September 7, 2026, 8:06 pm
----------- Advertisement -----------
HomeNewsEntertainmentਨਿਕਿਤਿਨ ਧੀਰ ਅਤੇ ਕ੍ਰਿਤਿਕਾ ਸੇਂਗਰ ਨੇ ਕੀਤਾ ਬੇਟੀ ਦੇ ਨਾਂ ਦਾ ਖ਼ੁਲਾਸਾ...

ਨਿਕਿਤਿਨ ਧੀਰ ਅਤੇ ਕ੍ਰਿਤਿਕਾ ਸੇਂਗਰ ਨੇ ਕੀਤਾ ਬੇਟੀ ਦੇ ਨਾਂ ਦਾ ਖ਼ੁਲਾਸਾ ,ਸ਼ੇਅਰ ਕੀਤੀ ਇਹ ਖ਼ਾਸ ਪੋਸਟ

Published on

----------- Advertisement -----------

ਫਿਲਮ ਚੇਨਈ ਐਕਸਪ੍ਰੈੱਸ ‘ਚ ‘ਥੰਗਾਬਲੀ’ ਫੇਮ ਅਦਾਕਾਰ ਨਿਕਿਤਿਨ ਧੀਰ ਵੀਰਵਾਰ (12 ਮਈ) ਨੂੰ ਪਿਤਾ ਬਣ ਗਏ ਹਨ। ਅਦਾਕਾਰ ਦੀ ਪਤਨੀ ਕ੍ਰਿਤਿਕਾ ਸੇਂਗਰ ਧੀਰ ਨੇ 12 ਮਈ ਨੂੰ ਬੇਟੀ ਨੂੰ ਜਨਮ ਦਿੱਤਾ ਹੈ। ਨਿਕਿਤਿਨ ਨੇ ਆਪਣੀ ਪਤਨੀ ਦੇ ਮਾਂ ਬਣਨ ਦੀ ਗੁੱਡ ਨਿਊਜ਼ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕਿਊਟ ਜਿਹਾ ਪੋਸਟਰ ਸ਼ੇਅਰ ਕਰੇ ਕਿਹਾ ਕਿ –‘ਅਸੀਂ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਾਂ ਕਿ ਸਾਡੇ ਘਰ ਧੀ ਆਈ ਹੈ!- Dheers’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਨਿਕਿਤਿਨ ਧੀਰ ਅਤੇ ਕ੍ਰਿਤਿਕਾ ਸੇਂਗਰ ਨੂੰ ਮੰਮੀ-ਪਾਪਾ ਬਣਨ ਦੀ ਵਧਾਈ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਬੇਟੀ ਦਾ ਨਾਂ ਵੀ ਦੱਸਿਆ।

ਉਨ੍ਹਾਂ ਦੀ ਬੇਟੀ ਦਾ ਨਾਂ ਦੇਵਿਕਾ ਧੀਰ ਹੈ।ਐਕਟਰ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕ੍ਰਿਤਿਕਾ ਦੇ ਬੇਬੀ ਬੰਪ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਨਿਕਿਤਿਨ ਧੀਰ ਅਭਿਨੇਤਾ ਪੰਕਜ ਧੀਰ ਦੇ ਬੇਟੇ ਹਨ। ਨਿਕਿਤਿਨ ਨੇ ‘ਮਹਾਭਾਰਤ’ ‘ਚ ਕਰਨ ਦਾ ਕਿਰਦਾਰ ਨਿਭਾਇਆ ਹੈ। ਪੰਕਜ ਧੀਰ ਇੰਡਸਟਰੀ ਦਾ ਜਾਣਿਆ-ਪਛਾਣਿਆ ਚਿਹਰਾ ਹੈ। ਦੂਜੇ ਪਾਸੇ ਨਿਕਿਤਿਨ ਟੀਵੀ ਤੋਂ ਲੈ ਕੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ ਅਤੇ ਇੰਡਸਟਰੀ ਵਿੱਚ ਆਪਣੀ ਜਗ੍ਹਾ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਨਿਕਿਤਿਨ ਨੇ ਹਿੰਦੀ ਤੋਂ ਇਲਾਵਾ ਤੇਲਗੂ ਫਿਲਮਾਂ ‘ਚ ਵੀ ਕੰਮ ਕੀਤਾ ਹੈ।ਨਿਕਿਤਿਨ ਦੀ ਪਤਨੀ ਕ੍ਰਿਤਿਕਾ ਸੇਂਗਰ ਵੀ ਮਸ਼ਹੂਰ ਟੀਵੀ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਟੀਵੀ ਸ਼ੋਅ ‘ਛੋਟੀ ਸਰਦਾਰਨੀ’ ‘ਚ ਨਜ਼ਰ ਆ ਚੁੱਕੀ ਹੈ। ਨਿਕਿਤਿਨ ਨੇ 3 ਸਤੰਬਰ 2014 ਨੂੰ ਕ੍ਰਿਤਿਕਾ ਨਾਲ ਵਿਆਹ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...