June 27, 2026, 4:32 pm
----------- Advertisement -----------
HomeNewsPoliticsਪਾਇਲ ਪੁਹੰਚੇ ਸੀ.ਐਮ ਚੰਨੀ ਨੇ ਕਿਹਾ-ਬਾਦਲ, ਭਾਜਪਾ ਤੇ ਕੈਪਟਨ ਤਿੰਨੋ ਇਕੱਠੇ

ਪਾਇਲ ਪੁਹੰਚੇ ਸੀ.ਐਮ ਚੰਨੀ ਨੇ ਕਿਹਾ-ਬਾਦਲ, ਭਾਜਪਾ ਤੇ ਕੈਪਟਨ ਤਿੰਨੋ ਇਕੱਠੇ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਤਾਂ ਕੁਝ ਕੀਤਾ ਨਹੀਂ ਤੇ ਹੁਣ ਪੰਜਾਬ ਦੀ ਦੁਸ਼ਮਣ ਜਮਾਤ ਭਾਜਪਾ ਨਾਲ ਰਲ ਕੇ ਮੁੜ ਸੱਤਾ ਦੇ ਸੁਫ਼ਨੇ ਦੇਖ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਦਲ ਲੋਕਾਂ ਨੂੰ ਮੂਰਖ ਬਣਾਉਂਦੇ ਹਨ। ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਇਕੱਠੇ ਹਨ। ਉਹ ਅੱਜ ਪਾਇਲ ਦੀ ਦਾਣਾ ਮੰਡੀ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਅਤੇ ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸ਼ੀਏ ਉੱਤੇ ਪੁੱਜ ਗਿਆ ਹੈ ਤੇ ਜਦ ਤੱਕ ਸੁਖਬੀਰ ਤੇ ਮਜੀਠੀਆ ਅਕਾਲੀ ਦਲ ਵਿਚ ਹਨ ਉਦੋਂ ਤੱਕ ਅਕਾਲੀ ਦਲ ਉੱਠ ਨਹੀਂ ਸਕਦਾ। ਅਕਾਲੀ ਦਲ ਦੇ ਆਗੂਆਂ ਵੱਲੋਂ ਲੁੱਟ ਦੇ ਪੈਸੇ ਨਾਲ ਪਾਈਆਂ ਬੱਸਾਂ ਅੱਜ ਥਾਣਿਆਂ ਵਿਚ ਖੜੀਆਂ ਹਨ। ਉਹਨਾਂ ਕਿਹਾ ਕਿ ਬੇਅਦਬੀ ਦਾ ਕੇਸ ਬਹੁਤ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਬਚਣ ਨਹੀਂ ਦਿੱਤੇ ਜਾਣਗੇ ਅਤੇ ਨਾ ਹੀ ਨਸ਼ੇ ਵਾਲਿਆਂ ਨੂੰ ਛੱਡਿਆ ਜਾਵੇਗਾ। ਕੇਜਰੀਵਾਲ ਤੇ ਤਿੱਖਾ ਵਿਅੰਗ ਕੱਸਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਨੂੰ ਸ਼ਾਮਲਾਟ ਸਮਝ ਕੇ ਦਿੱਲੀ ਵਾਲੇ ਏਥੇ ਕਬਜ਼ਾ ਕਰਨ ਨੂੰ ਫਿਰਦੇ ਹਨ। ਇੱਥੇ ਰਾਜ ਪੰਜਾਬ ਦੇ ਆਮ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ੍ਹ ਕੇ ਉਹਨਾਂ ਨੂੰ ਮਿਲਣ ਪੁੱਜ ਜਾਂਦੇ ਹਨ ਜਦਕਿ ਕੇਜਰੀਵਾਲ ਤੇ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਬਿਲਕੁਲ ਇਕੱਠ ਨਹੀਂ ਹੁੰਦਾ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਦਾਅਵੇ ਤਾਂ ਵੱਡੇ ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨ੍ਹਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਕੇਜਰੀਵਾਲ ਨੂੰ ਨਾ ਤਾਂ ਪੰਜਾਬ ਦੇ ਰਹਿਣ ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸ਼ਕਲਾਂ ਬਾਰੇ ਕੁਝ ਪਤਾ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ। ਸ. ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਹਨਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਸਲਾਮ ਹੈ, ਜਿਸ ਵਿਚ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਪਰ ਮੋਦੀ ਦਾ ਹੰਕਾਰ ਟੁੱਟ ਗਿਆ ਤੇ ਕਾਲੇ ਕਾਨੂੰਨ ਰੱਦ ਹੋਏ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਹਲਕਾ ਪਾਇਲ ਦੇ ਵਿਕਾਸ ਸਬੰਧੀ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਸ ਰੂਟਾਂ ਦੇ ਨਵੇਂ ਪਰਮਿਟ ਨੌਜਵਾਨਾਂ ਨੂੰ ਦਿੱਤੇ ਜਾਣਗੇ। ਪੰਜਾਬ ਵਿੱਚ 2 ਕਿਲੋ ਵਾਟ ਤੱਕ ਦੇ ਕੁਨੈਕਸ਼ਨਾਂ ਦੇ 1500 ਕਰੋੜ ਰੁਪਏ ਦਾ ਬਕਾਇਆ ਮੁਆਫ਼ ਕੀਤਾ ਗਿਆ ਹੈ। ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ, ਪੈਟਰੋਲ ਸਸਤਾ ਕੀਤਾ ਗਿਆ ਹੈ। ਬਿਜਲੀ ਦੇ ਅਗਲੇ ਬਿੱਲ ਜਿਹੜੇ ਆਉਣਗੇ, ਉਨ੍ਹਾ ਵਿਚ ਰੇਟ ਘੱਟ ਹੋ ਕੇ ਆਵੇਗਾ। ਪਿੰਡਾਂ ਦੀਆਂ ਪਾਣੀ ਵਾਲਿਆਂ ਮੋਟਰਾਂ ਦੇ ਬਿੱਲ ਮੁਆਫ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...