ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਬਾਲੀਵੁੱਡ ‘ਚ ਆਪਣੇ ਖੰਭ ਲਹਿਰਾਉਣ ਤੋਂ ਬਾਅਦ ਹੁਣ ਹਾਲੀਵੁੱਡ ‘ਚ ਵੀ ਆਪਣੀ ਅਦਾਕਾਰੀ ਦਾ ਹੁਨਰ ਫੈਲਾਉਣ ਜਾ ਰਹੀ ਹੈ। ਜਦੋਂ ਆਲੀਆ ਦੇ ਪ੍ਰਸ਼ੰਸਕਾਂ ਨੂੰ ਇਹ ਖ਼ਬਰ ਮਿਲੀ ਕਿ ਹਸੀਨਾ ਨੂੰ ਇੱਕ ਹਾਲੀਵੁੱਡ ਪ੍ਰੋਜੈਕਟ ਮਿਲ ਗਿਆ ਹੈ ਤਾਂ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਹੁਣ ਅਦਾਕਾਰਾ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਆਪਣੇ ਹਾਲੀਵੁੱਡ ਪ੍ਰੋਜੈਕਟ ਲਈ ਰਵਾਨਾ ਹੋ ਰਹੀ ਹੈ। ਆਲੀਆ ਭੱਟ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸਨੇ ਆਪਣੀ ਇੱਕ ਸੈਲਫੀ ਸ਼ੇਅਰ ਕੀਤੀ ਹੈ।
ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਹੈ ਕਿ ਮੈਂ ਆਪਣੀ ਪਹਿਲੀ ਹਾਲੀਵੁੱਡ ਫਿਲਮ ਦੀ ਸ਼ੂਟਿੰਗ ਕਰਨ ਜਾ ਰਹੀ ਹਾਂ। ਮੈਂ ਬਹੁਤ ਘਬਰਾਈ ਹੋਈ ਹਾਂ। ਆਲੀਆ ਦੀ ਇਸ ਪੋਸਟ ‘ਤੇ ਲੋਕ ਕੁਮੈਂਟ ਕਰਕੇ ਉਸ ਨੂੰ ਵਧਾਈ ਦੇ ਰਹੇ ਹਨ। ਆਲੀਆ ਭੱਟ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਦੇ ਖਾਤੇ ‘ਚ ਇਸ ਸਮੇਂ ਕਈ ਫਿਲਮਾਂ ਹਨ। ਰਣਬੀਰ ਅਤੇ ਆਲੀਆ ਜਲਦ ਹੀ ਅਯਾਨ ਮੁਖਰਜੀ ਦੀ ਫਿਲਮ ‘ਬ੍ਰਹਮਾਸਤਰ’ ‘ਚ ਨਜ਼ਰ ਆਉਣਗੇ। ਇਹ ਪਹਿਲੀ ਵਾਰ ਹੈ ਜਦੋਂ ਦੋਵੇਂ ਇਕੱਠੇ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਅਦਾਕਾਰਾ ਰਣਵੀਰ ਸਿੰਘ ਨਾਲ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਵੀ ਨਜ਼ਰ ਆਵੇਗੀ। ਆਲੀਆ ਭੱਟ ਆਪਣੇ ਪ੍ਰੋਡਕਸ਼ਨ ਹਾਊਸ ਦੀ ਫਿਲਮ ‘ਡਾਰਲਿੰਗਸ’ ‘ਚ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏਗੀ।











