September 20, 2026, 1:08 pm
----------- Advertisement -----------
HomeNewsLatest Newsਬੈਂਗਲੁਰੂ 'ਚ ਭਾਰੀ ਮੀਂਹ ਨਾਲ ਜਨ ਜੀਵਨ ਪ੍ਰਭਾਵਿਤ

ਬੈਂਗਲੁਰੂ ‘ਚ ਭਾਰੀ ਮੀਂਹ ਨਾਲ ਜਨ ਜੀਵਨ ਪ੍ਰਭਾਵਿਤ

Published on

----------- Advertisement -----------

ਭਾਰਤ ‘ਚ ਜਿੱਥੇ ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੈ ਉੱਥੇ ਹੀ ਅਸਮ ਸਮੇਤ ਕਈ ਸੂਬਿਆਂ ਵਿੱਚ ਤੇਜ਼ ਬਾਰਿਸ਼ ਕਾਰਨ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੁਣ ਬੈਂਗਲੁਰੂ ‘ਚ ਕੁਝ ਘੰਟਿਆਂ ਦੀ ਬਰਸਾਤ ਤੋਂ ਬਾਅਦ ਇੱਥੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਸੜਕਾਂ ਪਾਣੀ ਵਿਚ ਡੁੱਬ ਗਈਆਂ ਹਨ। ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਹੈ।


ਮੀਂਹ ਕਾਰਨ ਬੈਂਗਲੁਰੂ ‘ਚ ਮੈਟਰੋ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਪਾਣੀ ਭਰ ਜਾਣ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ। ਇਸ ਕਾਰਨ ਮੈਟਰੋ ਦੀ ਆਵਾਜਾਈ ਵੀ ਰੋਕਣੀ ਪਈ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਪਰਪਲ ਲਾਈਨ ‘ਤੇ ਟਰੇਨਾਂ ਦਾ ਸੰਚਾਲਨ ਵੀ ਰੋਕਣਾ ਪਿਆ ਹੈ। ਕਈ ਇਲਾਕਿਆਂ ‘ਚ ਟਰਾਂਸਫਾਰਮਰ ਟ੍ਰੈਪਿੰਗ ਕਾਰਨ ਬਿਜਲੀ ਖਰਾਬ ਹੋਣ ਦੀਆਂ ਸ਼ਿਕਾਇਤਾਂ ਵੀ ਮਿਲੀਆਂ।

ਮੌਸਮ ਵਿਭਾਗ ਮੁਤਾਬਕ ਕਰਨਾਟਕ ‘ਚ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਚਿਤਾਵਨੀ ਪਹਿਲਾਂ ਹੀ ਜਾਰੀ ਕੀਤੀ ਗਈ ਸੀ। ਬੈਂਗਲੁਰੂ ਦੇ ਡੀਸੀਪੀ ਪੱਛਮੀ ਸੰਜੀਵ ਪਾਟਿਲ ਨੇ ਦੱਸਿਆ ਕਿ ਉੱਲਾਲ ਉਪਨਨਗਰ ਉਪਕਾਰ ਲੇਆਉਟ ਬੱਸ ਸਟੈਂਡ ਨੇੜੇ ਬੀਤੀ ਰਾਤ ਭਾਰੀ ਮੀਂਹ ਤੋਂ ਬਾਅਦ ਪਾਈਪਲਾਈਨ ਦੇ ਕੰਮ ਵਾਲੀ ਥਾਂ ‘ਤੇ ਬਿਹਾਰ ਅਤੇ ਯੂਪੀ ਦੇ ਦੋ ਮਜ਼ਦੂਰ ਮ੍ਰਿਤਕ ਪਾਏ ਗਏ। ਉਸ ਨੇ ਦੱਸਿਆ ਕਿ ਤਿੰਨ ਵਿਅਕਤੀ ਪਾਈਪ ਲਾਈਨ ਦੀ ਮੁਰੰਮਤ ਕਰਨ ਗਏ ਸਨ। ਇਨ੍ਹਾਂ ਵਿੱਚੋਂ ਇੱਕ ਨੂੰ ਬਚਾ ਲਿਆ ਗਿਆ ਹੈ। ਇਸ ਤੋਂ ਇਲਾਵਾ ਮੀਂਹ ਕਾਰਨ ਇੱਥੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਕਈ ਥਾਵਾਂ ਤੋਂ ਦਰੱਖਤ ਵੀ ਉਖੜ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...