October 3, 2026, 1:36 am
----------- Advertisement -----------
HomeNewsLatest Newsਡੇਰਾ ਸੱਚਾ ਸੌਦਾ ਸਿਰਸਾ ਵਿੱਚ ਹੋਣ ਵਾਲੇ ਵਿਆਹਾਂ ਨੂੰ ਚੁਣੌਤੀ

ਡੇਰਾ ਸੱਚਾ ਸੌਦਾ ਸਿਰਸਾ ਵਿੱਚ ਹੋਣ ਵਾਲੇ ਵਿਆਹਾਂ ਨੂੰ ਚੁਣੌਤੀ

Published on

----------- Advertisement -----------

ਬਠਿੰਡਾ : – ਡੇਰਾ ਸੱਚਾ ਸੌਦਾ ਸਿਰਸਾ ਵਿੱਚ ਹੋ ਰਹੇ ਵਿਆਹ ਹੁਣ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਹਨ। ਬਠਿੰਡਾ ਦੇ ਇੱਕ ਨੌਜਵਾਨ ਨੇ ਇਸ ਸਬੰਧੀ ਸਿਵਲ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਅਦਾਲਤ ਨੇ ਡੇਰਾ ਸਿਰਸਾ ਨੂੰ 2 ਅਗਸਤ ਲਈ ਸੰਮਨ ਜਾਰੀ ਕਰ ਦਿੱਤੇ ਹਨ।
ਐਡਵੋਕੇਟ ਰਣਜੀਤ ਸਿੰਘ ਬਰਾੜ ਅਤੇ ਐਡਵੋਕੇਟ ਰਣਧੀਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਨੌਜਵਾਨ ‘ਤੇ ਇੱਕ ਮੁਟਿਆਰ ਵੱਲੋਂ ਦੂਜਾ ਵਿਆਹ ਕਰਵਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਨੌਜਵਾਨ ਦਾ ਪਹਿਲਾ ਵਿਆਹ ਡੇਰਾ ਸੱਚਾ ਸੌਦਾ ਵਿੱਚ ਦਿਲ ਦੀ ਮਾਲਾ ਪਾ ਕੇ ਕੀਤਾ ਗਿਆ ਸੀ, ਜੋ ਜਾਇਜ਼ ਨਹੀਂ ਸੀ। ਇਸ ਦੇ ਬਾਵਜੂਦ ਪੁਲੀਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ।
ਇਸ ਮਾਮਲੇ ਵਿੱਚ ਡੇਰਾ ਸਿਰਸਾ ਦੇ ਪ੍ਰਬੰਧਕਾਂ ਤੋਂ ਪੁੱਛਿਆ ਗਿਆ ਹੈ ਕਿ ਕੀ ਡੇਰੇ ਦੇ ਅੰਦਰ ਆਨੰਦ ਕਾਰਜ ਚੱਲਦਾ ਹੈ ਜਾਂ ਹਿੰਦੂ ਮੈਰਿਜ ਐਕਟ ਤਹਿਤ ਕੋਈ ਹੋਰ ਧਾਰਮਿਕ ਗ੍ਰੰਥ ਜਾਂ ਵਿਆਹ ਹੋ ਰਿਹਾ ਹੈ। ਵਕੀਲ ਨੇ ਦੱਸਿਆ ਕਿ ਰਜਿਸਟਰਾਰ ਆਫ਼ ਮੈਰਿਜਜ਼ ਕਮ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵੀ ਇਸ ਕੇਸ ਵਿੱਚ ਇੱਕ ਧਿਰ ਵਜੋਂ ਪੁੱਛਿਆ ਗਿਆ ਸੀ ਕਿ ਕੀ ਉਹ ਹਿੰਦੂ ਮੈਰਿਜ ਐਕਟ ਤਹਿਤ ਦਿਲ ਜੋੜ ਮਾਲਾ ਦੀ ਰਸਮ ਨੂੰ ਮਾਨਤਾ ਦਿੰਦੇ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਡੇਰਾ ਸਿਰਸਾ ‘ਚ ਹੋ ਰਹੇ ਵਿਆਹਾਂ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਹੁਣ ਅਦਾਲਤ ਵਿੱਚ ਫੈਸਲਾ ਹੋਵੇਗਾ ਕਿ ਦਿਲ ਜੋੜ ਮਾਲਾ ਨਾਲ ਵਿਆਹ ਜਾਇਜ਼ ਹੈ ਜਾਂ ਨਹੀਂ।
ਡੇਰਾ ਸੱਚਾ ਸੌਦਾ ਵਿੱਚ ਦਿਲ ਜੋੜ ਮਾਲਾ ਦੀ ਪਰੰਪਰਾ ਡੇਰਾ ਮੁਖੀ ਰਾਮ ਰਹੀਮ ਦੇ ਸਮੇਂ ਤੋਂ ਚੱਲੀ ਆ ਰਹੀ ਹੈ। ਜਦੋਂ ਡੇਰਾ ਮੁਖੀ ਡੇਰੇ ਵਿੱਚ ਹੁੰਦਾ ਸੀ ਤਾਂ ਸਤਿਸੰਗ ਵਾਲੇ ਦਿਨ ਲਾੜਾ-ਲਾੜੀ ਇੱਕ ਦੂਜੇ ਨੂੰ ਮਾਲਾ ਪਾ ਕੇ ਵਿਆਹ ਦੇ ਬੰਧਨ ਵਿੱਚ ਬੱਝਦੇ ਸਨ। ਇਹ ਵਿਆਹ ਤਾਂ ਨਾਮ ਚਰਚਾ ਦੌਰਾਨ ਵੀ ਹੁੰਦਾ ਰਹਿੰਦਾ ਸੀ ਪਰ ਡੇਰਾ ਮੁਖੀ ਦੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਛਤਰਪਤੀ ਕਤਲ ਕੇਸ ਵਿੱਚ ਜੇਲ੍ਹ ਜਾਣ ਤੋਂ ਬਾਅਦ ਹੁਣ ਡੇਰਾ ਪ੍ਰੇਮੀ ਡੇਰਾ ਮੁਖੀ ਦੀ ਫੋਟੋ ਦੇ ਸਾਹਮਣੇ ਦਿਲ ਜੋੜਨ ਦੀ ਰੀਤ ਤਹਿਤ ਵਿਆਹ ਕਰਵਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...