September 10, 2026, 4:06 pm
----------- Advertisement -----------
HomeNewsLatest Newsਮਹਿੰਦਰ ਸਿੰਘ ਧੋਨੀ ਤਮਿਲ ਫਿਲਮ ਕਰਨਗੇ ਪ੍ਰੋਡਿਊਸ

ਮਹਿੰਦਰ ਸਿੰਘ ਧੋਨੀ ਤਮਿਲ ਫਿਲਮ ਕਰਨਗੇ ਪ੍ਰੋਡਿਊਸ

Published on

----------- Advertisement -----------

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਹੁਣ ਕ੍ਰਿਕਟ ਦੀ ਦੁਨੀਆ ਤੋਂ ਇਲਾਵਾ ਫਿਲਮ ਮੇਕਿੰਗ ‘ਚ ਵੀ ਕਦਮ ਰੱਖਣ ਜਾ ਰਹੇ ਹਨ। ਧੋਨੀ ਤਮਿਲ ਫਿਲਮ ਇੰਡਸਟਰੀ ‘ਚ ਬਤੌਰ ਨਿਰਮਾਤਾ ਡੈਬਿਊ ਕਰਨ ਜਾ ਰਹੇ ਹਨ। ਧੋਨੀ ਦੀ ਇਸ ਫਿਲਮ ‘ਚ ਦੱਖਣੀ ਅਦਾਕਾਰਾ ਨਯਨਤਾਰਾ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ। ਧੋਨੀ ਫਿਲਹਾਲ IPL ‘ਚ ਰੁੱਝੇ ਹੋਏ ਹਨ ਅਤੇ ਇਸ ਸੀਜ਼ਨ ਤੋਂ ਬਾਅਦ ਉਹ ਇਸ ਫਿਲਮ ਦਾ ਅਧਿਕਾਰਤ ਐਲਾਨ ਕਰ ਸਕਦੇ ਹਨ। ਫਿਲਮ ਦੀ ਸ਼ੂਟਿੰਗ ਵੀ ਇਸੇ ਮਹੀਨੇ ਸ਼ੁਰੂ ਹੋ ਜਾਵੇਗੀ।
ਦੱਸ ਦਈਏ ਕਿ ਧੋਨੀ ਦਾ ਤਮਿਲ ਫਿਲਮ ਇੰਡਸਟਰੀ ਨਾਲ ਲੰਬਾ ਸਬੰਧ ਰਿਹਾ ਹੈ। ਧੋਨੀ ਦੀ ‘ਐਮਐਸ ਧੋਨੀ: ਦਿ ਅਨਟੋਲਡ ਸਟੋਰੀ’ ਕਈ ਭਾਸ਼ਾਵਾਂ ਵਿੱਚ ਇੱਕੋ ਸਮੇਂ ਰਿਲੀਜ਼ ਹੋਈ ਸੀ। ਉਨ੍ਹਾਂ ਦੀ ਬਾਇਓਪਿਕ ਨੇ ਦੱਖਣ ਦੇ ਰਾਜਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕੀਤਾ। ਅਭਿਨੇਤਰੀ ਨਯਨਤਾਰਾ ਇਸ ਸਮੇਂ ਆਪਣੀ ਆਉਣ ਵਾਲੀ ਬਾਲੀਵੁੱਡ ਫਿਲਮ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ, ਜੋ ਉਸ ਦੇ ਬਾਲੀਵੁੱਡ ਡੈਬਿਊ ਨੂੰ ਦਰਸਾਉਂਦੀ ਹੈ। ਇਸ ਫਿਲਮ ਦਾ ਨਿਰਦੇਸ਼ਨ ਐਟਲੀ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਕੁਝ ਤਾਮਿਲ ਫਿਲਮਾਂ ਦਾ ਵੀ ਹਿੱਸਾ ਹੈ। ਹਾਲਾਂਕਿ, ਨਿਰਮਾਤਾਵਾਂ ਨੇ ਅਜੇ ਤੱਕ ਉਸਦੀ ਭੂਮਿਕਾ ਬਾਰੇ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...