ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕੁਲਤਾਰ ਸਿੰਘ ਸੰਧਵਾ ਵੱਲੋਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀਆ ਕੁੱਝ ਤਸਵੀਰਾਂ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀਆ ਗਈਆ ਹਨ।

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ “ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਦਰ ਘਰ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ।” ਜ਼ਿਕਰਯੋਗ ਹੈ ਕਿ ਉਹ ਅੱਜ ਇਥੇ ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਵਾਂ ਦੇ 130ਵੇਂ ਸਥਾਪਨਾ ਦਿਵਸ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਪੁੱਜੇ ਹੋਏ ਸਨ।













