September 11, 2026, 1:43 pm
----------- Advertisement -----------
HomeNewsPunjabਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ, ਪਾਣੀ ਦੇ ਬਿੱਲ ਮੁਆਫ਼

ਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ, ਪਾਣੀ ਦੇ ਬਿੱਲ ਮੁਆਫ਼

Published on

----------- Advertisement -----------

ਸੂਬਾ ਭਰ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਪਾਣੀ ਦੇ 500 ਕਰੋੜ ਰੁਪਏ ਦੇ ਬਕਾਏ ਬਿੱਲਾਂ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ।ਪਾਣੀ ਬਿੱਲਾਂ ਦੇ 500 ਕਰੋੜ ਰੁਪਏ ਦੇ ਬਕਾਏ ਮੁਆਫ਼ ਕਰਨ ਲਈ ਹਰੀ ਝੰਡੀ ਦੇ ਦਿਤੀ ਗਈ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਪੇਂਡੂ ਖਪਤਕਾਰਾਂ ਦੇ ਪਾਣੀ ਦੇ ਬਿੱਲਾਂ ਦੇ 256.97 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਗਏ ਹਨ।

ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਲਈ 17.98 ਕਰੋੜ ਰੁਪਏ ਮੁਆਫ਼ ਕੀਤੇ ਗਏ ਹਨ। ਇਸ ਦੇ ਨਾਲ ਹੀ ਗ੍ਰਾਮ ਪੰਚਾਇਤਾਂ/ਕਮੇਟੀਆਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਲਈ ਵੀ 224.55 ਕਰੋੜ ਦੀ ਰਾਸ਼ੀ ਮੁਆਫ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਅਤੇ ਚੋਣਵੇਂ ਸ਼ਹਿਰਾਂ ਸ੍ਰੀ ਮੁਕਤਸਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਫ਼ਰੀਦਕੋਟ ਅਤੇ ਸਿਵਲ ਸਟੇਸ਼ਨ ਬਠਿੰਡਾ ਵਿੱਚ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਮਾਲੀਏ ਦੀ ਵਸੂਲੀ ਵਿੱਚ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਦੁਆਰਾ ਜਲ ਸਪਲਾਈ ਤੇ ਸੈਨੀਟੇਸ਼ਨ/ਗਰਾਮ ਪੰਚਾਇਤ/ਗਰਾਮ ਪੰਚਾਇਤ ਜਲ ਸਪਲਾਈ ਕਮੇਟੀਆਂ ਨੂੰ ਲੋੜੀਂਦਾ ਭੁਗਤਾਨ ਕੀਤਾ ਜਾਵੇਗਾ ਤਾਂ ਜੋ ਸਕੀਮਾਂ ਦੇ ਰੱਖ-ਰਖਾਅ ‘ਤੇ ਕੋਈ ਅਸਰ ਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...