June 10, 2026, 7:12 pm
----------- Advertisement -----------
HomeNewsPunjab14 ਮਈ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ,ਜਿਲ੍ਹਾ ਹੈਡ ਕੁਆਰਟਰ ਵਿਖੇ 18...

14 ਮਈ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ,ਜਿਲ੍ਹਾ ਹੈਡ ਕੁਆਰਟਰ ਵਿਖੇ 18 ਬੈਂਚਾਂ ਦਾ ਗਠਨ

Published on

----------- Advertisement -----------

ਐਸ.ਏ.ਐਸ ਨਗਰ 12 ਮਈ: 14 ਮਈ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਲਈ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਿਲ੍ਹਾ ਪ੍ਰਸ਼ਾਸਨ, ਜਿਲ੍ਹਾ ਪੁਲਿਸ ਅਤੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਦਾਲਤਾਂ ਵਿਚ ਲੰਬਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਨੂੰ ਕੌਮੀ ਲੋਕ ਅਦਾਲਤ ਰਾਹੀਂ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤਾਂ ਵਿਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ।
ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਸੀ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 14 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟ੍ਰੈਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿਚ ਵਿਚਾਰੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ 14 ਮਈ ਨੂੰ ਲਗਾਈ ਜਾਣ ਵਾਲੀ ਲੋਕ ਅਦਾਲਤ ਲਈ ਜਿਲ੍ਹਾ ਹੈਡ ਕੁਆਰਟਰ ਵਿਖੇ ਕੁੱਲ 18 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਖਰੜ ਅਤੇ ਡੇਰਾਬੱਸੀ ਵਿਖੇ ਵੀ ਲੋਕ ਅਦਾਲਤ ਲਗਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...