ਪੰਜਾਬ ਦੇ ਅੰਮ੍ਰਿਤਸਰ ਮੈਡੀਕਲ ਕਾਲਜ ਕੈਂਪਸ ਵਿੱਚ ਸਥਿਤ ਗੁਰੂ ਨਾਨਕ ਦੇਵ ਹਸਪਤਾਲ (GNDH) ਵਿੱਚ ਸ਼ਨੀਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰੇ ਪਾਸੇ ਧੂੰਆਂ ਫੈਲ ਗਿਆ। ਹਸਪਤਾਲ ਦੇ ਵਾਰਡਾਂ ਵਿੱਚ ਦਾਖ਼ਲ 650 ਮਰੀਜ਼ਾਂ ਨੂੰ ਬਾਹਰ ਕੱਢ ਕੇ ਸੜਕਾਂ ’ਤੇ ਲਿਆਂਦਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ। ਪਿਛਲੇ ਇਕ ਘੰਟੇ ਤੋਂ ਅੱਗ ‘ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਟਰਾਂਸਫਾਰਮਰਾਂ ਵਿੱਚ ਤੇਲ ਹੋਣ ਕਾਰਨ ਅੱਗ ’ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਿਕ ਓਪੀਡੀ ਦੇ ਪਿਛਲੇ ਪਾਸੇ ਅਤੇ ਐਕਸ-ਰੇ ਯੂਨਿਟ ਦੇ ਨੇੜੇ ਦੋ ਟਰਾਂਸਫਾਰਮਰ ਹਨ ਜਿਥੋਂ ਕਿ ਪੂਰੇ ਹਸਪਤਾਲ ਨੂੰ ਬਿਜਲੀ ਸਪਲਾਈ ਹੁੰਦੀ ਹੈ। ਦੁਪਹਿਰ ਸਮੇਂ ਇਨ੍ਹਾਂ ਟਰਾਂਸਫਾਰਮਰਾਂ ਵਿੱਚ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਉੱਚੀਆਂ ਉਠੀਆਂ।ਟਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ ਪੂਰੇ ਹਸਪਤਾਲ ਵਿੱਚ ਧੂੰਆਂ ਫੈਲ ਗਿਆ। ਮਰੀਜ਼ਾਂ ਦਾ ਦਮ ਘੁੱਟਣ ਲੱਗਾ। ਇਸ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਹਸਪਤਾਲ ਤੋਂ ਬਾਹਰ ਸੜਕ ‘ਤੇ ਲਿਆਂਦਾ ਗਿਆ। ਭਗਦੜ ਕਾਰਨ ਕਈ ਮਰੀਜ਼ਾਂ ਨੂੰ ਖਿੜਕੀਆਂ ਤੋੜ ਕੇ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਇਮਾਰਤ ਦਾ ਕਾਫ਼ੀ ਨੁਕਸਾਨ ਹੋਇਆ ਹੈ।
----------- Advertisement -----------
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਭਿਆਨਕ ਅੱਗ
Published on
----------- Advertisement -----------
----------- Advertisement -----------











