August 14, 2026, 3:45 am
----------- Advertisement -----------
HomeNewsBreaking Newsਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਕੀਤਾ ਆਤਮ ਸਮਰਪਣ

ਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਕੀਤਾ ਆਤਮ ਸਮਰਪਣ

Published on

----------- Advertisement -----------

ਪਟਿਆਲਾ : – ਰੋਡ ਰੇਜ ਮਾਮਲੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਦੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਉਹ ਕੱਪੜਿਆਂ ਨਾਲ ਭਰਿਆ ਬੈਗ ਲੈ ਕੇ ਆਏ ਹਨ। ਫਿਲਹਾਲ ਅਦਾਲਤ ‘ਚ ਸਿੱਧੂ ਦੇ ਆਤਮ ਸਮਰਪਣ ਲਈ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਸਿੱਧੂ ਦਾ ਮੈਡੀਕਲ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਸਿੱਧੂ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਜਾਵੇਗਾ। ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਆਤਮ ਸਮਰਪਣ ਦੌਰਾਨ ਸਿੱਧੂ ਨੇ ਕਿਸੇ ਨਾਲ ਗੱਲ ਨਹੀਂ ਕੀਤੀ।


ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਦੇ ਵਕੀਲਾਂ ਨੂੰ ਆਸ ਸੀ ਕਿ ਦੁਪਹਿਰ ਬਾਅਦ ਮੁੜ ਪਟੀਸ਼ਨਕਰਤਾ ਸੁਪਰੀਮ ਕੋਰਟ ਵਿੱਚ ਸੁਣਵਾਈ ਦੀ ਮੰਗ ਕਰਨਗੇ। ਹਾਲਾਂਕਿ ਸੁਪਰੀਮ ਕੋਰਟ ‘ਚ ਸੁਣਵਾਈ ਨਹੀਂ ਹੋਈ। ਜੇਕਰ ਸਿੱਧੂ ਨੇ ਆਤਮ ਸਮਰਪਣ ਨਹੀਂ ਕੀਤਾ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।
ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਪਟੀਸ਼ਨ ‘ਤੇ ਜਸਟਿਸ ਏ ਐਮ ਖਾਨਵਿਲਕਰ ਨੇ ਕਿਹਾ ਕਿ ਅਸੀਂ ਮਾਮਲਾ ਚੀਫ਼ ਜਸਟਿਸ ਨੂੰ ਭੇਜ ਰਹੇ ਹਾਂ, ਉਹ ਇਸ ‘ਤੇ ਸੁਣਵਾਈ ਕਰਨ ਦਾ ਫੈਸਲਾ ਕਰਨਗੇ। ਸਿੱਧੂ ਨੇ ਖ਼ਰਾਬ ਸਿਹਤ ਦੇ ਆਧਾਰ ‘ਤੇ ਆਤਮ ਸਮਰਪਣ ਕਰਨ ਲਈ ਅਦਾਲਤ ਤੋਂ ਇਕ ਹਫ਼ਤੇ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...

PM ਮੋਦੀ ਨੇ ਹਮਲੇ ਮਗਰੋਂ ਸੁਖਬੀਰ ਤੇ ਹਰਸਿਮਰਤ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਜਾਣਿਆ ਹਾਲ

ਨਾਂਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ...

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...