ਚੰਡੀਗੜ੍ਹ, 23 ਮਈ : – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਹੁਣ ਹਰ ਸਿੱਖ ਨੂੰ ਸਮੇਂ ਦੇ ਹਾਣੀ ਬਣਨਾ ਚਾਹੀਦਾ ਹੈ ਅਤੇ ਜਿੱਥੇ ਤਲਵਾਰਬਾਜ਼ੀ, ਸ਼ਸਤਰ ਵਿੱਦਿਆ ਦੇ ਗੁਰ ਸਿੱਖਣ ਦੀ ਲੋੜ ਹੈ, ਉੱਥੇ ਹੀ ਅੱਜ ਸਮੇਂ ਦੇ ਹਾਣੀ ਹੁੰਦੇ ਹੋਏ ਹਰ ਸਿੱਖ ਲਾਇਸੰਸ ਵਾਲਾ ਹਥਿਆਰ ਕਾਨੂੰਨੀ ਤੌਰ ਤੇ ਆਪਣੇ ਨਾਲ ਰੱਖੇ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਦੱਸਣ ਦੀ ਅਪੀਲ ਕੀਤੀ ਹੈ ਕਿ ਕਿਉਂ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣੇ ਚਾਹੀਦੇ ਹਨ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਿਰਫ਼ ਨੌਜਵਾਨਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਸਬੰਧੀ ਸੰਦੇਸ਼ ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਵੜਿੰਗ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਸਿੱਖ ਸਮੁਦਾਅ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਇਹ ਸੱਦਾ ਦਿੱਤਾ ਹੈ।
ਜਿਸ ਤੇ ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਇੱਕ ਸਮੁਦਾਅ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਅਜਿਹੇ ਵਿਚ ਹਰ ਕਿਸੇ ਨੂੰ ਜਾਣਨ ਦੀ ਲੋੜ ਹੈ ਕਿ ਕੀ ਉਨ੍ਹਾਂ ਨੂੰ ਲੱਗਦਾ ਹੈ ਕਿ ਸਮੁਦਾਅ ਨੂੰ ਕੋਈ ਵਿਸ਼ੇਸ਼ ਖ਼ਤਰਾ ਹੈ, ਜਿਸ ਕਾਰਨ ਨੌਜਵਾਨਾਂ ਨੂੰ ਆਧੁਨਿਕ ਲਾਇਸੈਂਸੀ ਹਥਿਆਰ ਰੱਖਣ ਦੀ ਲੋੜ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਦਾ ਸਿੱਖ ਸਮੁਦਾਅ ਚ ਇਕ ਮਹੱਤਵਪੂਰਨ ਅਤੇ ਵਿਸ਼ੇਸ਼ ਸਥਾਨ ਹੈ। ਉਹ ਜੋ ਕੁਝ ਵੀ ਕਹਿੰਦੇ ਹਨ ਹਮੇਸ਼ਾ ਉਸ ਨੂੰ ਸਿੱਖ ਸਮੁਦਾਅ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਹੋ ਕਾਰਨ ਹੈ ਕਿ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਆਧੁਨਿਕ ਹਥਿਆਰ ਰੱਖਣ ਸਬੰਧੀ ਦਿੱਤੇ ਸੱਦੇ ਤੇ ਪਿੱਛੇ ਕੀ ਕਾਰਨ ਹੈ।
ਵੜਿੰਗ ਨੇ ਕਿਹਾ ਕਿ ਪੰਜਾਬ ਚ ਜ਼ਿਆਦਾਤਰ ਲੋਕ ਆਮ ਤੌਰ ਤੇ ਲਾਇਸੈਂਸੀ ਹਥਿਆਰ ਰੱਖਦੇ ਹਨ। ਹਾਲਾਂਕਿ ਕਿਸੇ ਵੱਲੋਂ ਹਥਿਆਰ ਦਾ ਲਾਇਸੈਂਸ ਲੈਣ ਤੇ ਕੋਈ ਰੋਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਹ ਸੱਦਾ ਸਿੱਖ ਸਮੁਦਾਅ ਦੀ ਸਰਵਉੱਚ ਸੰਸਥਾ ਤੋਂ ਆਇਆ ਹੈ, ਜਿਸ ਕਾਰਨ ਇਹ ਸਾਡੇ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ। ਹਰ ਪੰਜਾਬੀ ਖ਼ਾਸ ਤੌਰ ਤੇ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲਾਇਸੈਂਸੀ ਆਧੁਨਿਕ ਤਿਆਰ ਰੱਖਣ ਸਬੰਧੀ ਦਿੱਤੇ ਸੱਦੇ ਨੂੰ ਲੈ ਕੇ ਚਿੰਤਾ ਚ ਹੈ।
----------- Advertisement -----------
ਵੜਿੰਗ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ; ਦੱਸਣ ਕਿ ਸਿੱਖ ਕਿਉਂ ਆਧੁਨਿਕ ਲਾਈਸੈਂਸੀ ਹਥਿਆਰ ਰੱਖਣ
Published on
----------- Advertisement -----------
----------- Advertisement -----------












