ਪਟਿਆਲਾ : – ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸਿੱਧੂ ਦੇ ਹਮਲੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਅਦਾਲਤ ਨੇ 4 ਸਾਲ ਪਹਿਲਾਂ ਦਿੱਤਾ ਆਪਣਾ ਫੈਸਲਾ ਬਦਲ ਲਿਆ ਹੈ।
ਸਿੱਧੂ ਨੂੰ ਹੁਣ ਜਾਂ ਤਾਂ ਗ੍ਰਿਫਤਾਰ ਕੀਤਾ ਜਾਵੇਗਾ, ਜਾਂ ਉਹ ਆਤਮ ਸਮਰਪਣ ਕਰ ਦੇਣਗੇ। ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਸੁਪਰੀਮ ਕੋਰਟ ਨੇ ਸਿੱਧੂ ਨੂੰ ਆਤਮ ਸਮਰਪਣ ਜਾਂ ਗ੍ਰਿਫਤਾਰੀ ‘ਤੇ ਰੋਕ ਲਗਾਉਣ ਲਈ ਕੋਈ ਰਾਹਤ ਨਹੀਂ ਦਿੱਤੀ ਹੈ। ਸਿੱਧੂ ਨੂੰ ਅੱਜ ਜੇਲ੍ਹ ਜਾਣਾ ਪਵੇਗਾ। ਸਿੱਧੂ ਨੂੰ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜਿਆ ਜਾ ਸਕਦਾ ਹੈ। ਸਿੱਧੂ ਕੁਝ ਸਮਾਂ ਪਹਿਲਾਂ ਹੀ ਪਟਿਆਲਾ ਸਥਿਤ ਆਪਣੇ ਘਰ ਪਹੁੰਚੇ ਹਨ। ਇਸ ਮਾਮਲੇ ‘ਤੇ ਨਵਜੋਤ ਸਿੱਧੂ ਦਾ ਪ੍ਰਤੀਕਰਮ ਆਇਆ ਹੈ। ਉਨ੍ਹਾਂ ਟਵੀਟ ਕੀਤਾ ਕਿ ਉਹ ਕਾਨੂੰਨ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਨ।









