May 31, 2026, 7:13 pm
----------- Advertisement -----------
HomeNewsBreaking Newsਭਾਰਤੀ ਕਿਸਾਨ ਯੂਨੀਅਨ ਹੋਈ ਦੋਫਾੜ, ਰਾਕੇਸ਼ ਟਿਕੈਤ ਵਿਰੁੱਧ ਹੋਈ ਬਗਾਵਤ

ਭਾਰਤੀ ਕਿਸਾਨ ਯੂਨੀਅਨ ਹੋਈ ਦੋਫਾੜ, ਰਾਕੇਸ਼ ਟਿਕੈਤ ਵਿਰੁੱਧ ਹੋਈ ਬਗਾਵਤ

Published on

----------- Advertisement -----------

ਨਵੀਂ ਦਿੱਲੀ, 15 ਮਈ 2022 : – ਕਿਸਾਨ ਅੰਦੋਲਨ ਦਾ ਮੁੱਖ ਚਿਹਰਾ ਰਹੇ ਰਾਕੇਸ਼ ਟਿਕੈਤ ਨੂੰ ਭਾਰਤੀ ਕਿਸਾਨ ਯੂਨੀਅਨ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਚੌਧਰੀ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਮੌਕੇ ਭਾਰਤੀ ਕਿਸਾਨ ਯੂਨੀਅਨ ਵਿੱਚ ਦੋ ਫੁੱਟ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਹੁਣ ਬੀਕੇਯੂ ਦੇ ਕਈ ਆਗੂ ਰਾਕੇਸ਼ ਟਿਕੈਤ ਧੜੇ ਤੋਂ ਵੱਖ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਨਵੀਂ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਅਰਾਜਨੈਤਿਕ) ਦੇ ਬੈਨਰ ਹੇਠ ਕੰਮ ਕਰੇਗੀ।
ਭਾਰਤੀ ਕਿਸਾਨ ਯੂਨੀਅਨ ਦੇ ਸੰਸਥਾਪਕ ਮਰਹੂਮ ਚੌਧਰੀ ਮਹਿੰਦਰ ਸਿੰਘ ਟਿਕੈਤ ਦੀ ਬਰਸੀ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਦੀ ਇੱਕ ਵੱਡੀ ਮੀਟਿੰਗ 15 ਮਈ ਦਿਨ ਐਤਵਾਰ ਨੂੰ ਲਖਨਊ ਸਥਿਤ ਗੰਨਾ ਕਿਸਾਨ ਸੰਸਥਾ ਵਿੱਚ ਹੋਈ, ਜਿਸ ਵਿੱਚ ਟਿਕੈਤ ਭਰਾਵਾਂ ਵਿਰੁੱਧ ਇਹ ਫੈਸਲਾ ਲਿਆ ਗਿਆ। ਖਬਰਾਂ ਮੁਤਾਬਕ ਯੂਪੀ, ਐਮਪੀ ਅਤੇ ਉਤਰਾਖੰਡ ਦੇ ਨਾਰਾਜ਼ ਕਿਸਾਨ ਆਗੂਆਂ ਨੇ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਦੂਜੇ ਪਾਸੇ ਰਾਜੇਸ਼ ਸਿੰਘ ਚੌਹਾਨ ਨੂੰ ਭਾਰਤੀ ਕਿਸਾਨ ਯੂਨੀਅਨ (ਅਰਾਜਨੈਤਿਕ) ਦਾ ਪ੍ਰਧਾਨ ਬਣਾਇਆ ਗਿਆ ਹੈ।
ਰਾਜੇਸ਼ ਸਿੰਘ ਚੌਹਾਨ, ਰਾਜਿੰਦਰ ਸਿੰਘ ਮਲਿਕ, ਅਨਿਲ ਤੱਲਣ, ਹਰਨਾਮ ਸਿੰਘ ਵਰਮਾ, ਬਿੰਦੂ ਕੁਮਾਰ, ਕੁੰਵਰ ਪਰਮਾਰ ਸਿੰਘ, ਨਿਤਿਨ ਸਿਰੋਹੀ ਸਮੇਤ ਸਾਰੇ ਆਗੂ ਨਵੀਂ ਜਥੇਬੰਦੀ ਵਿੱਚ ਸ਼ਾਮਲ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ ਨੇ ਗੈਰ-ਸਿਆਸੀ ਦੇ ਨਾਂ ‘ਤੇ ਨਵੀਂ ਜਥੇਬੰਦੀ ਬਣਾਈ ਹੈ। ਰਾਜੇਸ਼ ਸਿੰਘ ਚੌਹਾਨ ਨੂੰ ਭਾਰਤੀ ਕਿਸਾਨ ਯੂਨੀਅਨ ਅਰਾਜਨੈਤਿਕ ਦਾ ਕੌਮੀ ਪ੍ਰਧਾਨ ਚੁਣਿਆ ਗਿਆ।
ਦਰਅਸਲ ਬੀਕੇਯੂ ਦੇ ਕਈ ਮੈਂਬਰ ਅਤੇ ਜਥੇਬੰਦੀ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਦੀਆਂ ਗਤੀਵਿਧੀਆਂ ਤੋਂ ਨਾਰਾਜ਼ ਸਨ। ਇਨ੍ਹਾਂ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਰਾਕੇਸ਼ ਟਿਕੈਤ ਨੇ ਆਪਣੇ ਸਿਆਸੀ ਬਿਆਨਾਂ ਅਤੇ ਗਤੀਵਿਧੀਆਂ ਨਾਲ ਉਨ੍ਹਾਂ ਦੀ ਗੈਰ-ਸਿਆਸੀ ਜਥੇਬੰਦੀ ਨੂੰ ਸਿਆਸੀ ਰੂਪ ਦੇ ਦਿੱਤਾ ਹੈ। ਜਿਸ ਤੋਂ ਬਾਅਦ ਟਿਕੈਤ ਭਰਾਵਾਂ ਵਿਰੁੱਧ ਇਹ ਫੈਸਲਾ ਲਿਆ ਗਿਆ। ਕੌਮੀ ਜਨਰਲ ਸਕੱਤਰ ਅਨਿਲ ਤੱਲਣ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ ਹੋਵੇਗਾ। ਇਹ ਜਥੇਬੰਦੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...