August 12, 2026, 3:41 am
----------- Advertisement -----------
HomeNewsBreaking Newsਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਿਆ, SGPC ਪ੍ਰਧਾਨ ਨੇ ਕੀਤੀ ਨਿੰਦਾ

Published on

----------- Advertisement -----------

ਅੰਮ੍ਰਿਤਸਰ, 18 ਮਈ 2022 – ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦਾ ਪਤਾ ਲੱਗਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

SGPC ਪ੍ਰਧਾਨ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...