May 31, 2026, 7:10 pm
----------- Advertisement -----------
HomeNewsLatest Newsਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ: ਨਿਖਤ ਜ਼ਰੀਨ ਨੇ ਜਿੱਤਿਆ ਸੋਨ ਤਗਮਾ, ਪੀ.ਐਮ ਮੋਦੀ...

ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ: ਨਿਖਤ ਜ਼ਰੀਨ ਨੇ ਜਿੱਤਿਆ ਸੋਨ ਤਗਮਾ, ਪੀ.ਐਮ ਮੋਦੀ ਅਤੇ ਅਮਿਤ ਸ਼ਾਹ ਨੇ ਦਿੱਤੀ ਵਧਾਈ

Published on

----------- Advertisement -----------

ਭਾਰਤ ਦੀ ਨਿਖਤ ਜ਼ਰੀਨ ਨੇ ਤੁਰਕੀ ਦੇ ਇਸਤਾਂਬੁਲ ਵਿੱਚ ਚੱਲ ਰਹੀ ਮਹਿਲਾ ਵਿਸ਼ਵ ਚੈਂਪੀਅਨਸ਼ਿਪ ਵਿੱਚ 52 ਕਿਲੋਗ੍ਰਾਮ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਨਿਖਤ ਜ਼ਰੀਨ ਨੇ ਵੀਰਵਾਰ (19 ਮਈ) ਨੂੰ ਫਲਾਈਵੇਟ ਫਾਈਨਲ ਵਿੱਚ ਥਾਈਲੈਂਡ ਦੀ ਜਿਤਪੋਂਗ ਜੁਟਾਮੇਂਸ ਨੂੰ ਹਰਾਇਆ। ਉਸ ਨੇ ਫਾਈਨਲ ਵਿੱਚ ਆਪਣੇ ਥਾਈ ਵਿਰੋਧੀ ਖ਼ਿਲਾਫ਼ ਸ਼ਾਨਦਾਰ ਮੁਕਾਬਲਾ ਖੇਡਿਆ ਤੇ ਸੋਨ ਤਗ਼ਮਾ ਜਿੱਤਿਆ। ਭਾਰਤੀ ਮੁੱਕੇਬਾਜ਼ ਨੇ ਇਹ ਮੁਕਾਬਲਾ 5-0 ਨਾਲ ਇੱਕਤਰਫਾ ਅੰਦਾਜ਼ ਵਿੱਚ ਜਿੱਤਿਆ। ਭਾਰਤ ਨੂੰ ਮਹਿਲਾ ਵਿਸ਼ਵ ਚੈਂਪੀਅਨਸ਼ਿਪ ਵਿੱਚ 4 ਸਾਲ ਬਾਅਦ ਸੋਨ ਤਗ਼ਮਾ ਮਿਲਿਆ ਹੈ। ਇਸ ਤੋਂ ਪਹਿਲਾਂ 2018 ਵਿੱਚ ਐਮਸੀ ਮੈਰੀਕਾਮ ਚੈਂਪੀਅਨ ਬਣੀ ਸੀ।

ਤੇਲੰਗਾਨਾ ਦੀ ਮੁੱਕੇਬਾਜ਼ ਵਿਸ਼ਵ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਭਾਰਤ ਦੀ ਪੰਜਵੀਂ ਮਹਿਲਾ ਮੁੱਕੇਬਾਜ਼ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਿਖਤ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵੀਟ ‘ਚ ਲਿਖਿਆ, ”ਨਿਖਤ ਜ਼ਰੀਨ ਨੂੰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਸ਼ਾਨਦਾਰ ਸੋਨ ਤਮਗਾ ਜਿੱਤਣ ਲਈ ਵਧਾਈ। ਮੈਂ ਮਨੀਸ਼ਾ ਮੌਨ ਅਤੇ ਪਰਵੀਨ ਹੁੱਡਾ ਨੂੰ ਵੀ ਇਸੇ ਮੁਕਾਬਲੇ ਵਿੱਚ ਕਾਂਸੀ ਦੇ ਤਗਮੇ ਲਈ ਵਧਾਈ ਦਿੰਦਾ ਹਾਂ।”


ਅਮਿਤ ਸ਼ਾਹ ਨੇ ਟਵੀਟ ਕੀਤਾ ਕਿ, ”ਨਿਖਤ ਜ਼ਰੀਨ ਨੂੰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਸੋਨ ਤਮਗਾ ਜਿੱਤਣ ‘ਤੇ ਵਧਾਈ। ਭਾਰਤ ਨੂੰ ਤੁਹਾਡੀ ਉਪਲਬਧੀ ‘ਤੇ ਮਾਣ ਹੈ। ਤੁਹਾਡੇ ਭਵਿੱਖ ਲਈ ਸ਼ੁਭਕਾਮਨਾਵਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...