June 2, 2026, 10:14 pm
----------- Advertisement -----------
HomeNewsBreaking Newsਕੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਕਰਨਗੇ ਡ੍ਰੈਗਨ ਫਰੂਟ...

ਕੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਕਰਨਗੇ ਡ੍ਰੈਗਨ ਫਰੂਟ ਦੀ ਖੇਤੀ ? ਖੇਤੀ ਦੀ ਕਾਸ਼ਤ ਬਾਰੇ ਲਈ ਜਾਣਕਾਰੀ

Published on

----------- Advertisement -----------

ਬਰਨਾਲਾ, 15 ਮਈ 2022 – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਆਪਣੇ ਫਾਰਮ ਵਿੱਚ ਡਰੈਗਨ ਫਰੂਟ ਦੀ ਖੇਤੀ ਕਰਨਗੇ। ਇਸ ਦੀ ਕਾਸ਼ਤ ਬਾਰੇ ਜਾਣਕਾਰੀ ਲੈਣ ਲਈ ਉਨ੍ਹਾਂ ਪਿੰਡ ਠੁੱਲੇਵਾਲ ਸਥਿਤ ਔਲਖ ਡਰੈਗਨ ਫਾਰਮ ਦਾ ਦੌਰਾ ਕੀਤਾ। ਔਲਖ ਡਰੈਗਨ ਫਰੂਟ ਫਾਰਮ ਦੇ ਸੰਚਾਲਕ ਸਤਨਾਮ ਸਿੰਘ ਨੇ ਬਾਦਲ ਨੂੰ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਡਰੈਗਨ ਫਰੂਟ ਦੀ ਖੇਤੀ ਕਰ ਰਹੇ ਹਨ। ਇਸ ਨਾਲ ਨਾ ਸਿਰਫ ਪਾਣੀ ਦੀ ਬੱਚਤ ਹੁੰਦੀ ਹੈ ਸਗੋਂ ਫਾਇਦਾ ਵੀ ਹੁੰਦਾ ਹੈ।

ਉਨ੍ਹਾਂ ਬਾਦਲ ਨੂੰ ਦੱਸਿਆ ਕਿ ਇੱਕ ਏਕੜ ਵਿੱਚ 500 ਖੰਭਿਆਂ ‘ਤੇ ਡਰੈਗਨ ਫਰੂਟ ਦੇ 2000 ਪੌਦੇ ਲਗਾਏ ਗਏ ਹਨ। ਕਿਸਾਨਾਂ ਨਾਲ ਕਾਫੀ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਬਾਦਲ ਨੇ ਕਿਹਾ ਕਿ ਉਹ ਦੋ ਏਕੜ ਵਿੱਚ ਡਰੈਗਨ ਫਰੂਟ ਦੀ ਕਾਸ਼ਤ ਸ਼ੁਰੂ ਕਰਨਗੇ, ਜਿਸ ਤੋਂ ਬਾਅਦ ਰਕਬਾ ਵਧਾਇਆ ਜਾ ਸਕਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪੰਚਾਇਤੀ ਜ਼ਮੀਨਾਂ ਦਾ ਕਬਜ਼ਾ ਛੱਡ ਦਿੱਤਾ ਜਾਵੇ। ਜਦੋਂ ਬਾਦਲ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਦੇ ਰਾਜ ਦੌਰਾਨ ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਕਿਉਂ ਨਹੀਂ ਹਟਾਇਆ ਗਿਆ ਤਾਂ ਬਾਦਲ ਨੇ ਕਿਹਾ ਕਿ ਕਾਕਾ ਸਰਕਾਰਾਂ ਤਾਂ ਬਹੁਤ ਕੁਝ ਦੇਖਦੀਆਂ ਹਨ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਇਸਤਰੀ ਅਕਾਲੀ ਦਲ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਜ਼ਿਲ੍ਹਾ ਪ੍ਰਧਾਨ ਬੀਬਾ ਬੇਅੰਤ ਕੌਰ ਖਹਿਰਾ, ਸਾਬਕਾ ਪ੍ਰਧਾਨ ਰੁਪਿੰਦਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਸਪ੍ਰੀਤ ਸਿੰਘ ਸਿੱਧੂ ਜੱਸਾ ਅਤੇ ਜਥੇਦਾਰ ਨਾਥ ਸਿੰਘ ਸ. ਹਮੀਦੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...