August 28, 2026, 9:18 pm
----------- Advertisement -----------
HomeNewsHealthਸਰੀਰ 'ਚ ਸੋਡੀਅਮ ਦੀ ਜ਼ਿਆਦਾ ਮਾਤਰਾ ਜਾਂ ਕਮੀ ਨਾਲ ਹੋ ਸਕਦੀਆਂ ਹਨ...

ਸਰੀਰ ‘ਚ ਸੋਡੀਅਮ ਦੀ ਜ਼ਿਆਦਾ ਮਾਤਰਾ ਜਾਂ ਕਮੀ ਨਾਲ ਹੋ ਸਕਦੀਆਂ ਹਨ ਇਹ ਬਿਮਾਰੀਆਂ, ਰੱਖੋ ਖ਼ਾਸ ਖਿਆਲ

Published on

----------- Advertisement -----------

ਸਰੀਰ ਵਿਚ ਸੋਡੀਅਮ ਯਾਨੀ ਕਿ ਨਮਕ ਦੀ ਕਮੀ ਜਾਂ ਜ਼ਿਆਦਾ ਹੋਣਾ, ਦੋਵੇਂ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਜਨਮ ਦੇ ਸਕਦੇ ਹਨ। ਮਾਹਿਰਾਂ ਦੇ ਅਨੁਸਾਰ ਇੱਕ ਦਿਨ ਵਿੱਚ ਵੱਧ ਤੋਂ ਵੱਧ 2,300 ਮਿਲੀਗ੍ਰਾਮ ਜਾਂ ਲਗਭਗ 1 ਚਮਚ ਨਮਕ ਦਾ ਸੇਵਨ ਕੀਤਾ ਜਾ ਸਕਦਾ ਹੈ। ਕਿਉਕਿ ਇਸ ਦੀ ਕਮੀ ਅਤੇ ਜ਼ਿਆਦਾ ਹੋਣਾ ਦੋਵੇਂ ਹੀ ਨੁਕਸਾਨਦੇਹ ਹਨ। ਨਮਕ ਦਾ ਜ਼ਿਆਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਵਧਾਉਣ ਅਤੇ ਗੰਭੀਰ ਸਥਿਤੀਆਂ ਵਿੱਚ ਦਿਲ ਦੀਆਂ ਬਿਮਾਰੀਆਂ ਦੇ ਜੋਖਮ ਨੂੰ ਵਧਾ ਸਕਦਾ ਹੈ, ਇਸਦੀ ਘਾਟ ਨਾਲ ਸਰੀਰ ਨੂੰ ਗੰਭੀਰ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਕਰ ਸਕਦੀ ਹੈ।


ਜ਼ਿਆਦਾ ਮਾਤਰਾ ਵਿਚ ਸੋਡੀਅਮ ਯਾਨੀ ਕਿ ਨਮਕ ਲੈਣ ਨਾਲ ਓਸਟੀਓਪੋਰੋਸਿਸ, ਕਿਡਨੀ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਹ ਸਥਿਤੀਆਂ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦੇ ਜੋਖਮ ਨੂੰ ਵੀ ਵਧਾਉਂਦੀਆਂ ਹਨ। ਖੋਜਕਰਤਾਵਾਂ ਨੇ ਪਾਇਆ ਹੈ ਕਿ ਜੋ ਬੱਚੇ ਜ਼ਿਆਦਾ ਨਮਕੀਨ ਭੋਜਨ ਖਾਂਦੇ ਹਨ, ਉਨ੍ਹਾਂ ‘ਚ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਜਾਂ ਮਿਠਾਈਆਂ ਦਾ ਸੇਵਨ ਕਰਨ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ, ਜਿਸ ਨਾਲ ਮੋਟਾਪੇ ਦਾ ਖ਼ਤਰਾ ਹੋ ਸਕਦਾ ਹੈ।


ਦੱਸ ਦਈਏ ਕਿ ਸਰੀਰ ਵਿੱਚ ਸੋਡੀਅਮ ਦੀ ਕਮੀ ਵੀ ਤੁਹਾਡੇ ਲਈ ਸਮੱਸਿਆਵਾਂ ਵਧਾ ਸਕਦੀ ਹੈ। ਇਸ ਕਾਰਨ ਕਮਜ਼ੋਰੀ, ਥਕਾਵਟ ਅਤੇ ਚੱਕਰ ਆਉਣਾ ਵਰਗੀਆਂ ਸਮੱਸਿਆਵਾਂ ਸਭ ਤੋਂ ਵੱਧ ਹੁੰਦੀਆਂ ਹਨ। ਮਾਹਿਰ ਕੁਝ ਸਥਿਤੀਆਂ ਵਿੱਚ ਲਗਾਤਾਰ ਸੋਡੀਅਮ ਦੀ ਕਮੀ ਨੂੰ ਕਈ ਹੋਰ ਬਿਮਾਰੀਆਂ ਦਾ ਕਾਰਨ ਵੀ ਮੰਨਦੇ ਹਨ। ਜਿਨ੍ਹਾਂ ਵਿਚ ਐਡੀਸਨ ਦੀ ਬਿਮਾਰੀ, ਛੋਟੀ ਆਂਦਰ ਦੀ ਰੁਕਾਵਟ, ਦਸਤ ਅਤੇ ਉਲਟੀਆਂ, ਥਾਇਰਾਇਡ ਦੀ ਸਮੱਸਿਆ, ਦਿਲ ਦੀ ਧੜਕਣ ਦੀ ਅਨਿਯਮਿਤਤਾ ਆਦਿ ਸ਼ਾਮਿਲ ਹਨ। ਸੋਡੀਅਮ ਦੀ ਜ਼ਿਆਦਾ ਜਾਂ ਕਮੀ ਕਾਰਨ ਸਮੱਸਿਆ ਹੋਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...