June 7, 2026, 11:49 am
----------- Advertisement -----------
HomeNewsEntertainmentਨੀਰੂ ਬਾਜਵਾ ਦੇ ਨਾਲ ਜਿੰਮ ‘ਚ ਮਸਤੀ ਕਰਦੀ ਨਜ਼ਰ ਆਈ ਸਿੰਮੀ ਚਾਹਲ,ਦੇਖੋ...

ਨੀਰੂ ਬਾਜਵਾ ਦੇ ਨਾਲ ਜਿੰਮ ‘ਚ ਮਸਤੀ ਕਰਦੀ ਨਜ਼ਰ ਆਈ ਸਿੰਮੀ ਚਾਹਲ,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਫ਼ਿਲਮੀ ਜਗਤ ਦੀ ਸੁਪਰਫਿੱਟ ਅਦਾਕਾਰਾ ਨੀਰੂ ਬਾਜਵਾ Neeru Bajwa ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ Neeru Bajwa ਨੇ ਕਿਊਟ ਜਿਹੀ ਅਦਾਕਾਰਾ ਸਿੰਮੀ ਚਾਹਲ ਦੇ ਨਾਲ ਇੱਕ ਮਜ਼ੇਦਾਰ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਨੀਰੂ ਬਾਜਵਾ ਅਤੇ ਸਿੰਮੀ ਚਾਹਲ ਜਿੰਮ ‘ਚ ਐਕਸਰਸਾਈਜ਼ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਪਰ ਕਸਰਤ ਕਰਦੇ-ਕਰਦੇ ਦੋਵੇਂ ਅਦਾਕਾਰਾਂ ਅਚਾਨਕ ਪੰਜਾਬੀ ਗੀਤ ਉੱਤੇ ਡਾਂਸ ਕਰਨ ਲੱਗ ਜਾਂਦੀਆਂ ਹਨ। ਜੀ ਹਾਂ ਦੋਵੇਂ ਜਣੀਆਂ Holla ਗੀਤ ਉੱਤੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਨੀਰੂ ਬਾਜਵਾ ਨੇ ਲਿਖਿਆ ਹੈ-‘ਸੋ ਮੈਂ ਜਿੰਮ ਚ ਇੱਕ ਹੋਰ ਕੋਕਾ ਕੁੜੀ ਮਿਲੀ! ਮਾਈ ਡਾਰਲਿੰਗ @simichahal9 so proud of you !’। ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਸਤਿੰਦਰ ਸਰਤਾਜ ਦੇ ਨਾਲ ਕਲੀ ਜੋਟਾ ਫ਼ਿਲਮ ਚ ਨਜ਼ਰ ਆਵੇਗੀ। ਇਹ ਪਹਿਲਾ ਮੌਕਾ ਹੈ ਜਦੋਂ ਦੋਵੇਂ ਕਲਾਕਾਰ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਪਿਛਲੇ ਸਾਲ ਉਹ ਪਾਣੀ ਚ ਮਧਾਣੀ ਤੇ ਸ਼ਾਵਾ ਨੀ ਗਿਰਧਾਰੀ ਲਾਲ ਫ਼ਿਲਮ ਚ ਨਜ਼ਰ ਆਈ ਸੀ। ਨੀਰੂ ਬਾਜਵਾ ਪੰਜਾਬੀ ਇੰਡਸਟਰੀ ਨੂੰ ਹੋਰ ਅੱਗੇ ਵਧਾਉਣ ਲਈ ਉਨ੍ਹਾਂ ਦਾ ਖੁਦ ਹੌਮ ਪ੍ਰੋਡਕਸ਼ਨ ਹੈ ਜਿਸ ਦੇ ਬੈਨਰ ਦੇ ਹੇਠ ਉਹ ਪੰਜਾਬੀ ਗੀਤ ਤੇ ਫ਼ਿਲਮਾਂ ਰਿਲੀਜ਼ ਕਰਦੀ ਹੈ। ਨੀਰੂ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਲ ਜੁੜੀ ਹੋਈ ਹੈ। ਬਹੁਤ ਜਲਦ ਉਹ ਹਾਲੀਵੁੱਡ ਫ਼ਿਲਮ ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...