November 14, 2026, 7:15 am
----------- Advertisement -----------
HomeNewsBreaking Newsਸਕੂਲਾਂ 'ਚ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ -...

ਸਕੂਲਾਂ ‘ਚ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ – ਮੀਤ ਹੇਅਰ

Published on

----------- Advertisement -----------

ਚੰਡੀਗੜ੍ਹ, 14 ਮਈ 2022 – ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਹੋਣਗੀਆਂ। ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਦਿਸਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦੋਂਕਿ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...