October 12, 2026, 11:18 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੀਤਾ ਐਲਾਨ, 100 ਏਕੜ ਤੋਂ ਜਿਆਦਾ ਝੋਨੇ...

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕੀਤਾ ਐਲਾਨ, 100 ਏਕੜ ਤੋਂ ਜਿਆਦਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਪਿੰਡਾਂ ਨੂੰ ਕੀਤਾ ਜਾਵੇਗਾ ਸਨਮਾਨਿਤ

Published on

----------- Advertisement -----------

ਪੰਜਾਬ ਸਰਕਾਰ ਵਲੋ ਮਈ ਮਹੀਨੇ ਤੋ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਅਹਿਮੀਅਤ ਦਿੰਦਿਆਂ ਅੱਜ ਹਲਕਾ ਡੇਰਾਬੱਸੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਪਿੰਡ ਬਸੌਲੀ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਮਾਸਟਰ ਟਰੇਨਰਾਂ ਤਿਆਰ ਕਰਨ ਤਾਂ ਜੋ ਵੱਧ ਤੋ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ 100 ਏਕੜ ਤੋਂ ਜਿਆਦਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਅਗਾਂਹਵਧੂ ਪਿੰਡਾਂ ਨੂੰ ਸਨਮਾਨਤ ਕੀਤਾ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਇਸ ਲਈ ਕਿਸਾਨ ਸਮੇਂ ਦੀ ਮੁੱਖ ਲੋੜ ਨੂੰ ਸਮਝਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਜੇਕਰ ਉਨਾਂ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।
ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਲਗਾਤਾਰ ਹੇਠਾਂ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਤੇ ਚਿੰਤਾ ਪ੍ਰਗਟਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵੱਲੋਂ ਇਹ ਵੀ ਦਸਿਆ ਗਿਆ ਕਿ ਪੰਜਾਬ ਸਰਕਾਰ ਹਰ ਪੱਖ ਤੋਂ ਕਿਸਾਨੀ ਨੂੰ ਬਿਹਤਰ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਜਲਦ ਹੀ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਕਰਨ ਲਈ ਹੋਰ ਫਸਲਾਂ ਤੇ ਘਟੋ ਘੱਟ ਸਮਰਥਨ ਮੁੱਲ ਪੰਜਾਬ ਸਰਕਾਰ ਵੱਲੋਂ ਦੇਣ ਦਾ ਭਰੋਸਾ ਦਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...