June 6, 2026, 3:40 pm
----------- Advertisement -----------
HomeNewsEntertainmentਗੁਰਨਾਮ ਭੁੱਲਰ ਨੇ ਫੈਨਜ਼ ਨੂੰ ਦਿੱਤਾ ਇੱਕ ਹੋਰ ਤੋਹਫ਼ਾ, ਅਗਲੀ ਫ਼ਿਲਮ 'ਖਿਡਾਰੀ'...

ਗੁਰਨਾਮ ਭੁੱਲਰ ਨੇ ਫੈਨਜ਼ ਨੂੰ ਦਿੱਤਾ ਇੱਕ ਹੋਰ ਤੋਹਫ਼ਾ, ਅਗਲੀ ਫ਼ਿਲਮ ‘ਖਿਡਾਰੀ’ ਦਾ ਕੀਤਾ ਐਲਾਨ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਆਪਣੇ ਫੈਨਸ ਲਈ ਇੱਕ ਵੱਡਾ ਤੋਹਫਾ ਲੈ ਕੇ ਆਏ ਹਨ। ਜਲਦ ਹੀ ਉਹ ਫ਼ਿਲਮ ‘ਖਿਡਾਰੀ’ ‘ਚ ਐਕਸ਼ਨ ਸੀਨ ਕਰਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ ਦੀ ਸ਼ੂਟਿੰਗ ਵੀ ਗੁਰਨਾਮ ਭੁੱਲਰ ਨੇ ਸ਼ੁਰੂ ਕਰ ਦਿੱਤੀ ਹੈ । ਫ਼ਿਲਮ ‘ਚ ਪ੍ਰਭ ਗਰੇਵਾਲ, ਨਵਦੀਪ ਕਲੇਰ ਸਣੇ ਟੀਵੀ ਇੰਡਸਟਰੀ ਦੇ ਨਾਲ ਜੁੜੇ ਕਈ ਕਲਾਕਾਰ ਵੀ ਨਜ਼ਰ ਆਉਣਗੇ ।ਗੁਰਨਾਮ ਭੁੱਲਰ ਇਸ ਫ਼ਿਲਮ ‘ਚ ਵੱਖਰੀ ਤਰ੍ਹਾਂ ਦੇ ਕਿਰਦਾਰ ‘ਚ ਦਿਖਾਈ ਦੇਣਗੇ । ਗੁਰਨਾਮ ਭੁੱਲਰ ਨੇ ਹੁਣ ਤੱਕ ਆਪਣੀਆਂ ਰੋਮਾਂਟਿਕ ਭੂਮਿਕਾਵਾਂ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖਾਸ ਜਗ੍ਹਾ ਬਣਾਈ ਹੈ ਅਤੇ ਆਪਣੀ ਹਰ ਭੂਮਿਕਾ ਨੂੰ ਬਾਖੂਬੀ ਨਿਭਾਇਆ ਹੈ ਪਰ ਹੁਣ ਉਹ ਫਿਲਮ ‘ਖਿਡਾਰੀ’ ‘ਚ ਇਕ ਵੱਖਰੇ ਰੂਪ ‘ਚ ਨਜ਼ਰ ਆਉਣਗੇ। ਇਹ ਇੱਕ ਐਕਸ਼ਨ ਫਿਲਮ ਹੋਣ ਜਾ ਰਹੀ ਹੈ।

ਫਿਲਹਾਲ ਅਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਐਕਸ਼ਨ ਸੀਨ ਕਰਦੇ ਸਮੇਂ ਗੁਰਨਾਮ ਭੁੱਲਰ ਕਿਹੋ ਜਿਹਾ ਦਿਖਾਈ ਦੇਵੇਗਾ ਅਤੇ ਉਹ ਕਿਸ ਤਰ੍ਹਾਂ ਦੀ ਖੇਡ ਖੇਡਦਾ ਨਜ਼ਰ ਆਵੇਗਾ? ਖੈਰ, ਇਸ ਲਈ ਸਾਨੂੰ ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰਨਾ ਹੋਵੇਗਾ। ਫਿਲਮ ‘ਚ ਗੁਰਨਾਮ ਭੁੱਲਰ ਨਾਲ ਅਦਾਕਾਰ ਕਰਤਾਰ ਚੀਮਾ ਦੀ ਟੱਕਰ ਨਜ਼ਰ ਆਵੇਗੀ। ਫਿਲਮ ‘ਖਿਡਾਰੀ’ ‘ਚ ਗੁਰਨਾਮ ਭੁੱਲਰ ਨਾਲ ਸੁਰਭੀ ਜੋਤੀ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ। ਸੁਰਭੀ ਜੋਤੀ ਨੇ ਕਈ ਪੰਜਾਬੀ ਅਤੇ ਹਿੰਦੀ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ ਹੈ ਅਤੇ ਫਿਲਮਾਂ ਜਿਵੇਂ ਕਿ ਨਾਗਿਨ ਵਿੱਚ ਬੇਲਾ ਸਹਿਗਲ, ਕਬੂਲ ਹੈ ਵਿੱਚ ਜ਼ੋਇਆ, ਕੋਈ ਲੋਟ ਕੇ ਆਇਆ ਹੈ ਵਿੱਚ ਗੀਤਾਂਜਲੀ ਦੀ ਭੂਮਿਕਾ ਨਿਭਾਈ ਹੈ। ਸੁਰਭੀ ਜੋਤੀ ਇੱਕ ਵਰਸੇਟਾਇਲ ਅਭਿਨੇਤਰੀ ਹੈ ਜੋ ਆਪਣੀ ਸ਼ਾਨਦਾਰ ਅਦਾਕਾਰੀ ਲਈ ਜਾਣੀ ਜਾਂਦੀ ਹੈ। ਫਿਲਮ ਦੀ ਮਸ਼ਹੂਰ ਸਟਾਰ ਕਾਸਟ ਵਿੱਚ ਪ੍ਰਭ ਗਰੇਵਾਲ, ਲਖਵਿੰਦਰ ਲੱਖਾ, ਨਵਦੀਪ ਕਲੇਰ ਤੇ ਮਨਜੀਤ ਸਿੰਘ ਵਰਗੇ ਕਈ ਮਸ਼ਹੂਰ ਕਲਾਕਾਰ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...