November 24, 2026, 9:13 pm
----------- Advertisement -----------
HomeNewsEntertainmentਪਾਨ ਮਸਾਲਾ ਦੀ ਐਡ ਕਰ ਮੁਸ਼ਕਿਲ 'ਚ ਘਿਰੇ ਅਮਿਤਾਭ ਬੱਚਨ, ਅਜੇ ਦੇਵਗਨ,...

ਪਾਨ ਮਸਾਲਾ ਦੀ ਐਡ ਕਰ ਮੁਸ਼ਕਿਲ ‘ਚ ਘਿਰੇ ਅਮਿਤਾਭ ਬੱਚਨ, ਅਜੇ ਦੇਵਗਨ, ਸ਼ਾਹਰੁਖ ਖਾਨ ਅਤੇ ਰਣਵੀਰ ਸਿੰਘ

Published on

----------- Advertisement -----------

ਅਮਿਤਾਭ ਬੱਚਨ, ਅਜੇ ਦੇਵਗਨ, ਸ਼ਾਹਰੁਖ ਖਾਨ ਅਤੇ ਰਣਵੀਰ ਸਿੰਘ ਮੁਸ਼ਕਿਲਾਂ ’ਚ ਘਿਰਦੇ ਨਜ਼ਰ ਆ ਰਹੇ ਹਨ। ਅਸਲ ’ਚ ਇਨ੍ਹਾਂ ਸਾਰੇ ਕਲਾਕਾਰਾਂ ਨੂੰ ਪਾਨ ਮਸਾਲਾ ਤੇ ਗੁਟਖਾ ਨੂੰ ਪ੍ਰਮੋਟ ਕਰਨਾ ਭਾਰੀ ਪੈ ਗਿਆ ਹੈ। ਬਿਹਾਰ ਦੇ ਮੁਜ਼ੱਫਰਪੁਰ ਦੇ ਇਕ ਸੋਸ਼ਲ ਐਕਟੀਵਿਸਟ ਨੇ ਇਨ੍ਹਾਂ ਸਾਰੇ ਕਲਾਕਾਰਾਂ ’ਤੇ ਮਾਮਲਾ ਦਰਜ ਕਰਵਾਇਆ ਹੈ। ਇੱਕ ਸਮਾਜਿਕ ਕਾਰਕੁਨ ਤਮੰਨਾ ਹਾਸ਼ਮੀ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਇਨ੍ਹਾਂ ਅਦਾਕਾਰਾਂ ਦੇ ਇਸ਼ਤਿਹਾਰਾਂ ਨੇ ਲੋਕਾਂ ਨੂੰ ਉਨ੍ਹਾਂ ਦੁਆਰਾ ਪ੍ਰਮੋਟ ਕੀਤੀਆਂ ਚੀਜ਼ਾਂ ਦਾ ਸੇਵਨ ਕਰਨ ਲਈ ਉਕਸਾਇਆ ਹੈ। ਸੋਸ਼ਲ ਐਕਟੀਵਿਸਟ ਤਮੰਨਾ ਹਾਸ਼ਮੀ ਨੇ ਰਣਵੀਰ ਸਿੰਘ, ਅਜੇ ਦੇਵਗਨ, ਸ਼ਾਹਰੁਖ ਖ਼ਾਨ ਤੇ ਅਮਿਤਾਭ ਬੱਚਨ ਖ਼ਿਲਾਫ਼ ਸੈਕਸ਼ਨ 467, 468, 439 ਤੇ 120B ਤਹਿਤ ਮਾਮਲਾ ਦਰਜ ਕਰਵਾਇਆ ਹੈ।

ਉਥੇ ਚਾਰਜਸ਼ੀਟ ’ਚ ਇਨ੍ਹਾਂ ਚਾਰੇ ਕਲਾਕਾਰਾਂ ’ਤੇ ਪੈਸਿਆਂ ਦੇ ਲਾਲਚ ’ਚ ਆਪਣੇ ਸਟਾਰਡਮ ਦਾ ਗਲਤ ਇਸਤੇਮਾਲ ਕਰਨ ਦਾ ਵੀ ਦੋਸ਼ ਲਗਾਇਆ ਗਿਆ ਹੈ। ਰਿਪੋਰਟ ਮੁਤਾਬਕ ਕੇਸ ਦੀ ਸੁਣਵਾਈ 27 ਮਈ ਨੂੰ ਹੋਵੇਗੀ। ਪਿਛਲੇ ਮਹੀਨੇ ਅਕਸ਼ੇ ਕੁਮਾਰ ਨੇ ਤੰਬਾਕੂ ਬ੍ਰਾਂਡ ਵਿਮਲ ਲਈ ਅਜੇ ਦੇਵਗਨ ਅਤੇ ਸ਼ਾਹਰੁਖ ਖਾਨ ਨਾਲ ਇਕਰਾਰਨਾਮਾ ਵੀ ਕੀਤਾ ਸੀ ਅਤੇ ਉਨ੍ਹਾਂ ਦਾ ਇਸ਼ਤਿਹਾਰ ਵੀ ਸਾਹਮਣੇ ਆਇਆ ਸੀ। ਪਰ ਵਿਵਾਦ ਵਧਦਾ ਦੇਖ ਅਕਸ਼ੇ ਨੇ ਸੋਸ਼ਲ ਮੀਡੀਆ ’ਤੇ ਸਾਰਿਆਂ ਤੋਂ ਮੁਆਫ਼ੀ ਮੰਗ ਲਈ ਸੀ। ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗਦੇ ਹੋਏ ਲਿਖਿਆ, ”ਕੁਝ ਦਿਨਾਂ ਤੋਂ ਤੁਹਾਡੇ ਵੱਲੋਂ ਮਿਲ ਰਹੇ ਹੁੰਗਾਰੇ ਨੇ ਮੈਨੂੰ ਹਿਲਾ ਕੇ ਰੱਖ ਦਿੱਤਾ ਹੈ। ਮੈਂ ਤੰਬਾਕੂ ਦਾ ਸਮਰਥਨ ਨਹੀਂ ਕੀਤਾ ਅਤੇ ਨਾ ਹੀ ਭਵਿੱਖ ‘ਚ ਇਸ ਦਾ ਸਮਰਥਨ ਕਰਾਂਗਾ। ਮੈਂ ਤੁਹਾਡੀਆਂ ਭਾਵਨਾਵਾਂ ਦੀ ਕਦਰ ਕਰਦਾ ਹਾਂ।

ਮੇਰੇ ਵਿਮਲ ਇਲਾਜੀ ਇਸ਼ਤਿਹਾਰ ‘ਤੇ ਤੁਸੀਂ ਜਿਸ ਤਰ੍ਹਾਂ ਦੀ ਪ੍ਰਤੀਕਿਰਿਆ ਦਿੱਤੀ, ਮੈਂ ਉਸ ਦਾ ਸਨਮਾਨ ਕਰਦਾ ਹਾਂ। ਮੈਂ ਇਸ ਇਸ਼ਤਿਹਾਰ ਤੋਂ ਆਪਣੇ ਆਪ ਨੂੰ ਵਾਪਸ ਲੈ ਰਿਹਾ ਹਾਂ। ਮੈਂ ਫੈਸਲਾ ਕੀਤਾ ਹੈ ਕਿ ਇਸ ਇਸ਼ਤਿਹਾਰ ਲਈ ਮੈਨੂੰ ਜੋ ਫੀਸ ਮਿਲੀ ਹੈ, ਮੈਂ ਉਸ ਨੂੰ ਉਸ ਚੰਗੇ ਕੰਮ ਵਿੱਚ ਪਾਵਾਂਗਾ। ਕਿਉਂਕਿ ਕੁਝ ਕਾਨੂੰਨੀ ਨਿਯਮਾਂ ਕਾਰਨ ਇਸ ਐਡ ਨੂੰ ਸਮੇਂ ਸਿਰ ਜਾਰੀ ਕਰਨ ਦਾ ਸਮਝੌਤਾ ਹੈ, ਪਰ ਮੈਂ ਤੁਹਾਡੇ ਸਾਰਿਆਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਭਵਿੱਖ ਵਿੱਚ ਅਜਿਹਾ ਕੋਈ ਕੰਮ ਨਹੀਂ ਕਰਾਂਗਾ। ਬਦਲੇ ਵਿੱਚ, ਮੈਂ ਤੁਹਾਨੂੰ ਸਾਰੇ ਪਿਆਰ ਅਤੇ ਸ਼ੁਭਕਾਮਨਾਵਾਂ ਦੀ ਕਾਮਨਾ ਕਰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...