September 8, 2026, 11:11 pm
----------- Advertisement -----------
HomeNewsLatest Newsਪਟਿਆਲਾ ਜ਼ਿਲ੍ਹੇ 'ਚ ਲੱਗੇ ਦੂਜੇ ਜਨ ਸੁਵਿਧਾ ਕੈਂਪਾਂ 'ਚ 10 ਹਜ਼ਾਰ ਤੋਂ...

ਪਟਿਆਲਾ ਜ਼ਿਲ੍ਹੇ ‘ਚ ਲੱਗੇ ਦੂਜੇ ਜਨ ਸੁਵਿਧਾ ਕੈਂਪਾਂ ‘ਚ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਕੀਤੀ ਸ਼ਮੂਲੀਅਤ

Published on

----------- Advertisement -----------

ਪਟਿਆਲਾ, 14 ਮਈ: ਪਟਿਆਲਾ ਜ਼ਿਲ੍ਹੇ ‘ਚ ਅੱਜ ਦੂਸਰਾ ਜਨ ਸੁਵਿਧਾ ਕੈਂਪ ਲਗਾਇਆ ਗਿਆ ਜਿਥੇ ਕਿ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਇਨ੍ਹਾਂ ਕੈਂਪਾਂ ‘ਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਸਥਾਨਕ ਵਿਧਾਇਕਾਂ ਨੇ ਕੈਂਪਾਂ ‘ਚ ਲਾਭ ਲੈਣ ਵਾਲੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਸਮੇਤ ਹੋਰ ਸਰਕਾਰੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ ‘ਤੇ ਹੀ ਪ੍ਰਦਾਨ ਕੀਤੇ। ਇਹ ਕੈਂਪ ਪਿੰਡ ਅਬਲੋਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ‘ਚ ਲਗਾਇਆ ਗਿਆ ਜਿਥੇ ਕਿ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਹੁੰਚੇ।


ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਤ੍ਰਿਪੜੀ ਵਿਖੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਲੋਕਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸਲ ਅਰਥਾਂ ‘ਚ ਲੋਕਾਂ ਦੇ ਦੁਆਰ ਪੁੱਜੀ ਹੈ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰੰਭੀ ‘ਤੁਹਾਡੀ ਸਰਕਾਰ-ਤੁਹਾਡੇ ਦੁਆਰ’ ਦੀ ਨਿਵੇਕਲੀ ਪਹਿਲਕਦਮੀ ‘ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਵਿਧਾਇਕਾਂ ਦੇ ਸਹਿਯੋਗ ਸਦਕਾ ਦੂਸਰੀ ਵਾਰ ਇਹ ਕੈਂਪ ਲਗਾਏ ਹਨ। ਡੀ.ਸੀ. ਨੇ ਦੱਸਿਆ ਕਿ ਅੱਜ 10 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਕੈਂਪਾਂ ‘ਚ ਸ਼ਿਰਕਤ ਕੀਤੀ, ਇਨ੍ਹਾਂ ‘ਚੋਂ 4673 ਨੇ ਆਪਣੀਆਂ ਦਰਖ਼ਾਸਤਾਂ ਦਿੱਤੀਆਂ, ਜਿਨ੍ਹਾਂ ‘ਚੋਂ 2009 ਦੀ ਮੌਕੇ ‘ਤੇ ਪੜਤਾਲ ਕੀਤੀ ਗਈ, ਬਾਕੀ ਦੀ ਪੜਤਾਲ ਕੀਤੀ ਜਾ ਰਹੀ ਹੈ। ਇਨ੍ਹਾਂ ‘ਚੋਂ 1912 ਨੂੰ ਯੋਗ ਪਾਇਆ ਗਿਆ ਅਤੇ 510 ਨੂੰ ਮੌਕੇ ‘ਤੇ ਵੱਖ-ਵੱਖ ਸੇਵਾਵਾਂ ਦੇ ਸਰਟੀਫਿਕੇਟ ਪ੍ਰਦਾਨ ਕਰ ਦਿੱਤੇ ਗਏ।


ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਰੀਆਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼, ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਹਿਮਾਂਸ਼ੂ ਗੁਪਤਾ ਤੇ ਕੰਨੂ ਗਰਗ ਦੀ ਦੇਖ-ਰੇਖ ਹੇਠ ਇਨ੍ਹਾਂ ਕੈਂਪਾਂ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪੈਨਸ਼ਨਾਂ, ਆਧਾਰ ਕਾਰਡ, ਸਿਹਤ ਬੀਮਾ ਕਾਰਡ, ਨਿਰਮਾਣ ਕਿਰਤੀ ਕਾਰਡ, ਨਗਰ ਨਿਗਮ ਤੇ ਤਹਿਸੀਲ ਪੱਧਰ ਦੇ ਕੰਮਾਂ ਤੋਂ ਇਲਾਵਾ ਕੋਵਿਡ ਟੀਕਾਕਰਨ ਆਦਿ ਵੀ ਕੀਤਾ ਗਿਆ। ਕੈਂਪਾਂ ‘ਚ ਆਪਣੇ ਕੰਮ ਤੁਰੰਤ ਹੋਣ ਤੋਂ ਖੁਸ਼ ਹੋਏ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵਿਧਾਇਕ ਸਾਹਿਬਾਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ। ਜ਼ਿਲ੍ਹੇ ਦੇ ਬਾਕੀ ਵਿਧਾਇਕਾਂ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ ਤੇ ਗੁਰਲਾਲ ਘਨੌਰ ਨੇ ਆਪਣੇ ਹਲਕਿਆਂ ‘ਚ ਇਨ੍ਹਾਂ ਕੈਂਪਾਂ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਰਕਾਰੀ ਦਫ਼ਤਰਾਂ ਦੀ ਬਜਾਇ ਜਨ ਸੁਵਿਧਾ ਕੈਂਪਾਂ ‘ਚ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...