ਕੇਂਦਰ ਸਰਕਾਰ ਵੱਲੋਂ ਹਰ ਸਾਲ 21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੇਂਦਰ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਪੱਤਰ ਅਨੁਸਾਰ ਹਰ ਸਾਲ 21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਮਨਾਇਆ ਜਾਵੇਗਾ। ਇਹ ਪੱਤਰ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ, ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨੂੰ ਲਿਖਿਆ ਗਿਆ ਹੈ।
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਨੌਜਵਾਨਾਂ ਨੂੰ ਅੱਤਵਾਦ ਅਤੇ ਹਿੰਸਾ ਤੋਂ ਦੂਰ ਕਰਨਾ ਹੈ। ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਕੇਂਦਰ ਸਰਕਾਰ ਵੱਲੋਂ ਅੱਤਵਾਦ ਨੂੰ ਖਤਮ ਕਰਨ ਲਈ ਕਿਹੜੀਆਂ ਸਕੀਮਾਂ ਚਲਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਕਿਵੇਂ ਇਕ ਗਲਤੀ ਰਾਸ਼ਟਰੀ ਸਮੱਸਿਆ ਬਣ ਸਕਦੀ ਹੈ। ਕੇਂਦਰ ਦਾ ਮੰਨਣਾ ਹੈ ਕਿ ਜੇਕਰ ਨੌਜਵਾਨ ਸਹੀ ਰਸਤੇ ‘ਤੇ ਆਉਣ ਤਾਂ ਅੱਤਵਾਦ ਆਪਣੇ-ਆਪ ਖਤਮ ਹੋ ਜਾਵੇਗਾ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰੇ ਦਫ਼ਤਰਾਂ, ਜਨਤਕ ਖੇਤਰਾਂ ਵਿੱਚ ਅੱਤਵਾਦ ਵਿਰੋਧੀ ਸਹੁੰ ਵੀ ਚੁਕਾਈ ਜਾਵੇਗੀ। ਦਸ ਦੀਏ ਕਿ 21 ਮਈ ਨੂੰ ਸ਼ਨੀਵਾਰ ਹੋਣ ਕਾਰਨ ਕੇਂਦਰ ਸਰਕਾਰ ਦੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਅਜਿਹੇ ‘ਚ 20 ਮਈ ਨੂੰ ਸਹੁੰ ਚੁਕਾਈ ਜਾ ਸਕਦੀ ਹੈ।
----------- Advertisement -----------
ਹਰ ਸਾਲ 21 ਮਈ ਨੂੰ ਮਨਾਇਆ ਜਾਵੇਗਾ “ਅੱਤਵਾਦ ਵਿਰੋਧੀ ਦਿਵਸ”
Published on
----------- Advertisement -----------
----------- Advertisement -----------












