September 19, 2026, 1:27 am
----------- Advertisement -----------
HomeNewsEntertainmentਸਬਾ ਅਲੀ ਖ਼ਾਨ ਨੇ ਸ਼ੇਅਰ ਕੀਤੀ ਕਰੀਨਾ ਕਪੂਰ ਖ਼ਾਨ ਦੇ ਬੇਟੇ ਜੇਹ...

ਸਬਾ ਅਲੀ ਖ਼ਾਨ ਨੇ ਸ਼ੇਅਰ ਕੀਤੀ ਕਰੀਨਾ ਕਪੂਰ ਖ਼ਾਨ ਦੇ ਬੇਟੇ ਜੇਹ ਅਲੀ ਖ਼ਾਨ ਦੀ ਕਿਊਟ ਤਸਵੀਰ

Published on

----------- Advertisement -----------

ਕਰੀਨਾ ਕਪੂਰ ਖ਼ਾਨ ਦੇ ਲਾਡਲੇ ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ ਹਮੇਸ਼ਾ ਹੀ ਮੀਡੀਆ ‘ਚ ਸੁਰਖੀਆਂ ਦਾ ਕਾਰਨ ਬਣਦੇ ਹਨ । ਦੋਵਾਂ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹਾਲ ਹੀ ਵਿੱਚ ਉਸ ਦੀ ਇੱਕ ਕਿਊਟ ਜਿਹੀ ਤਸਵੀਰ ਉਸ ਦੀ ਭੂਆ ਸਬਾ ਅਲੀ ਖ਼ਾਨ ਨੇ ਸਾਂਝੀ ਕੀਤੀ ਹੈ । ਜਿਸ ‘ਚ ਇਨਾਇਆ ਜੇਹ ਅਲੀ ਖ਼ਾਨ ਨੂੰ ਆਪਣੀ ਗੋਦ ‘ਚ ਸੰਭਾਲਦੀ ਹੋਈ ਨਜ਼ਰ ਆ ਰਹੀ ਹੈ । ਇਸ ਕਿਊਟ ਤਸਵੀਰ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ ਤੇ ਇਸ ‘ਤੇ ਕਮੈਂਟਸ ਕਰ ਰਿਹਾ ਹੈ । ਇਸ ਤੋਂ ਇਲਾਵਾ ਸਬਾ ਅਲੀ ਖ਼ਾਨ ਨੇ ਹੋਰ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ।

ਇਸ ਤੋਂ ਇਲਾਵਾ ਤੈਮੂਰ ਅਲੀ ਖ਼ਾਨ ਦੀ ਇੱਕ ਤਸਵੀਰ ਵੀ ਸਬਾ ਅਲੀ ਨੇ ਸਾਂਝੀ ਕੀਤੀ ਹੈ । ਜਿਸ ‘ਚ ਤੈਮੂਰ ਆਪਣੇ ਛੋਟੇ ਭਰਾ ਨੂੰ ਆਪਣੀ ਗੋਦ ‘ਚ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਹੈ । ਇਹਨਾਂ ਦੋਵਾਂ ਤਸਵੀਰਾਂ ‘ਤੇ ਪ੍ਰਸ਼ੰਸਕ ਖੂਬ ਕਮੈਂਟਸ ਕਰ ਰਹੇ ਹਨ । ਕਰੀਨਾ ਕਪੂਰ ਦੇ ਲਾਡਲੇ ਹਮੇਸ਼ਾ ਹੀ ਸੁਰਖੀਆਂ ‘ਚ ਰਹਿੰਦੇ ਹਨ । ਇਸ ਤੋਂ ਪਹਿਲਾਂ ਤੈਮੂਰ ਅਲੀ ਖ਼ਾਨ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤੇ ਜਾਂਦੇ ਸਨ । ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਲਦ ਹੀ ਅਦਾਕਾਰਾ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ ‘ਚ ਦਿਖਾਈ ਦੇਵੇਗੀ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ਤੋਂ ਕਰੀਨਾ ਕਪੂਰ ਦੇ ਦੋ ਬੇਟੇ ਹਨ । ਸੈਫ ਦੇ ਨਾਲ ਕਰੀਨਾ ਦਾ ਇਹ ਪਹਿਲਾ ਵਿਆਹ ਹੈ, ਜਦੋਂਕਿ ਸੈਫ ਅਲੀ ਖ਼ਾਨ ਦਾ ਦੂਜਾ ਵਿਆਹ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...