May 13, 2026, 6:07 am
----------- Advertisement -----------
HomeNewsBreaking Newsਬੇਅਦਬੀ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਰਾਹਤ, ਵਿਵਾਦਤ ਪੋਸਟਰਾਂ ਤੇ...

ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਰਾਹਤ, ਵਿਵਾਦਤ ਪੋਸਟਰਾਂ ਤੇ ਬੇਅਦਬੀ ਮਾਮਲਿਆਂ ‘ਚ ਮਿਲੀ ਜ਼ਮਾਨਤ

Published on

----------- Advertisement -----------

ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਬੇਅਦਬੀ ਮਾਮਲੇ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਅਤੇ ਇਸ ਮਾਮਲੇ ਵਿੱਚ ਉਹ ਹੇਠਲੀ ਅਦਾਲਤ ਵਿੱਚ ਜ਼ਮਾਨਤੀ ਬਾਂਡ ਵੀ ਭਰ ਚੁੱਕਾ ਹੈ ਜਦਕਿ ਬਾਕੀ ਦੋ ਕੇਸਾਂ ਵਿੱਚ ਜ਼ਮਾਨਤ ਲਈ ਡੇਰਾ ਮੁਖੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ।

ਜਾਣਕਾਰੀ ਮੁਤਾਬਕ ਬਰਗਾੜੀ ਬੇਅਦਬੀ ਮਾਮਲੇ ਦੌਰਾਨ ਕੁੱਲ ਤਿੰਨ ਘਟਨਾਵਾਂ ਸਾਹਮਣੇ ਆਈਆਂ ਸਨ। ਸਭ ਤੋਂ ਪਹਿਲਾਂ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। ਇਸੇ ਸਾਲ 24 ਸਤੰਬਰ ਨੂੰ ਉਕਤ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਤ ਪੋਸਟਰ ਲਗਾਇਆ ਗਿਆ ਸੀ ਅਤੇ ਕੁਝ ਸਮੇਂ ਬਾਅਦ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ ਸੀ। ਤਿੰਨਾਂ ਘਟਨਾਵਾਂ ਸਬੰਧੀ ਥਾਣਾ ਬਾਜਾਖਾਨਾ ਵਿੱਚ ਕ੍ਰਮਵਾਰ ਐਫਆਈਆਰ ਨੰਬਰ 63, 117 ਅਤੇ 128 ਦਰਜ ਹਨ। ਇਸ ਵਿੱਚ ਜਾਂਚ ਤੋਂ ਬਾਅਦ ਪੰਜਾਬ ਪੁਲਿਸ ਦੀ ਐਸ.ਆਈ.ਟੀ. ਨੇ ਡੇਰਾ ਸਿਰਸਾ ਦੇ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਤੋਂ ਇਲਾਵਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਚਾਰਜਸ਼ੀਟ ਕੀਤਾ ਗਿਆ।

ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ ਵੀ ਤਿੰਨ ਦਿਨ ਪਹਿਲਾਂ ਡੇਰਾ ਮੁਖੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਣਾ ਪਿਆ ਸੀ। ਇਸੇ ਦਿਨ ਡੇਰਾ ਮੁਖੀ ਨੇ ਸਵਰੂਪ ਚੋਰੀ ਦੇ ਕੇਸ (ਐਫਆਈਆਰ ਨੰਬਰ 63) ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਅਗਾਊਂ ਜ਼ਮਾਨਤ ਦੇ ਆਧਾਰ ’ਤੇ ਫਰੀਦਕੋਟ ਅਦਾਲਤ ਵਿੱਚ 50 ਹਜ਼ਾਰ ਦਾ ਜ਼ਮਾਨਤੀ ਬਾਂਡ ਵੀ ਭਰਿਆ ਸੀ। ਬਾਕੀ ਦੋ ਮਾਮਲਿਆਂ (ਐਫਆਈਆਰ-117 ਅਤੇ 128) ਵਿੱਚ ਵੀ ਡੇਰਾ ਮੁਖੀ ਨੇ ਹੁਣ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...