June 10, 2026, 10:57 pm
----------- Advertisement -----------
HomeNewsHealthਤਿੱਖੀ ਧੁੱਪ ਤੋਂ ਬਚਣ ਲਈ ਲੱਸੀ, ਨਿੰਬੂ ਪਾਣੀ ਸਮੇਤ ਇਨ੍ਹਾਂ ਤਰਲ ਪਦਾਰਥਾਂ...

ਤਿੱਖੀ ਧੁੱਪ ਤੋਂ ਬਚਣ ਲਈ ਲੱਸੀ, ਨਿੰਬੂ ਪਾਣੀ ਸਮੇਤ ਇਨ੍ਹਾਂ ਤਰਲ ਪਦਾਰਥਾਂ ਦਾ ਕਰੋ ਸੇਵਨ

Published on

----------- Advertisement -----------

ਦਿਨੋ ਦਿਨ ਵਧ ਰਹੀ ਗਰਮੀ ਕਾਰਨ ਲੋਕਾਂ ਨੂੰ ਆਪਣੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਕਿਉਕਿ ਕੜਕਦੀ ਧੁੱਪ ਦੇ ਸਰੀਰ ‘ਤੇ ਕਈ ਮਾੜੇ ਪ੍ਰਭਾਵ ਹੋ ਸਕਦੇ ਹਨ। ਜ਼ਿਲ੍ਹਾ ਸਿਹਤ ਵਿਭਾਗ ਨੇ ਸਖ਼ਤ ਗਰਮੀ ਨੂੰ ਵੇਖਦਿਆਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਮੁੜ ਸਲਾਹ ਦਿਤੀ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਕਸ਼ੇ ਕੁਮਾਰ ਨੇ ਕਿਹਾ ਕਿ ਅਗਲੇ ਦੋ-ਤਿੰਨ ਮਹੀਨਿਆਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਅਪਣੇ ਆਪ ਦਾ ਗਰਮੀ ਤੋਂ ਬਚਾਅ ਕੀਤਾ ਜਾਵੇ।

ਅਧਿਕਾਰੀ ਨੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਬੱਚਿਆਂ ’ਤੇ ਜ਼ਿਆਦਾ ਹੋ ਸਕਦਾ ਹੈ, ਇਸ ਲਈ ਗਰਮੀ ਤੋਂ ਬਚਣ ਦੇ ਉਪਾਅ ਕਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ’ਤੇ ਗਰਮੀ ਜਾਂ ਲੂ ਦਾ ਅਸਰ ਜ਼ਿਆਦਾ ਹੋ ਸਕਦਾ ਹੈ, ਉਨ੍ਹਾਂ ਵਿਚ ਗਰਭਵਤੀ ਔਰਤਾਂ, ਮਜ਼ਦੂਰ, ਕਿਸਾਨ ਜਾਂ ਖੁਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫ਼ੁਟਪਾਥਾਂ ’ਤੇ ਰਹਿਣ ਵਾਲੇ ਲੋਕ, ਗਰਮ ਵਾਤਾਵਰਣ ਵਿਚ ਸਖ਼ਤ ਮਿਹਨਤ ਕਰਨ ਵਾਲੇ ਲੋਕ ਜਾਂ ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਸ਼ਾਮਲ ਹਨ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।
ਲੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ, ਬੁੱਢਿਆਂ ਤੇ ਗਰਭਵਤੀ ਔਰਤਾਂ ਨੂੰ ਲੂ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।
ਇਹ ਕਰੋ
ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਟੋਪੀ ਪਾਉ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ।
ਇਹ ਨਾ ਕਰੋ
ਆਮ ਤੌਰ ’ਤੇ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ ਦਾ ਸੇਵਨ ਨਾ ਕਰੋ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...