June 18, 2026, 11:56 pm
----------- Advertisement -----------
HomeNewsBreaking Newsਰਾਮ ਰਹੀਮ ਦੀ ਧੀ ਅਤੇ ਜਵਾਈ ਨੇ ਛਡਿਆ ਡੇਰਾ: ਯੂਰਪ ਪਹੁੰਚੇ

ਰਾਮ ਰਹੀਮ ਦੀ ਧੀ ਅਤੇ ਜਵਾਈ ਨੇ ਛਡਿਆ ਡੇਰਾ: ਯੂਰਪ ਪਹੁੰਚੇ

Published on

----------- Advertisement -----------

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਧੀ ਅਤੇ ਜਵਾਈ ਡੇਰਾ ਛੱਡ ਕੇ ਵਿਦੇਸ਼ ਚਲੇ ਗਏ ਹਨ। ਯੂਰਪ ਪਹੁੰਚਣ ਤੋਂ ਬਾਅਦ ਡੇਰਾ ਮੁਖੀ ਦੀ ਧੀ ਅਮਰਪ੍ਰੀਤ ਨੇ ਆਪਣਾ ਘਰ ਛੱਡਣ ‘ਤੇ ਦੁੱਖ ਪ੍ਰਗਟ ਕੀਤਾ ਹੈ। ਅਮਰਪ੍ਰੀਤ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਪੂਰਾ ਪਰਿਵਾਰ ਘਰੋਂ ਨਿਕਲਦੇ ਸਮੇਂ ਭਾਵੁਕ ਹੋ ਗਿਆ। ਇਸ ਵੀਡੀਓ ਵਿੱਚ ਮੌਕੇ ਦੇ ਹਿਸਾਬ ਨਾਲ ਬੈਕਗਰਾਊਂਡ ਵਿੱਚ ਇੱਕ ਪੰਜਾਬੀ ਗੀਤ ਵੀ ਚੱਲ ਰਿਹਾ ਹੈ।
ਡੇਰਾ ਮੁਖੀ ਰਾਮ ਰਹੀਮ ਦੀ ਬੇਟੀ ਅਮਰਪ੍ਰੀਤ ਅਤੇ ਜਵਾਈ ਰੂਹ-ਏ-ਮੀਤ 18 ਮਈ ਨੂੰ ਵਿਦੇਸ਼ ਚਲੇ ਗਏ ਸਨ। ਅਮਰਪ੍ਰੀਤ ਨੇ ਯੂਰਪ ਪਹੁੰਚਣ ਤੋਂ ਬਾਅਦ ਟਵੀਟ ਕੀਤਾ, ”ਮੇਰੇ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਸਮਰਥਨ ਕੀਤਾ। ਸਾਡੇ ਲਈ ਘਰ ਅਤੇ ਪਰਿਵਾਰ ਨੂੰ ਛੱਡਣਾ ਇੱਕ ਮੁਸ਼ਕਲ ਪਲ ਸੀ। ਹਾਲਾਂਕਿ, ਮੈਨੂੰ ਪਤਾ ਹੈ ਕਿ ਪਰਿਵਾਰ ਮੇਰੇ ਨਾਲ ਹੈ ਅਤੇ ਮੈਂ ਪਰਿਵਾਰ ਦੇ ਨਾਲ ਹਾਂ। ਰੱਬ ਸਭ ਦਾ ਭਲਾ ਕਰੇ, ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਉਹ ਸਮਰਥਨ ਕਰਨ ਵਾਲੇ ਹਨ ਜਾਂ ਵਿਰੋਧ ਕਰਨ ਵਾਲੇ।”

ਅਮਰਪ੍ਰੀਤ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਡੇਰਾ ਮੁਖੀ ਦੀ ਮਾਂ ਨਸੀਬ ਕੌਰ, ਪਤਨੀ, ਪੁੱਤਰ ਜਸਮੀਤ, ਨੂੰਹ ਹੁਸੈਨਮੀਤ ਅਤੇ ਹੋਰ ਮੈਂਬਰ ਨਮ ਅੱਖਾਂ ਨਾਲ ਉਸ ਨੂੰ ਅਲਵਿਦਾ ਕਹਿ ਰਹੇ ਹਨ। ਹਾਲਾਂਕਿ ਇਸ ਮੌਕੇ ਡੇਰਾ ਮੁਖੀ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਅਤੇ ਪ੍ਰਬੰਧਕਾਂ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ। ਅਜਿਹੇ ‘ਚ ਇਕ ਵਾਰ ਫਿਰ ਸਾਫ ਹੋ ਗਿਆ ਹੈ ਕਿ ਹਨੀਪ੍ਰੀਤ ਅਤੇ ਪ੍ਰਬੰਧਕਾਂ ਨਾਲ ਡੇਰਾ ਮੁਖੀ ਦੇ ਪਰਿਵਾਰਕ ਮੈਂਬਰਾਂ ਦੇ ਰਿਸ਼ਤੇ ਠੀਕ ਨਹੀਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...