November 17, 2026, 1:32 pm
----------- Advertisement -----------
HomeNewsLatest Newsਕੁੰਵਰ ਵਿਜੇ ਪ੍ਰਤਾਪ ਦੀ ਚਿੱਠੀ ਤੇ ਕਾਂਗਰਸ ਨੇ ਆਪ ਤੋਂ ਮੰਗੇ ਜਵਾਬ

ਕੁੰਵਰ ਵਿਜੇ ਪ੍ਰਤਾਪ ਦੀ ਚਿੱਠੀ ਤੇ ਕਾਂਗਰਸ ਨੇ ਆਪ ਤੋਂ ਮੰਗੇ ਜਵਾਬ

Published on

----------- Advertisement -----------

ਚੰਡੀਗਡ਼੍ਹ, 20 ਮਈ : – ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਆਪ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਹੈ। ਇਹ ਚਿੱਠੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਹੈ। ਇਸ ਵਿੱਚ ‘ਫਰੀਦਕੋਟ ਸੈਸ਼ਨ ਕੋਰਟ ‘ਚ ਚੱਲ ਰਹੇ ਮੁਕੱਦਮੇ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਪੰਜਾਬ ਕਾਂਗਰਸ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਉਨ੍ਹਾਂ ਦੇ ਆਪਣੇ ਹੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਲਿਖੀ ਇਕ ਚਿੱਠੀ ਦੇ ਸਬੰਧ ਵਿਚ ਸਵਾਲ ਕੀਤਾ ਹੈ, ਜਿਸ ਚ ਉਨ੍ਹਾਂ ਕਿਹਾ ਹੈ ਕਿ ਬੇਅਦਬੀ ਤੇ ਪੁਲੀਸ ਫਾਇਰਿੰਗ ਦੇ ਮਾਮਲੇ ਚ ਕੋਈ ਕਦਮ ਨਹੀਂ ਚੁੱਕਿਆ ਗਿਆ ਹੈ ਅਤੇ ਟ੍ਰਾਇਲ ਵੀ ਪਟੜੀ ਤੋਂ ਉਤਰ ਹੋ ਚੁੱਕਾ ਹੈ।
ਅੱਜ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਪੰਜਾਬ ਕਾਂਗਰਸ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਹੈ ਕਿ ਆਮ ਤੌਰ ਤੇ ਆਪ ਕਿਸੇ ਵੀ ਗੱਲ ਤੇ ਤੇਜ਼ੀ ਨਾਲ ਪ੍ਰਤੀਕਿਰਿਆ ਦਿੰਦੀ ਹੈ, ਪਰ ਹੈਰਾਨੀਜਨਕ ਹੈ ਕਿ ਉਹ ਉਸਦੇ ਹੀ ਵਿਧਾਇਕ ਵੱਲੋਂ ਕੀਤੇ ਗਏ ਖੁਲਾਸਿਆਂ ਤੇ ਕਿਉਂ ਚੁੱਪ ਹੈ, ਜਿਨ੍ਹਾਂ ਨੇ ਗੁਨਾਹਗਾਰਾਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਸੀ ਅਤੇ ਤਤਕਾਲੀਨ ਸਰਕਾਰ ਤੋਂ ਅਸਹਿਮਤ ਹੋ ਕੇ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਸੰਧੂ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁੰਵਰ ਵਿਜੈ ਪ੍ਰਤਾਪ ਅਤੇ ਭਗਵੰਤ ਮਾਨ ਦੀ ਮੌਜੂਦਗੀ ਚ ਕਿਹਾ ਸੀ ਕਿ ਰਿਪੋਰਟ ਆ ਚੁੱਕੀ ਹੈ ਤੇ ਗੁਨਾਹਗਾਰਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਜੇਕਰ ਆਪ ਸੱਤਾ ਚ ਆਉਂਦੀ ਹੈ, ਤਾਂ ਗੁਨਾਹਗਾਰਾਂ ਨੂੰ 24 ਘੰਟਿਆਂ ਅੰਦਰ ਜੇਲ੍ਹ ਚ ਸੁੱਟਿਆ ਜਾਵੇਗਾ। ਹੁਣ, ਸਿਰਫ 24 ਘੰਟੇ ਹੀ ਨਹੀਂ, ਸਗੋਂ 60 ਦਿਨ ਨਿਕਲ ਚੁੱਕੇ ਹਨ ਅਤੇ ਮੁੱਦੇ ਨੂੰ ਠੰਡੇ ਬਸਤੇ ਚ ਪਾ ਦਿੱਤਾ ਗਿਆ ਹੈ।
ਸੂਬਾ ਕਾਂਗਰਸ ਜਨਰਲ ਸਕੱਤਰ ਨੇ ਗ੍ਰਹਿ ਵਿਭਾਗ ਦਾ ਵੀ ਚਾਰਜ ਰੱਖਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਹੈ ਕਿ ਕੀ ਮਜਬੂਰੀਆਂ ਹਨ ਕਿ ਉਹ ਆਪਣੇ ਹੀ ਵਿਧਾਇਕ ਦੀ ਰਿਪੋਰਟ ਤੇ ਕਾਰਵਾਈ ਨਹੀਂ ਕਰ ਰਹੇ। ਸੰਧੂ ਨੇ ਸਰਕਾਰ ਨੂੰ ਕਿਹਾ ਕਿ ਪੰਜਾਬ ਦੇ ਲੋਕ ਕਾਰਵਾਈ ਦਾ ਇੰਤਜ਼ਾਰ ਕਰ ਰਹੇ ਹਨ, ਨਾ ਕਿ ਸਪੱਸ਼ਟੀਕਰਨ ਦਾ ਅਤੇ ਤੁਸੀਂ ਦੋਵਾਂ ਚ ਫੇਲ ਰਹੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...