April 21, 2026, 8:29 am
----------- Advertisement -----------
HomeNewsLatest Newsਕੇਦਾਰਨਾਥ ਧਾਮ 'ਚ ਵੀ.ਆਈ.ਪੀ ਐਂਟਰੀ ਬੰਦ: ਆਮ ਲੋਕਾਂ ਵਾਂਗ ਹੀ ਦਰਸ਼ਨ...

ਕੇਦਾਰਨਾਥ ਧਾਮ ‘ਚ ਵੀ.ਆਈ.ਪੀ ਐਂਟਰੀ ਬੰਦ: ਆਮ ਲੋਕਾਂ ਵਾਂਗ ਹੀ ਦਰਸ਼ਨ ਕਰਨਗੇ ਸਾਰੇ ਲੋਕ

Published on

----------- Advertisement -----------

ਕੋਰੋਨਾ ਕਾਰਨ ਬੰਦ ਹੋਈ ਚਾਰਧਾਮ ਯਾਤਰਾ ਕਰੀਬ ਦੋ ਸਾਲਾਂ ਬਾਅਦ ਸ਼ੁਰੂ ਹੋਈ ਹੈ। ਇਸ ਲਈ ਸ਼ਰਧਾਲੂ ਵੱਡੀ ਗਿਣਤੀ ‘ਚ ਕੇਦਾਰਨਾਥ ਧਾਮ ਵਿਖੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਉਤਰਾਖੰਡ ਦੇ ਕੇਦਾਰਨਾਥ ਧਾਮ ‘ਚ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਵੀ.ਆਈ.ਪੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਡੀਜੀਪੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੁਣ ਸਾਰੇ ਵੀਆਈਪੀਜ਼ ਨੂੰ ਵੀ ਆਮ ਲੋਕਾਂ ਵਾਂਗ ਆਉਣਾ ਪਵੇਗਾ। ਇਸ ਲਈ ਸਿਰਫ਼ ਦੋ ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ 28 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਪਿਛਲੇ 6 ਦਿਨਾਂ ‘ਚ ਕਰੀਬ 1 ਲੱਖ 30 ਹਜ਼ਾਰ ਲੋਕਾਂ ਨੇ ਇਥੇ ਪਹੰਚ ਕੇ ਦਰਸ਼ਨ ਕੀਤੇ ਹਨ। ਇਸ ਕਾਰਨ ਪ੍ਰਸ਼ਾਸਨ ਨੇ ਵੀ.ਆਈ.ਪੀ. ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।
ਰੋਜ਼ਾਨਾ ਵਧਦੀ ਭੀੜ ਨੂੰ ਦੇਖਦੇ ਹੋਏ ITBP ਅਤੇ NDRF ਦੀਆਂ ਟੀਮਾਂ ਨੂੰ ਮੰਦਰ ‘ਚ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮ ਵੀ ਸੜਕਾਂ ‘ਤੇ ਲੋਕਾਂ ਦੀ ਮਦਦ ਕਰ ਰਹੇ ਹਨ। ਪਿਛਲੇ ਸਮੇਂ ਵਿੱਚ ਲਾਪਰਵਾਹੀ ਦੇ ਕੁਝ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਕੇਦਾਰਨਾਥ ਤੋਂ ਇਲਾਵਾ ਬਦਰੀਨਾਥ ਅਤੇ ਯਮੁਨੋਤਰੀ ‘ਚ ਵੀ ਪ੍ਰਸ਼ਾਸਨ ਦੀ ਲਾਪਰਵਾਹੀ ਦੀਆ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਦੇ ਨਾਲ ਹੀ ਉੱਤਰਾਖੰਡ ਦੇ ਸੀਐਮ ਪੁਸ਼ਕਰ ਧਾਮੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨੂੰ ਸਿਹਤ ਸੰਬੰਧੀ ਕੋਈ ਸਮੱਸਿਆ ਹੈ, ਉਹ ਕੁਝ ਦਿਨਾਂ ਬਾਅਦ ਯਾਤਰਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...