August 12, 2026, 10:41 pm
----------- Advertisement -----------
HomeNewsBreaking Newsਕੈਨੇਡਾ-ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਵੱਡਾ ਹੁਲਾਰਾ

ਕੈਨੇਡਾ-ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਵੱਡਾ ਹੁਲਾਰਾ

Published on

----------- Advertisement -----------

ਅੰਮ੍ਰਿਤਸਰ, 16 ਮਈ 2022 : – ਅੰਮ੍ਰਿਤਸਰ ਹਵਾਈ ਅੱਡੇ ਨੂੰ ਦੁਨੀਆ ਭਰ ਦੀਆਂ ਮੰਜ਼ਿਲਾਂ ਨਾਲ ਜੋੜਨ ਲਈ ਗਲੋਬਲ ਸਿਵਲ ਸੋਸਾਇਟੀ ਦੀ ਵਕਾਲਤ ਮੁਹਿੰਮ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਦਾ ਭਾਰਤ ਲਈ ਹੋਰ ਸਿੱਧੀਆਂ ਉਡਾਣਾਂ ਸਮੇਤ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਉਣ ਲਈ ਧੰਨਵਾਦ ਪ੍ਰਗਟਾਇਆ ਹੈ। ਇੱਕ ਸਾਂਝੇ ਬਿਆਨ ਵਿੱਚ, ਅਨੰਤਦੀਪ ਸਿੰਘ ਢਿੱਲੋਂ, ਕਨਵੀਨਰ ਉੱਤਰੀ ਅਮਰੀਕਾ-ਕੈਨੇਡਾ, ਸਮੀਪ ਸਿੰਘ ਗੁਮਟਾਲਾ (ਅਮਰੀਕਾ) ਗਲੋਬਲ ਕਨਵੀਨਰ ਅਤੇ ਮੋਹਿਤ ਧੰਜੂ, ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਬੁਲਾਰੇ-ਕੈਨੇਡਾ ਨੇ ਬਰੈਂਪਟਨ ਉੱਤਰੀ ਦੀ ਨੁਮਾਇੰਦਗੀ ਕਰਨ ਵਾਲੀ ਐਮਪੀ ਰੂਬੀ ਸਹੋਤਾ ਦੇ ਯਤਨਾਂ ਦਾ ਇੱਕ ਵਾਰ ਫਿਰ ਸਵਾਗਤ ਕੀਤਾ ਹੈ। ਕੈਨੇਡੀਅਨ ਪਾਰਲੀਮੈਂਟ ਵਿੱਚ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਇਆ ਅਤੇ ਮੰਤਰੀ ਅਲਘਬਰਾ ਨੂੰ ਉਡਾਣਾਂ ਦੇ ਮੁੱਦੇ ਬਾਰੇ ਸਰਕਾਰ ਦੀ ਸਥਿਤੀ ਬਾਰੇ ਅਪਡੇਟ ਕਰਨ ਦੀ ਬੇਨਤੀ ਕੀਤੀ। ਮੰਤਰੀ ਅਲਘਬਰਾ ਨੇ ਸਵੀਕਾਰ ਕੀਤਾ ਅਤੇ ਜਵਾਬ ਦਿੰਦਿਆਂ ਕਿਹਾ ਕਿ ਇਹ ਮੁੱਦਾ ਹੁਣ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਵੀ ਉਠਾਇਆ ਗਿਆ ਹੈ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਦੀ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਦੋਵਾਂ ਦੇਸ਼ਾਂ ਵਿਚਾਲੇ ਹਾਲ ਹੀ ਵਿੱਚ ਹੋਈ ਦੁਵੱਲੀ ਮੰਤਰੀ ਪੱਧਰੀ ਗੱਲਬਾਤ ਦੌਰਾਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਉਣ ਲਈ ਧੰਨਵਾਦ ਪ੍ਰਗਟਾਇਆ ਹੈ। ਵੈਨਕੁਵਰ-ਕੈਨੇਡਾ ਤੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ, ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਵਾਲੇ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ (ਕੈਨੇਡਾ), ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ (ਅਮਰੀਕਾ) ਅਤੇ ਬੁਲਾਰੇ ਮੋਹਿਤ ਧੰਜੂ (ਕੈਨੇਡਾ) ਨੇ ਬਰੈਂਪਟਨ ਉੱਤਰੀ ਦੀ ਨੁਮਾਇੰਦਗੀ ਕਰਦੇ ਸੰਸਦ ਮੈਂਬਰ ਰੂਬੀ ਸਹੋਤਾ ਵਲੋਂ ਕੈਨੇਡਾ ਦੀ ਸੰਸਦ ਵਿੱਚ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਉਣ ਦਾ ਵੀ ਸਵਾਗਤ ਕੀਤਾ ਹੈ। ਉਨ੍ਹਾਂ ਸੰਸਦ ਵਿੱਚ ਆਪਣੀ ਪਾਰਟੀ ਦੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਓਮਾਰ ਅਲਘਬਰਾ ਨੂੰ ਉਡਾਣਾਂ ਦੇ ਮੁੱਦੇ ਸੰਬੰਧੀ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੀ ਬੇਨਤੀ ਕੀਤੀ।
ਇਸ ਮੌਕੇ ਮੰਤਰੀ ਅਲਘਬਰਾ ਨੇ ਇਸ ਸੰਬੰਧੀ ਜਵਾਬ ਦਿੰਦਿਆਂ ਕਿਹਾ ਕਿ ਉਹਨਾਂ ਵਲੋਂ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਹੋਈ ਮੀਟਿੰਗ ਦੋਰਾਨ ਵੀ ਇਸ ਬਾਬਤ ਚਰਚਾ ਕੀਤੀ ਗਈ ਹੈ। ਨਾਲ ਹੀ ਢਿੱਲੋਂ ਨੇ ਦੱਸਿਆਂ ਕਿ ਉਪਰੰਤ ਐਮਪੀ ਸਹੋਤਾ ਨੇ ਏਅਰ ਕੈਨੇਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਸੱਦੀ ਜਿਸ ਵਿੱਚ ਸਮੀਪ ਸਿੰਘ ਗੁਮਟਾਲਾ ਨੇ ਏਅਰ ਕੈਨੇਡਾ ਨੂੰ ਟਰੈਫਿਕ ਨੰਬਰਾਂ ਅਤੇ ਹੋਰ ਮਹੱਤਵਪੂਰਨ ਅੰਕੜਿਆਂ ਦੇ ਨਾਲ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਇਸ ਭੇਂਟ-ਵਾਰਤਾ ਵਿੱਚ ਪੰਜਾਬੀ ਭਾਈਚਾਰੇ ਦੇ ਆਗੂ ਜਗਦੇਵ ਰੰਧਾਵਾ, ਜੰਗੀਰ ਸਹਿੰਬੀ, ਪ੍ਰਭਜੋਤ ਸਿੰਘ, ਜੰਗੀਰ ਕਾਹਲੋਂ, ਹਰਜਿੰਦਰ ਥਿੰਦ, ਕੁਲਤਾਰਨ ਪਧਿਆਣਾ, ਕੁਲਵਿੰਦਰ ਛੀਨਾ ਅਤੇ ਰਜਿੰਦਰ ਸੈਣੀ ਵੀ ਸ਼ਾਮਲ ਹੋਏ। ਕੈਨਾਡਾ ਦੀ ਸੰਸਦ ਅਤੇ ਦੁਵੱਲੀ ਭਾਰਤ-ਕੈਨੇਡਾ ਦੇ ਮੰਤਰੀਆਂ ਦੀ ਉੱਚ-ਪੱਧਰੀ ਗੱਲਬਾਤ ਵਿੱਚ ਵੀ ਇਸ ਮੁੱਦੇ ਦਾ ਉੱਠਾਇਆ ਜਾਣਾ, ਟੋਰਾਂਟੋ/ਵੈਨਕੂਵਰ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਬਾਬਤ ਕੀਤੇ ਜਾ ਰਹੇ ਯਤਨਾਂ ਨੂੰ ਇੱਕ ਵੱਡਾ ਹੁਲਾਰਾ ਹੈ।
ਪਹਿਲੀ ਵਾਰ ਭਾਈਚਾਰੇ ਦੀ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਕੌਮੀ ਪੱਧਰ ‘ਤੇ ਕੈਨੇਡਾ ਦੀਆਂ ਦੋਵੇਂ ਵੱਡੀਆਂ ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀਆਂ ਦੇ ਨੁਮਾਇੰਦਿਆਂ ਦੁਆਰਾ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਹੈ। ਇਸ ਸੰਬੰਧੀ ਗੁਮਟਾਲਾ ਦਾ ਕਹਿਣਾ ਹੈ ਕਿ “ਪਿਛਲੇ ਕੁੱਝ ਸਮੇਂ ਵਿੱਚ ਮਿਲੇ ਭਰਵੇਂ ਹੁੰਗਾਰੇ ਨਾਲ ਅਸੀਂ ਹੁਣ ਪਹਿਲਾਂ ਨਾਲੋਂ ਜ਼ਿਆਦਾ ਆਸਵੰਦ ਹਾਂ ਕਿ ਏਅਰ ਕੈਨੇਡਾ ਜਾਂ ਏਅਰ ਇੰਡੀਆ ਵੱਲੋਂ ਨੇੜਲੇ ਭਵਿੱਖ ਵਿੱਚ ਇਹ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ।” ਉਹਨਾਂ ਆਖਿਆ ਕਿ ਸਾਨੂੰ ਖੁਸ਼ੀ ਹੈ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਸ਼ੁਰੂ ਕਰਵਾਉਣ ਲਈ ਵਿੱਢੇ ਗਏ ਇਸ ਅਭਿਆਨ ਦੇ ਯਤਨਾਂ ਨੇ ਮਜ਼ਬੂਤੀ ਨਾਲ ਪ੍ਰਭਾਵ ਪਾਇਆ ਹੈ।
ਯਾਦ ਰਹੇ ਕਿ ਉਡਾਣਾਂ ਲਈ ਚਲ ਰਹੇ ਯਤਨਾਂ ਨੂੰ ਪਹਿਲਾਂ ਹੁਲਾਰਾ ਉਦੋਂ ਮਿਲਿਆ ਸੀ ਜੱਦ ਜਨਵਰੀ 2022 ਵਿੱਚ ਕੈਨੇਡਾ ਤੋਂ ਇਸ ਅਭਿਆਨ ਦੇ ਇੱਕ ਮੋਹਰੀ ਮੋਹਿਤ ਧੰਜੂ ਦੁਆਰਾ ਕੈਨੇਡਾ ਦੀ ਸੰਸਦ ਵਿੱਚ ਸਿੱਧੀਆਂ ਉਡਾਣਾਂ ਸੰਬੰਧੀ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਕਿ ਮਿਸ਼ਨ-ਮੈਟਸਕੀ-ਫ੍ਰੇਜ਼ਰ ਕੈਨਿਯਨ ਤੋਂ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈੰਬਰ ਬਰੈਡ ਵਿਸ ਦੁਆਰਾ ਸਮਰਥਨ ਦਿੱਤਾ ਗਿਆ ਸੀ। ਇਸ ਯਾਚਿਕਾ ਰਾਹੀਂ ਕੈਨੇਡਾ ਸਰਕਾਰ ਨੂੰ ਵੈਨਕੂਵਰ/ਟੋਰਾਂਟੋ ਤੋਂ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਓਣ ਲਈ ਵਿਕਲਪਾਂ ਦੀ ਖੋਜ ਅਤੇ ਸਰਗਰਮੀ ਨਾਲ ਵਕਾਲਤ ਕਰਨ ਲਈ ਬੇਨਤੀ ਕੀਤੀ ਗਈ ਸੀ।
ਉਹਨਾਂ ਦਾ ਕਹਿਣਾ ਹੈ ਕਿ ਇਸ ਯਾਚਿਕਾ ਨਾਲ ਸਮਰਥਨ ਦੀ ਇੱਕ ਭਰਵੀਂ ਲਹਿਰ ਪੈਦਾ ਹੋਈ ਅਤੇ ਕੈਨੇਡਾ ਭਰ ਵਿੱਚ ਵਸਦੇ 10 ਲੱਖ ਤੋਂ ਵੱਧ ਪੰਜਾਬੀ ਭਾਈਚਾਰੇ ਨੇ ਅੰਮ੍ਰਿਤਸਰ ਨਾਲ ਸਿੱਧੇ ਹਵਾਈ ਸੰਪਰਕ ਵਿੱਚ ਸਹਾਇਤਾ ਲਈ ਕੈਨੇਡੀਅਨ ਸਰਕਾਰ ਕੋਲ ਆਪਣੀ ਆਵਾਜ਼ ਉਠਾਉਣ ਲਈ ਇੱਕਜੁੱਟਤਾ ਦਿਖਾਈ। ਇਸ ਪਟੀਸ਼ਨ ‘ਤੇ 30 ਦਿਨਾਂ ਦੇ ਥੋੜ੍ਹੇ ਸਮੇਂ ਵਿੱਚ ਤਕਰੀਬਨ 19000 ਤੋਂ ਵੱਧ ਦਸਤਖਤ ਹੋਏ ਸਨ ਅਤੇ ਕੈਨੇਡਾ ਵਿੱਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਉਪਰੰਤ ਸਾਂਸਦ ਵਿਸ ਵਲੋਂ ਸਿੱਧੀ ਉਡਾਣ ਦੀ ਮੰਗ ਨੂੰ ਮਾਰਚ ਦੇ ਮਹੀਨੇ ਸੰਸਦ ਵਿੱਚ ਵੀ ਉਠਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...