August 15, 2026, 10:15 pm
----------- Advertisement -----------
HomeNewsLatest NewsIPL 2022 ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਦਿੱਲੀ ਕੈਪਿਟਲਸ ਨਾਲ

IPL 2022 ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਦਿੱਲੀ ਕੈਪਿਟਲਸ ਨਾਲ

Published on

----------- Advertisement -----------

ਮੁੰਬਈ : – ਅੱਜ IPL 15 ਦਾ 64ਵਾਂ ਮੈਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਦੋਵਾਂ ਟੀਮਾਂ ਨੇ 12 ਮੈਚ ਖੇਡੇ ਹਨ ਅਤੇ 6 ਮੈਚ ਜਿੱਤੇ ਹਨ ਅਤੇ ਪਲੇਆਫ ਦੀ ਦੌੜ ਵਿੱਚ ਬਰਕਰਾਰ ਹਨ।
DC ਦੀ ਨੈੱਟ ਰਨ ਰੇਟ +0.210 ਹੈ, ਜਦੋਂ ਕਿ PBKS ਦੀ +0.023 ਹੈ। ਜੋ ਟੀਮ ਅੱਜ ਦਾ ਮੈਚ ਵੱਡੇ ਫਰਕ ਨਾਲ ਜਿੱਤਣ ‘ਚ ਕਾਮਯਾਬ ਰਹੇਗੀ, ਉਸ ਕੋਲ ਪਲੇਆਫ ‘ਚ ਜਗ੍ਹਾ ਬਣਾਉਣ ਦਾ ਬਿਹਤਰ ਮੌਕਾ ਹੋਵੇਗਾ।
ਦਿੱਲੀ ਨੇ ਪਿਛਲੇ ਮੈਚ ‘ਚ ਰਾਜਸਥਾਨ ਨੂੰ 8 ਵਿਕਟਾਂ ਨਾਲ ਹਰਾ ਕੇ ਵੱਡੀ ਜਿੱਤ ਦਰਜ ਕੀਤੀ ਸੀ। ਅਜਿਹੇ ‘ਚ ਖਿਡਾਰੀਆਂ ‘ਚ ਉਤਸ਼ਾਹ ਸਿਖਰਾਂ ‘ਤੇ ਹੋਵੇਗਾ। ਹਾਲਾਂਕਿ, ਓਪਨਿੰਗ ਜੋੜੀ ਨਾਲ ਮੁਸੀਬਤ ਬਣੀ ਰਹਿੰਦੀ ਹੈ। ਜੇਕਰ ਪ੍ਰਿਥਵੀ ਸ਼ਾਅ ਵਾਪਸੀ ਕਰਦਾ ਹੈ ਤਾਂ ਇਹ ਟੀਮ ਲਈ ਫਾਇਦੇਮੰਦ ਹੋਵੇਗਾ।
ਰਿਸ਼ਭ ਪੰਤ ਤੋਂ ਸੀਜ਼ਨ ਦੇ ਆਖਰੀ ਪੜਾਅ ‘ਚ ਪੁਰਾਣੇ ਅੰਦਾਜ਼ ‘ਚ ਬੱਲੇਬਾਜ਼ੀ ਕਰਦੇ ਨਜ਼ਰ ਆਉਣ ਦੀ ਉਮੀਦ ਹੈ। ਕੁਲਦੀਪ ਯਾਦਵ ਦੀ ਸਪਿਨ ਪੰਜਾਬ ਖਿਲਾਫ ਟੀਮ ਲਈ ਮਦਦਗਾਰ ਸਾਬਤ ਹੋ ਸਕਦੀ ਹੈ। ਐਨਰਿਕ ਨੌਰਟੀਆ ਆਪਣੀ ਐਕਸਪ੍ਰੈਸ ਸਪੀਡ ਨਾਲ ਪੀਬੀਕੇਐਸ ਦੇ ਚੋਟੀ ਦੇ ਕ੍ਰਮ ਦੀਆਂ ਵਿਕਟਾਂ ਲੈ ਸਕਦਾ ਹੈ।
ਪੰਜਾਬ ਕਿੰਗਜ਼ ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ ਮੈਚ ਜਿੱਤ ਕੇ ਡੀਸੀ ਖਿਲਾਫ ਮੈਦਾਨ ‘ਚ ਉਤਰੇਗੀ। ਕਾਗਿਸੋ ਰਬਾਡਾ ਦੀ ਤੇਜ਼ ਰਫ਼ਤਾਰ ਦਾ ਕਹਿਰ ਵਿਰੋਧੀ ਬੱਲੇਬਾਜ਼ਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਇੰਗਲੈਂਡ ਦੇ ਬੱਲੇਬਾਜ਼ ਲਿਆਮ ਲਿਵਿੰਗਸਟੋਨ ਅਤੇ ਜੌਨੀ ਬੇਅਰਸਟੋ ਨੇ ਜਿਸ ਤਰ੍ਹਾਂ ਅਰਧ ਸੈਂਕੜੇ ਜੜ ਕੇ ਟੀਮ ਨੂੰ ਜਿੱਤ ਦਿਵਾਈ, ਉਹ ਟੀਮ ‘ਚ ਆਤਮਵਿਸ਼ਵਾਸ ਜਗਾਉਣ ਲਈ ਕਾਫੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...