November 6, 2026, 11:07 pm
----------- Advertisement -----------
HomeNewsBreaking Newsਸਮਾਜ ਵਿੱਚੋ ਭ੍ਰਿਸ਼ਟਾਚਾਰ, ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ...

ਸਮਾਜ ਵਿੱਚੋ ਭ੍ਰਿਸ਼ਟਾਚਾਰ, ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਹਰਜੋਤ ਸਿੰਘ ਬੈਂਸ

Published on

----------- Advertisement -----------

ਲੁਧਿਆਣਾ, 15 ਮਈ : – ਸ਼ਹੀਦ ਸੁਖਦੇਵ ਥਾਪਰ ਦੇ ਜਨਮ ਦਿਹਾੜੇ ਦੇ ਸਮਾਗਮ ਵਿੱਚ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਸ਼੍ਰੀ ਬੈਂਸ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ’ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਰੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਦਲਜੀਤ ਸਿੰਘ ਗਰੇਵਾਲ, ਸ੍ਰੀ ਮਦਨ ਲਾਲ ਬੱਗਾ, ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਸ੍ਰੀ ਤਰੁਨਪ੍ਰੀਤ ਸਿੰਘ ਸੌਂਦ, ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ, ਸ੍ਰੀ ਜੀਵਨ ਸਿੰਘ ਸੰਗੋਵਾਲ, ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਸ੍ਰੀ ਹਾਕਮ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਮਿਲੀ ਹੈ। ਆਮ ਆਦਮੀ ਪਾਰਟੀ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ। ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਐਤਵਾਰ ਨੂੰ ਲੁਧਿਆਣਾ ਵਿਖੇ ਸ਼ਹੀਦ ਸੁਖਦੇਵ ਦੇ ਨਿਵਾਸ ਸਥਾਨ ਵਿਖੇ ਪੁੱਜੇ।

ਮੰਤਰੀ ਬੈਂਸ ਨੇ ਕਿਹਾ ਕਿ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਸ਼ਹੀਦ ਸੁਖਦੇਵ ਭਗਤ ਸਿੰਘ ਅਤੇ ਰਾਜਗੁਰੂ ਦੇ ਪਰਮ ਮਿੱਤਰ ਸਨ। ਤਿੰਨਾਂ ਦਾ ਦਿਲ ਇੱਕ ਸੀ। ਦੇਸ਼ ਦੀ ਆਜ਼ਾਦੀ ਲਈ ਤਿੰਨਾਂ ਦੀ ਕੁਰਬਾਨੀ ਬਰਾਬਰ ਹੈ। ਲੁਧਿਆਣਾ ਵਿੱਚ ਸ਼ਹੀਦ ਸੁਖਦੇਵ ਦਾ ਘਰ ਹੋਣਾ ਸ਼ਹਿਰ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸ੍ਰੀ ਬੈਂਸ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਦਾ ਜਨਮ 15 ਮਈ, 1907 ਲੁਧਿਆਣਾ ਸ਼ਹਿਰ ਦੇ ਨੌਘਰਾਂ ਮੁਹੱਲੇ ਵਿੱਚ ਆਪਣੇ ਜੱਦੀ ਘਰ ਵਿੱਚ ਹੋਇਆ। ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ’ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਹਨਾਂ ਲਾਲਾ ਲਾਜਪਤ ਰਾਏ ਵੱਲੋ ਸ਼ੁਰੂ ਕੀਤੇ ਗਏ ਨੈਸ਼ਨਲ ਕਾਲਜ ਲਾਹੌਰ ਵਿਖੇ ਵੀ ਨੌਜਵਾਨਾਂ ਨੂੰ ਦੇਸ਼ ਆਜ਼ਾਦ ਕਰਵਾਉਣ ਲਈ ਸਿੱਖਿਅਤ ਕੀਤਾ ਅਤੇ ਲਾਹੌਰ ਵਿਖੇ ‘ਨੌਜਵਾਨ ਭਾਰਤ ਸਭਾ’ ਬਣਾਈ, ਜੋ ਕਿ ਹੋਰਨਾਂ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਦੀ ਸੀ।


ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ, ਜਿਨਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਜੀ ਸਮੇਤ ਉਨਾਂ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਇਸ ਮੌਕੇ ਸ਼ਹੀਦ ਸੁਖਦੇਵ ਯਾਦਗਾਰੀ ਟਰੱਸਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਅਤੇ ਹਵਨ ਕਰਵਾਇਆ ਗਿਆ। ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾੜੇ ਇਸ ਲਈ ਮਨਾਏ ਜਾਂਦੇ ਹਨ, ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਰਖਵਾਲੀ ਅਤੇ ਉਨਾਂ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।


ਇਸ ਤੋ ਪਹਿਲਾਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਥਿਤ ਸ਼ਹੀਦ ਸੁਖਦੇਵ ਦੇ ਜੱਦੀ ਘਰ ਮੁਹੱਲਾ ਨੌਘਰਾਂ ਜਾ ਕੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਜਾ ਰਹੇ ਹਵਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ।ਇਸ ਉਪਰੰਤ ਸ੍ਰੀ ਹਰਜੋਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਵੀ ਗੁਰੂ ਨਾਨਕ ਦੇਵ ਭਵਨ ਵਿਖੇ ਦਿੱਤਾ ਗਿਆ।
ਇਸ ਮੌਕੇ ਡਾ. ਮੰਜੂ ਮਲਹੋਤਰਾ ਰਿਟਾਇਰਡ ਪ੍ਰੋਫੈਸਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸ਼ਹੀਦ ਸੁਖਦੇਵ ਜੀ ਦੇ ਜੀਵਨ ਬਾਰੇ ਬੜੇ ਹੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਉਨਾਂ ਸ਼ਹੀਦ ਜੀ ਦੇ ਜੀਵਨ ਬਾਰੇ ਕਈ ਨਵੇਂ ਤੱਥ ਪੇਸ਼ ਕੀਤੇ। ਇਸ ਤੋ ਇਲਾਵਾ ਇਸ਼ਮੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋ ਪਹੁੰਚੇ ਕੈਬਿਨਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਜਿ਼ਲ੍ਹਾ ਪ੍ਰਸ਼ਾਸਨ ਵੱਲੋ ਸਨਮਾਨ ਵੀ ਕੀਤਾ ਗਿਆ।


ਇਸ ਮੌਕੇ ਆਪ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਸ੍ਰੀ ਅਮਨਦੀਪ ਸਿੰਘ ਮੋਹੀ, ਸ੍ਰੀ ਅਹਿਬਾਬ ਸਿੰਘ ਗਰੇਵਾਲ, ਸ੍ਰੀ ਗੁਰਜੀਤ ਸਿੰਘ ਗਿੱਲ, ਸ੍ਰੀ ਦੁਪਿੰਦਰ ਸਿੰਘ, ਜਿ਼ਲ੍ਹਾ ਪ੍ਰਧਾਨ (ਸ਼ਹਿਰੀ) ਸੁਰੇਸ਼ ਗੋਇਲ, ਜਿ਼ਲ੍ਹਾ ਪ੍ਰਧਾਨ (ਦਿਹਾਤੀ) ਸ੍ਰੀ ਹਰਭੁਪਿੰਦਰ ਸਿੰਘ ਧਰੌੜ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ, ਏ.ਡੀ.ਸੀ. ਖੰਨਾ ਸ੍ਰੀ ਅਮਰਜੀਤ ਸਿੰਘ ਬੈਂਸ, ਐਸ.ਡੀ.ਐਮ ਰਾਏਕੋਟ ਸ੍ਰੀ ਗੁਰਬੀਰ ਸਿੰਘ ਕੋਹਲੀ ਅਤੇ ਐਸ.ਡੀ.ਐਮ. ਲੁਧਿਆਣਾ ਪੂਰਬੀ ਸ੍ਰੀ ਗੁਰਸਿਮਰਨ ਸਿੰਘ ਢਿੱਲੋ ਤੋ ਇਲਾਵਾ ਹੋਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...