍ਰਦੇਸ਼ ਉੱਤੇ ਡੂੰਘੇ ਦਬਾਅ ਵਾਲਾ ਖੇਤਰ ਪਿਛਲੇ 6 ਘੰਟਿਆਂ ਦੌਰਾਨ ਸਥਿਰ ਰਿਹਾ ਅਤੇ ਉਸੇ ਖੇਤਰ ਵਿੱਚ ਕਮਜ਼ੋਰ ਹੋ ਗਿਆ। ਅਗਲੇ 12 ਘੰਟਿਆਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਇਸ ਦੇ ਅਲੱਗ-ਥਲੱਗ ਅਤੇ ਬਹੁਤ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ।
ਹਾਲਾਂਕਿ, ਬੰਗਾਲ ਦੀ ਖਾੜੀ ‘ਤੇ ਪਹੁੰਚਦੇ ਹੋਏ, ਹਵਾ ਦੀ ਰਫਤਾਰ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ ਅਤੇ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੇ ਤੱਟ ‘ਤੇ ਹਲਕੇ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਤੂਫਾਨ ਦਾ ਅਸਰ ਇਨ੍ਹਾਂ ਰਾਜਾਂ ਨਾਲ ਲੱਗਦੇ ਹੋਰ ਰਾਜਾਂ ‘ਤੇ ਵੀ ਪਵੇਗਾ। ਬੰਗਾਲ ਅਤੇ ਉੜੀਸਾ ਦੇ ਨਾਲ ਲੱਗਦੇ ਝਾਰਖੰਡ, ਬਿਹਾਰ ਅਤੇ ਛੱਤੀਸਗੜ੍ਹ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਇਲਾਕਿਆਂ ‘ਚ ਬੁੱਧਵਾਰ ਨੂੰ ਵੀ ਮੀਂਹ ਪਿਆ।
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਬੰਗਾਲ, ਤੱਟਵਰਤੀ ਉੜੀਸਾ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਦੱਖਣੀ ਕਰਨਾਟਕ ਵਿੱਚ ਅਲੱਗ-ਥਲੱਗ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੇਰਲ ਅਤੇ ਤਾਮਿਲਨਾਡੂ ਵਿੱਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਤੱਟਵਰਤੀ ਜ਼ਿਲ੍ਹਿਆਂ ਦੇ ਕੁਲੈਕਟਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੂੰ ਕਿਸੇ ਵੀ ਐਮਰਜੈਂਸੀ ਦੌਰਾਨ ਹਾਈ ਅਲਰਟ ‘ਤੇ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਧਿਆਨ ਜਾਨੀ-ਮਾਲੀ ਨੁਕਸਾਨ ਨੂੰ ਰੋਕਣ ‘ਤੇ ਹੋਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...