ਕਪੂਰਥਲਾ ‘ਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਦੇ ਪਿੰਡ ਬੂਟ ਵਿਖੇ ਧਾਰਮਿਕ ਮੇਲੇ ‘ਚ ਚੱਲ ਰਹੇ ਕੱਬਡੀ ਮੈਚ ਦੌਰਾਨ ਫਾਇਰਿੰਗ ਹੋ ਗਈ ਹੈ। ਗੋਲੀਬਾਰੀ ‘ਚ 2 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਾਇਰਿੰਗ ਦੀ ਵਜ੍ਹਾ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮੈਚ ਦੌਰਾਨ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ ਸੀ ਤੇ ਵੇਖਦੇ ਹੀ ਵੇਖਦੇ ਮਾਮਲਾ ਇਨ੍ਹਾਂ ਵੱਧ ਗਿਆ ਕਿ ਗੋਲੀਆਂ ਚੱਲ ਗਈਆਂ।
ਮੀਡਿਆ ਰਿਪੋਰਟਾਂ ਮੁਤਾਬਕ ਲੋਕਾਂ ਵੱਲੋਂ ਮੁਲਜ਼ਮ ਨੂੰ ਫੜ ਲੈ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਵੱਲੋਂ 10 ਰਾਊਂਡ ਫਾਇਰਿੰਗ ਕੀਤੀ ਗਈ ਹੈ। ਫਿਲਹਾਲ ਸੂਚਨਾ ਮਿਲਦਿਆਂ ਹੀ ਐਸਪੀ ਹੈਡ ਕੁਆਟਰ ਜਸਬੀਰ ਸਿੰਘ, ਐਸਐਚਉ ਸਿਟੀ ਸੁਰਜੀਤ ਸਿੰਘ ਪੱਤੜ ਤੇ ਪੀਸੀਆਰ ਦੀਆਂ ਟੀਮਾਂ ਮੌਕੇ ਤੇ ਪੱਜੀਆ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਉੱਥੇ ਹੀ ਥਾਣਾ ਕੋਤਵਾਲੀ ਪੁਲਿਸ ਘਟਨਾ ਵਾਲੀ ਜਗ੍ਹਾ ਤੇ ਜਾਕੇ ਜਾਂਚ ਕਰ ਰਹੀ ਹੈ।












